India

ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

ਨਵੀਂ ਦਿੱਲੀ – ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਦੇ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੇ ਐੱਮ.ਪੀ. ਦੇ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਹਨਾਂ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਸਿਰਫ਼ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲੈ ਕੇ ਆਈ। ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ਼ ਪਰਿਵਾਰ ਨੂੰ ਮਿਲ ਸਕਦੇ ਹਨ ਪਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ। ਦਰਅਸਲ ਪੰਜਾਬ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ, ਅਜਿਹੇ ‘ਚ ਸੁਰੱਖਿਆ ਪੱਖੋਂ ਪੁਲਸ ਚੌਕੰਨੀ ਹੈ। ਇਸ ਮੌਕੇ ਕਿਸੇ ਤਰ੍ਹਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐੱਨ.ਐੱਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿਚੋਂ ਬਾਹਰ ਆਏ ਹਨ। ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਜੇਲ੍ਹ ਵਿਚ ਨਜ਼ਰਬੰਦੀ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ।

Related posts

ਜੰਮੂ-ਕਸ਼ਮੀਰ ’ਚ ਮੁਕਾਬਲੇ ਦੌਰਾਨ ਹੁਣ ਤੱਕ 6 ਦਹਿਸ਼ਤਗਰਦ ਨੂੰ ਕੀਤਾ ਢੇਰ : ਡੀਜੀਪੀ

editor

ਸੁਪਰੀਮ ਕੋਰਟ ਅੱਜ ਕਰੇਗਾ ਨੀਟ-ਯੂਜੀ 2024 ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ

editor

ਹਾਥਰਸ ਮਾਮਲਾ: ਕਮਿਸ਼ਨ ਵੱਲੋਂ ਸਥਾਨਕ ਵਾਸੀਆਂ ਤੇ ਗਵਾਹਾਂ ਨਾਲ ਗੱਲਬਾਤ

editor