India

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

ਔੜ –  ਸ੍ਰੀ ਹਜ਼ੂਰ ਸਾਹਿਬ ਨੂੰ ਮੱਥਾ ਟੇਕਣ ਜਾ ਰਹੇ ਪੰਜ ਜਣਿਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਝਿੰਗੜ ਸਾਬਕਾ ਸਰਪੰਚ ਪਿੰਡ ਝਿੰਗੜਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੋਰ ਪਤਵੰਤਿਆਂ ਨੇ ਦੱਸਿਆ ਕਿ ਸਾਡੇ ਪਿੰਡ ਦੇ ਸਵ. ਚੂਹੜ ਸਿੰਘ ਦੀ ਧਰਮਪਤਨੀ ਭਜਨ ਕੌਰ ਉਸ ਦਾ ਪੋਤਰਾ ਤਜਿੰਦਰ ਸਿੰਘ ਪੁੱਤਰ ਪਰਮਿੰਦਰ ਸਿੰਘ ਅਤੇ ਮਿ੍ਰਤਕ ਭਜਨ ਕੌਰ ਦੀ ਭੈਣ ਬਲਵੀਰ ਕੌਰ ਅਤੇ ਉਸ ਦਾ ਪੁੱਤਰ ਜਸਪ੍ਰੀਤ ਸਿੰਘ ਹਾਲ ਵਾਸੀ ਕੈਨੇਡਾ ਜੋ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਆਪਣੇ ਪਿਤਾ ਦੀਆਂ ਅਸਥੀਆਂ ਜਲ ਪ੍ਰਵਾਹ ਵਾਸਤੇ ਪੰਜਾਬ ਆਏ ਸਨ ਅਤੇ ਅਸਥੀਆਂ ਜਲ ਪ੍ਰਵਾਹ ਕਰਨ ਉਪਰੰਤ ਫਿਰ ਸਾਰੇ ਜਣੇ 28 ਜੂਨ ਨੂੰ ਇਕ ਇਨੋਵਾ ਗੱਡੀ ’ਚ ਸਵਾਰ ਹੋ ਕੇ ਧਾਰਮਿਕ ਅਸਥਾਨ ਸ੍ਰੀ ਹਜ਼ੂਰ ਸਾਹਿਬ ਨੂੰ ਜਾ ਰਹੇ ਸਨ। ਜਦੋਂ ਇਨ੍ਹਾਂ ਦੀ ਗੱਡੀ ਧਾਰਮਿਕ ਅਸਥਾਨ ਤੋਂ ਦੋ ਘੰਟੇ ਸਫ਼ਰ ਕਰਨ ਉਪਰੰਤ ਏਰੀਆ ਨੇੜੇ ਜੋਤਮਾਲ ਮਹਾਰਾਸ਼ਟਰ ਕੋਲ ਪਹੁੰਚੀ ਤਾਂ ਸੜ੍ਹਕ ਕਿਨਾਰੇ ਖੜ੍ਹੇ ਟਰੱਕ ਦੇ ਪਿੱਛੇ ਹੇਠਾਂ ਜਾ ਵੜੀ ਅਤੇ ਜ਼ਬਰਦਸਤ ਹਾਦਸੇ ਵਿਚ ਗੱਡੀ ਚਕਨਾਚੂਰ ਹੋ ਗਈ ਅਤੇ ਲਾਸ਼ਾਂ ਨੂੰ ਗੱਡੀ ’ਚੋਂ ਕੱਟ ਕੇ ਕੱਢਿਆ ਗਿਆ। ਇਸ ਹਾਦਸੇ ਵਿਚ ਡਰਾਈਵਰ ਜਸਵਿੰਦਰ ਹੇੜੀਆਂ ਸਮੇਤ ਪੰਜ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਕਾਨੂੰਨੀ ਕਾਰਵਾਈ ਕਰਨ ਉਪਰੰਤ ਐੱਨ. ਆਰ. ਆਈ. ਬਲਵੀਰ ਕੌਰ ਅਤੇ ਉਸ ਦੇ ਪੁੱਤਰ ਜਸਪ੍ਰੀਤ ਸਿੰਘ ਦੀਆਂ ਲਾਸ਼ਾਂ ਕੈਨੇਡਾ ਭੇਜ ਦਿੱਤੀਆਂ ਗਈਆਂ ਅਤੇ ਮਿ੍ਰਤਕ ਭਜਨ ਕੌਰ ਅਤੇ ਉਸ ਦੇ ਪੋਤਰੇ ਤੇਜਿੰਦਰ ਸਿੰਘ ਵਾਸੀ ਝਿੰਗੜਾਂ ਦਾ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ ਅਤੇ ਡਰਾਈਵਰ ਜਸਵਿੰਦਰ ਦਾ ਹੇੜੀਆਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।

Related posts

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

editor

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

editor

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

editor