Sport

ਕੇ.ਕੇ.ਆਰ.-ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਜ਼-ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਦੇ ਦਿਨ ਅੱਗੇ-ਪਿੱਛੇ ਕੀਤੇ

ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਨੇ ਜ਼ੋਰ ਫੜ ਲਿਆ ਹੈ। ਸਾਰੀਆਂ ਟੀਮਾਂ ਨੇ ਲਗਭਗ ਤਿੰਨ-ਤਿੰਨ ਮੈਚ ਖੇਡੇ ਹਨ, ਪਰ ਇਸ ਦੌਰਾਨ ਬੀ.ਸੀ.ਸੀ.ਆਈ ਨੇ ਆਈਪੀਐਲ 17 ਦੇ ਸ਼ੈਡਿਊਲ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਹਾਲਾਂਕਿ ਬੋਰਡ ਨੇ ਲੀਗ ਦੇ ਸਿਰਫ ਦੋ ਮੈਚਾਂ ਦੀਆਂ ਤਰੀਕਾਂ ਬਦਲੀਆਂ ਹਨ। ਸ਼ਡਿਊਲ ’ਚ ਬਦਲਾਅ ਦਾ ਕਾਰਨ ਇਸ ਮਹੀਨੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਹਨ। ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਦੋਵਾਂ ਮੈਚਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਸ਼ੈਡਿਊਲ ’ਚ ਪਹਿਲਾ ਬਦਲਾਅ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਹੋਣ ਵਾਲੇ ਮੈਚ ਲਈ ਕੀਤਾ ਗਿਆ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਪਹਿਲਾਂ 17 ਅਪ੍ਰੈਲ ਨੂੰ ਖੇਡਿਆ ਜਾਣਾ ਸੀ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ’ਚ ਹੋਣਾ ਸੀ ਪਰ ਹੁਣ ਇਹ ਮੈਚ ਇਕ ਦਿਨ ਪਹਿਲਾਂ ਯਾਨੀ 16 ਅਪ੍ਰੈਲ ਨੂੰ ਖੇਡਿਆ ਜਾਵੇਗਾ। ਕੇ.ਕੇ.ਆਰ. ਅਤੇ ਰਾਜਸਥਾਨ ਰਾਇਲਜ਼ ਤੋਂ ਇਲਾਵਾ ਦਿੱਲੀ ਕੈਪੀਟਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਹੋਣ ਵਾਲੇ ਮੈਚ ਵਿੱਚ ਵੀ ਬਦਲਾਅ ਕੀਤੇ ਗਏ ਹਨ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਹੋਣਾ ਸੀ। ਇਹ ਮੈਚ ਪਹਿਲਾਂ 16 ਅਪ੍ਰੈਲ ਨੂੰ ਖੇਡਿਆ ਜਾਣਾ ਸੀ, ਪਰ ਹੁਣ ਇਹ ਮੈਚ 17 ਅਪ੍ਰੈਲ ਨੂੰ ਖੇਡਿਆ ਜਾਵੇਗਾ। ਸ਼ਡਿਊਲ ਬਾਰੇ ਪਹਿਲਾਂ ਹੀ ਦੱਸਿਆ ਗਿਆ ਸੀ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਿੱਚ ਬਦਲਾਅ ਦੀ ਪੂਰੀ ਸੰਭਾਵਨਾ ਹੈ ਅਤੇ ਅਜਿਹਾ ਹੀ ਹੋਇਆ। ਦੁਨੀਆਂ ਦੇ ਸਭ ਤੋਂ ਵੱਡੇ ਟੀ-20 ’ਚੋਂ ਇਕ ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਦਾ ਫਾਈਨਲ ਮੈਚ 26 ਮਈ ਨੂੰ ਖੇਡਿਆ ਜਾਵੇਗਾ। ਲੀਗ ਦੀ ਸ਼ੁਰੂਆਤ ਪਿਛਲੇ ਮਹੀਨੇ 22 ਮਾਰਚ ਨੂੰ ਹੋਈ ਸੀ। ਲੀਗ ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਤਰ੍ਹਾਂ ਪ੍ਰਸ਼ੰਸਕ ਇਸ ਰੰਗੀਨ ਕ੍ਰਿਕਟ ਲੀਗ ਆਈ.ਪੀ.ਐੱਲ. ਦਾ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਆਨੰਦ ਮਾਣ ਸਕਣਗੇ।

Related posts

ਵਿਰਾਟ ਕੋਹਲੀ ਨੂੰ ਅੰਪਾਇਰ ਨਾਲ ਬਹਿਸ ਕਰਨਾ ਪਿਆ ਮਹਿੰਗਾ, ਲੱਗਿਆ ਮੈਚ ਫ਼ੀਸ ਦਾ 50% ਜੁਰਮਾਨਾ

editor

ਟੈਨਿਸ ਸਟਾਰ ਗਾਰਬਾਈਨ ਮੁਗੁਰੂਜ਼ਾ ਵੱਲੋਂ ਸੰਨਿਆਸ ਦਾ ਐਲਾਨ

editor

ਵਿਨੇਸ਼, ਰਿਤਿਕਾ ਤੇ ਅੰਸ਼ੂ ਪੈਰਿਸ ਉਲੰਪਿਕਸ ਲਈ ਕੁਆਲੀਫ਼ਾਈ ਕਰਨ ਦੇ ਨੇੜੇ

editor