India

ਮੁੱਖ ਸੇਵਾਦਾਰ ਅਤੇ ਹੋਰਾਂ ਖਿਲਾਫ ਕੇਸ ਦਰਜ

ਲਖਨਊ – ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਵਿੱਚ ਸਤਿਸੰਗ ਦੌਰਾਨ ਭਗਦੜ ਮਚਣ ਤੇ 121 ਮੌਤਾਂ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ ਸੇਵਾਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 116 ਤੋਂ ਵਧ ਕੇ 121 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੁਕਰ ਅਤੇ ਹੋਰ ਸੇਵਾਦਾਰਾਂ ਖਿਲਾਫ ਮੰਗਲਵਾਰ ਦੇਰ ਰਾਤ ਕੇਸ ਦਰਜ ਕੀਤਾ ਗਿਆ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਹਾਥਰਸ, ਆਗਰਾ, ਈਟਾ ਤੇ ਅਲੀਗੜ੍ਹ ਵਿਚ ਮਿ੍ਰਤਕ ਦੇਹਾਂ ਦਾ ਪੋਸਟਮਾਰਟਮ ਕੀਤਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਬਾਬਾ ਉਰਫ ਹਰੀ ਨਰਾਇਣ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭੋਲੇ ਬਾਬਾ ਪਹਿਲਾਂ ਕੋਵਿਡ ਮਹਾਂਮਾਰੀ ਦੌਰਾਨ ਵੀ ਚਰਚਾ ਵਿਚ ਆ ਚੁੱਕਾ ਹੈ, ਜਦੋ ਉਸ ਨੇ ਮਈ, 2022 ਦੌਰਾਨ ਫਾਰੁਖ਼ਾਬਾਦ ਵਿਚ 50 ਲੋਕਾਂ ਦੀ ਹਾਜਰੀ ਵਿਚ ਸਤਸੰਗ ਕਰਨ ਲਈ ਪ੍ਰਵਾਨਗੀ ਲਈ ਸੀ ਹਾਲਾਂਕਿ ਸਤਸੰਗ ਮੌਕੇ 50,000 ਦੇ ਕਰੀਬ ਇਕੱਠ ਹੋਣ ਨਾਲ ਪ੍ਰਸ਼ਾਸਨ ਲਈ ਵੱਡੀ ਸਮੱਸਿਆ ਪੈਦਾ ਹੋ ਗਈ ਸੀ।

Related posts

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

editor

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

editor

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

editor