India

ਕੇਜਰੀਵਾਲ ਦੀ ਤਿਹਾੜ ਜੇਲ੍ਹ ’ਚ ਬੇਚੈਨੀ ਭਰੀ ਲੰਘੀ ਰਾਤ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ’ਚ ਆਪਣੀ ਪਹਿਲੀ ਰਾਤ 14 ਫੁੱਟ ਲੰਬੀ ਅਤੇ 8 ਫੁੱਟ ਚੌੜੀ ਕੋਠੜੀ ’ਚ ਘੁੰਮਦੇ ਹੋਏ ਦੇਖਿਆ ਗਿਆ। ਜੇਲ੍ਹ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਰਫਤਾਰ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਸੋਮਵਾਰ ਨੂੰ ਇਕ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।ਜੇਲ ਅਧਿਕਾਰੀਆਂ ਮੁਤਾਬਕ ਕੇਜਰੀਵਾਲ ਨੂੰ ਸੋਮਵਾਰ ਸ਼ਾਮ 4 ਵਜੇ ਤਿਹਾੜ ਜੇਲ੍ਹ ਲਿਆਂਦਾ ਗਿਆ ਅਤੇ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਗਈ ਫਿਰ ਕੇਜਰੀਵਾਲ ਨੂੰ ਇੱਕ ਸੈੱਲ ਵਿੱਚ ਭੇਜਿਆ ਗਿਆ ਜਿੱਥੇ ਉਹ ਇਕੱਲੇ ਰਹਿ ਰਹੇ ਹਨ। ਉਸ ਸਮੇਂ ਉਹਨਾਂ ਦੇ ਬਲੱਡ ਸ਼ੂਗਰ ਦਾ ਪੱਧਰ 50 ਮਿਲੀਗ੍ਰਾਮ / ਡੀਐਲ ਤੋਂ ਘੱਟ ਸੀ ਅਤੇ ਡਾਕਟਰਾਂ ਦੀ ਸਲਾਹ ’ਤੇ, ਉਹਨਾਂ ਨੂੰ ਦਵਾਈ ਤਜਵੀਜ਼ ਕੀਤੀ ਗਈ ਸੀ।ਜੇਲ ਜਾਣ ਵਾਲੇ ਭਾਰਤ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਕੇਜਰੀਵਾਲ ਏਸ਼ੀਆ ਦੀ ਸਭ ਤੋਂ ਵੱਡੀ ਜੇਲ੍ਹ ਨੰਬਰ ਦੋ ਦੀ ਜੇਲ ਨੰਬਰ ਦੋ ’ਚ ਬੰਦ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਬੱਚਿਆਂ ਦੇ ਮੰਗਲਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਦੁਪਹਿਰ ਨੂੰ ਚਾਹ ਦਿੱਤੀ ਗਈ ਅਤੇ ਰਾਤ ਨੂੰ ਘਰ ਦਾ ਪਕਾਇਆ ਖਾਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਕ ਗੱਦਾ, ਕੰਬਲ ਅਤੇ ਦੋ ਸਰਾਣੇ ਦਿੱਤੇ ਗਏ ਹਨ।ਸੂਤਰਾਂ ਨੇ ਦੱਸਿਆ ਕਿ ਉਹ ਸੀਮੈਂਟ ਪਲੇਟਫਾਰਮ ’ਤੇ ਥੋੜ੍ਹੀ ਦੇਰ ਲਈ ਸੌਂ ਗਏ ਸੀ ਅਤੇ ਦੇਰ ਰਾਤ ਉਸ ਨੂੰ ਆਪਣੀ ਕੋਠੜੀ ’ਚ ਘੁੰਮਦੇ ਦੇਖਿਆ ਗਿਆ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਬਲੱਡ ਸ਼ੂਗਰ ਦਾ ਪੱਧਰ ਘੱਟ ਸੀ ਅਤੇ ਉਨ੍ਹਾਂ ਨੂੰ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ’ਤੇ ਘਰ ਦਾ ਪਕਾਇਆ ਭੋਜਨ ਖਾਣ ਦੀ ਇਜਾਜ਼ਤ ਦਿੱਤੀ ਗਈ ਹੈ ਜਦੋਂ ਤੱਕ ਉਨ੍ਹਾਂ ਦੇ ਬਲੱਡ ਸ਼ੂਗਰ ਦਾ ਪੱਧਰ ਆਮ ਨਹੀਂ ਹੋ ਜਾਂਦਾ।ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਨੇ ਸਵੇਰੇ ਆਪਣੀ ਕੋਠੜੀ ਵਿਚ ਧਿਆਨ ਲਗਾਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਚਾਹ ਅਤੇ ਦੋ ਬਿਸਕੁਟ ਦਿੱਤੇ ਗਏ। ਤਿਹਾੜ ਜੇਲ ਦੇ ਦੋ ਜੇਲ ਗਾਰਡ ਅਤੇ ਇਕ ਜੇਲ ਵਾਰਡਰ ਨੂੰ ਉਹਨਾਂ ਦੀ ਕੋਠੜੀ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਸੀਸੀਟੀਵੀ ਕੈਮਰਿਆਂ ਰਾਹੀਂ ਉਹਨਾਂ ’ਤੇ ਨਜ਼ਰ ਰੱਖ ਰਹੇ ਹਨ ਜਦਕਿ ਉਹਨਾਂ ਦੀ ਕੋਠੜੀ ਦੇ ਨੇੜੇ ਇਕ ਤੁਰੰਤ ਪ੍ਰਤੀਕਿਰਿਆ ਟੀਮ ਤਾਇਨਾਤ ਕੀਤੀ ਗਈ ਹੈ।ਮੁੱਖ ਮੰਤਰੀ ਵੱਲੋਂ ਮੰਗੀਆਂ ਗਈਆਂ ਕਿਤਾਬਾਂ ਉਨ੍ਹਾਂ ਨੂੰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ’ਰਾਮਾਇਣ’, ’ਮਹਾਭਾਰਤ’ ਅਤੇ ’ਪ੍ਰਧਾਨ ਮੰਤਰੀ ਕਿਵੇਂ ਫੈਸਲਾ ਕਰਦੇ ਹਨ’ ਵਰਗੀ ਕਿਤਾਬ ਦੇਣ ਦੀ ਅਪੀਲ ਕੀਤੀ ਸੀ। ਕੇਜਰੀਵਾਲ ਨੇ ਧਾਰਮਿਕ ਲਾਕੇਟ ਪਹਿਨਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਇਸ ਨੂੰ ਪਹਿਨਣ ਦੀ ਆਗਿਆ ਦਿੱਤੀ ਗਈ ਹੈ।ਨਿਯਮਾਂ ਅਨੁਸਾਰ ਕੇਜਰੀਵਾਲ ਨੇ ਉਨ੍ਹਾਂ ਛੇ ਵਿਅਕਤੀਆਂ ਦੀ ਸੂਚੀ ਦਿੱਤੀ ਹੈ ਜਿਨ੍ਹਾਂ ਨੂੰ ਉਹ ਮਿਲਣਾ ਚਾਹੁੰਦੇ ਹਨ। ਇਸ ਸੂਚੀ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਉਨ੍ਹਾਂ ਦੇ ਬੇਟੇ ਅਤੇ ਬੇਟੀ, ਉਨ੍ਹਾਂ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ’ਆਪ’ ਦੇ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਸ਼ਾਮਲ ਹਨ।ਨਵੀਂ ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੀ ਰਿਹਾਈ ਨਾਲ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ’ਚ ਰੁਕਾਵਟ ਆ ਸਕਦੀ ਹੈ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor