International

ਅਫ਼ਗਾਨਿਸਤਾਨ ’ਚ ਭਾਰੀ ਮੀਂਹ ਤੇ ਹੜ੍ਹ ਕਾਰਨ 400 ਤੋਂ ਵੱਧ ਪਰਿਵਾਰ ਪ੍ਰਭਾਵਿਤ

ਕਾਬੁਲ – ਅਫਗਾਨਿਸਤਾਨ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 400 ਪਰਿਵਾਰ ਪ੍ਰਭਾਵਿਤ ਹੋਏ ਹਨ। ਮਨੁੱਖੀ ਮਾਮਲਿਆਂ ਦੇ ਤਾਲਮੇਲ ਲਈ ਸੰਯੁਕਤ ਰਾਸ਼ਟਰ ਦਫਤਰ (ਓ.ਸੀ.ਐਚ.ਏ) ਦੇ ਹਵਾਲੇ ਨਾਲ ਵੱਲੋਂ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਦੀ ਰਿਪੋਰਟ ਅਨੁਸਾਰ 1500 ਏਕੜ ਵਾਹੀਯੋਗ ਜ਼ਮੀਨ ਵੀ ਤਬਾਹ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਰਿਆਬ, ਨੰਗਰਹਾਰ ਅਤੇ ਦੈਕੁੰਡੀ ਪ੍ਰਾਂਤਾਂ ਦੇ ਨਿਵਾਸੀਆਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ। ਨਿਊਜ਼ ਅਨੁਸਾਰ ਰਿਪੋਰਟ ਵਿਚ ਕਿਹਾ ਗਿਆ,”ਇਹ ਤੀਜੀ ਵਾਰ ਹੈ ਜਦੋਂ ਉੱਤਰੀ ਖੇਤਰ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੜ੍ਹਾਂ ਦਾ ਅਨੁਭਵ ਹੋਇਆ ਹੈ, ਜਿਸ ਵਿੱਚ 21 ਅਤੇ 26-27 ਮਾਰਚ ਨੂੰ ਹੋਈ ਭਾਰੀ ਬਾਰਸ਼ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 384 ਪਰਿਵਾਰ ਪ੍ਰਭਾਵਿਤ ਹੋਏ ਹਨ।” ਨਿਊਜ਼ ਦੀ ਰਿਪੋਰਟ ਮੁਤਾਬਕ ਫਰਿਆਬ ਸੂਬੇ ਦੇ ਬਹੁਤ ਸਾਰੇ ਪ੍ਰਭਾਵਿਤ ਲੋਕਾਂ ਨੇ ਤਾਲਿਬਾਨ ਅਤੇ ਰਾਹਤ ਏਜੰਸੀਆਂ ਤੋਂ ਹੋਰ ਸਹਾਇਤਾ ਦੀ ਅਪੀਲ ਕੀਤੀ ਹੈ। ਆਫ਼ਤ ਪ੍ਰਬੰਧਨ ਮੰਤਰਾਲੇ ਦੇ ਅਨੁਸਾਰ ਪਿਛਲੇ ਮਹੀਨੇ ਬਰਫ਼ਬਾਰੀ ਅਤੇ ਮੀਂਹ ਕਾਰਨ 1,600 ਤੋਂ ਵੱਧ ਘਰ ਤਬਾਹ ਹੋ ਗਏ ਹਨ ਅਤੇ 177,900 ਤੋਂ ਵੱਧ ਪਸ਼ੂਆਂ ਦੀ ਵੀ ਮੌਤ ਹੋ ਗਈ। ਖਾਮਾ ਪ੍ਰੈਸ ਦੇ ਅਨੁਸਾਰ ਓ.ਸੀ.ਐਚ.ਏ ਨੇ ਰਿਪੋਰਟ ਦਿੱਤੀ ਕਿ ਇਹ ਤੀਜੀ ਵਾਰ ਹੈ ਜਦੋਂ ਅਫਗਾਨਿਸਤਾਨ ਦੇ ਉੱਤਰੀ ਖੇਤਰ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੜ੍ਹ ਆਏ ਹਨ।

Related posts

ਗੀਤਾ ਸੱਭਰਵਾਲ ਇੰਡੋਨੇਸ਼ੀਆ ’ਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ

editor

ਰੂਸ ਅਤੇ ਚੀਨ ਨੇ ਦੁਵੱਲੇ ਵਪਾਰ ’ਚ ਬੰਦ ਕੀਤੀ ਡਾਲਰ ਦੀ ਵਰਤੋਂ

editor

ਜਗਮੀਤ ਸਿੰਘ ਦੇ ਫ਼ੈਸਲੇ ਨਾਲ ਟਰੂਡੋ ਸਰਕਾਰ ’ਤੇ ਮੰਡਰਾਉਣ ਲੱਗੇ ਖ਼ਤਰੇ ਦੇ ਬੱਦਲ

editor