International

ਹੋਮਲੈਂਡ ਸਕਿੳਰਿਟੀ ਅਮਰੀਕਾ ਨੇ 116 ਚੀਨੀ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

ਵਾਸ਼ਿੰਗਟਨ – ਹੋਮਲੈਂਡ ਸਕਿੳਰਿਟੀ ਦਾ ਕਹਿਣਾ ਹੈ ਕਿ ਉਸਨੇ ਪੰਜ ਸਾਲਾਂ ਵਿੱਚ ਪਹਿਲੀ “ਵੱਡੀ ਚਾਰਟਰ ਉਡਾਣ” ਵਿੱਚ ਸੰਯੁਕਤ ਰਾਜ ਤੋਂ 116 ਚੀਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਇਹ ਕਾਰਵਾਈ ਹਫ਼ਤੇ ਦੇ ਅੰਤ ਵਿੱਚ ਉਦੋਂ ਹੋਈ ਹੈ ਜਦੋਂ ਆਉਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਚੀਨੀ ਇਮੀਗ੍ਰੇਸ਼ਨ ਦਾ ਮੁੱਦਾ ਤਿੱਖੀ ਸਿਆਸੀ ਬਹਿਸ ਦਾ ਵਿਸ਼ਾ ਬਣ ਗਿਆ ਹੈ। ਹੋਮਲੈਂਡ ਸਕਿਓਰਿਟੀ ਸੈਕਟਰੀ ਅਲੇਜੈਂਡਰੋ ਮਯੋਰਕਾਸ ਨੇ ਇੱਕ ਬਿਆਨ ਵਿੱਚ ਕਿਹਾ, “ਅਸੀਂ ਆਪਣੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨਾ ਜਾਰੀ ਰੱਖਾਂਗੇ ਅਤੇ ਸੰਯੁਕਤ ਰਾਜ ਵਿੱਚ ਰਹਿਣ ਲਈ ਕਾਨੂੰਨੀ ਆਧਾਰ ਤੋਂ ਬਿਨਾਂ ਵਿਅਕਤੀਆਂ ਨੂੰ ਹਟਾਉਣਾ ਜਾਰੀ ਹੀ ਰੱਖਾਂਗੇ।ਵਿਭਾਗ ਨੇ ਕਿਹਾ ਕਿ ਉਹ “ਅਨਿਯਮਿਤ ਪ੍ਰਵਾਸ ਨੂੰ ਘਟਾਉਣ ਅਤੇ ਰੋਕਣ ਲਈ ਅਤੇ ਕਾਨੂੰਨ ਲਾਗੂ ਕਰਨ ਦੇ ਵਿਸਤਿ੍ਰਤ ਯਤਨਾਂ ਦੁਆਰਾ ਨਾਜਾਇਜ਼ ਮਨੁੱਖੀ ਤਸਕਰੀ ਨੂੰ ਰੋਕਣ ਲਈ ਚੀਨ ਨਾਲ ਕੰਮ ਕਰ ਰਿਹਾ ਹੈ। ਹਾਲ ਹੀ ਦੇ ਸਾਲਾਂ ਵਿੱਚ ਸੰਯੁਕਤ ਰਾਜ ਨੂੰ ਚੀਨੀ ਨਾਗਰਿਕਾਂ ਨੂੰ ਵਾਪਸ ਭੇਜਣ ਵਿੱਚ ਮੁਸ਼ਕਲ ਆਈ ਹੈ। ਜਿਨ੍ਹਾਂ ਕੋਲ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਵੀ ਨਹੀਂ ਹੈ। ਕਿਉਂਕਿ ਚੀਨ ਨੇ ਉਨ੍ਹਾਂ ਨੂੰ ਵਾਪਸ ਲੈਣ ਦਾ ਵਿਰੋਧ ਕੀਤਾ ਹੈ। ਪਿਛਲੇ ਸਾਲ ਸੰਯੁਕਤ ਰਾਜ ਅਮਰੀਕਾ ਨੇ ਮੈਕਸੀਕੋ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਚੀਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਵੀ ਭਾਰੀ ਵਾਧਾ ਦੇਖਿਆ ਗਿਆ। ਅਮਰੀਕੀ ਸਰਹੱਦੀ ਅਧਿਕਾਰੀਆਂ ਨੇ 2023 ਵਿਚ ਦੱਖਣੀ ਸਰਹੱਦ ‘ਤੇ 37,000 ਤੋਂ ਵੱਧ ਚੀਨੀ ਨਾਗਰਿਕਾਂ ਨੂੰ ਗਿ੍ਰਫ਼ਤਾਰ ਕੀਤਾ, ਗਿਆ ਸੀ।ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 10 ਗੁਣਾ ਹੈ।

Related posts

ਭਾਰਤ ਸ਼ਾਂਤੀਪੂਰਨ ’ਤੇ ਸਥਿਰ ਖੇਤਰ ਲਈ ਸਹਿਯੋਗਾਤਮਕ ਭੂਮਿਕਾ ਨਿਭਾਉਣਾ ਚਾਹੁੰਦੈ: ਮੋਦੀ

editor

ਕੈਨੇਡਾ ਤੋਂ ਚੋਰੀ ਹੋਇਆ 184 ਕਰੋੜ ਦਾ ਸੋਨਾ ਭਾਰਤ ’ਚ ਹੋ ਸਕਦੈ

editor

ਬਿ੍ਰਟਿਸ਼ ਕੋਲੰਬੀਆ ’ਚ 5 ਪੰਜਾਬੀ ਵਿਦਿਆਰਥਣਾਂ ਨੂੰ ਮਿਲਿਆ 1. 95 ਕਰੋੜ ਦਾ ਵਜ਼ੀਫ਼ਾ

editor