India

ਉੱਤਰਾਕਾਸ਼ੀ ਸੁਰੰਗ ਹਾਦਸਾ: ਪੀਐਮ ਮੋਦੀ ਨੇ ਸੀ.ਐਮ. ਧਾਮੀ ਤੋਂ ਲਈ ਫਸੇ ਮਜ਼ਦੂਰਾਂ ਨਾਲ ਜੁੜੇ ਬਚਾਅ ਕੰਮਾਂ ਦੀ ਜਾਣਕਾਰੀ

ਦੇਹਰਾਦੂਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਫੋਨ ’ਤੇ ਗੱਲ ਕਰ ਕੇ ਉੱਤਰਾਖੰਡ ਦੇ ਉੱਤਰਾਕਾਸ਼ੀ ਜ਼ਿਲ੍ਹੇ ’ਚ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ ’ਚ ਪਿਛਲੇ 8 ਦਿਨਾਂ ਤੋਂ ਫਸੇ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਜਾਰੀ ਬਚਾਅ ਅਤੇ ਰਾਹਤ ਕੰਮਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਚਾਅ ਕੰਮ ਵਿਚ ਵਰਤੋਂ ਲਈ ਜ਼ਰੂਰੀ ਯੰਤਰ ਅਤੇ ਸਾਧਨ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਕੇਂਦਰ ਤੇ ਸੂਬੇ ਦੀਆਂ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।
ਪ੍ਰਧਾਨ ਮੰਤਰੀ ਨੇ ਫਸੇ ਮਜ਼ਦੂਰਾਂ ਦਾ ਮਨੋਬਲ ਬਣਾ ਕੇ ਰੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਮੋਦੀ ਨੂੰ ਸਥਿਤੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਅਤੇ ਕੇਂਦਰ ਦੀਆਂ ਵੱਖ-ਵੱਖ ਏਜੰਸੀਆਂ ਦੇ ਮਾਹਰਾਂ ਤੋਂ ਰਾਏ ਲੈ ਕੇ ਆਪਸੀ ਤਾਲਮੇਲ ਨਾਲ ਰਾਹਤ ਤੇ ਬਚਾਅ ਕੰਮਾਂ ਵਿਚ ਜੁੱਟੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੁਰੰਗ ਵਿਚ ਫਸੇ ਮਜ਼ਦੂਰ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਆਕਸੀਜਨ, ਪੌਸ਼ਟਿਕ ਭੋਜਨ ਅਤੇ ਪਾਣੀ ਉਪਲੱਬਧ ਕਰਵਾਇਆ ਜਾ ਰਿਹਾ ਹੈ।

Related posts

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ : ਕੇਂਦਰ ਸਰਕਾਰ ਦਾ ਧਾਰਾ 370 ਨੂੰ ਹਟਾਉਣ ਦਾ ਫ਼ੈਸਲਾ ਰੱਖਿਆ ਬਰਕਰਾਰ

editor

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

editor

ਜੰਮੂ-ਕਸ਼ਮੀਰ ’ਚ ਨਾ ਕਿਸੇ ਨੂੰ ਨਜ਼ਰਬੰਦ ਕੀਤਾ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ: ਸਿਨਹਾ

editor