Punjab

ਚੀਮਾ ਵੱਲੋਂ ਸੇਵਾ  ਖੇਤਰ ’ਚ ਜੀ.ਐਸ.ਟੀ. ਦੀ ਪਾਲਣਾ ਨੂੰ ਵਧਾਉਣ ’ਤੇ ਜ਼ੋਰ

ਚੰਡੀਗੜ੍ਹ –  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਤੇ ਲਾਗੂਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਉਨ੍ਹਾਂ ਕਰ ਪਾਲਣਾ ਦੇ ਵਾਧੇ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਯਮਤ ਆਡਿਟ, ਜਾਂਚ ਅਤੇ ਆਊਟਰੀਚ ਪ੍ਰੋਗਰਾਮ ਆਦਿ ਕਰਨ ਲਈ ਕਿਹਾ। ਮੀਟਿੰਗ ਦੌਰਾਨ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਗਤੀਸ਼ੀਲਤਾ ਨੂੰ ਵਧਾਉਣ ਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਖੇਤਰ ਵਿੱਚ ਜੀ. ਐਸ. ਟੀ. ਦੀ ਪਾਲਣਾ ’ਤੇ ਧਿਆਨ ਕੇਂਦ੍ਰਤ ਕਰਕੇ ਕਰ ਮਾਲੀਏ ਵਿੱਚ ਵਾਧੇ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਇਸ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੁੰਦੀ ਹੈ।
ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਪਏ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਸੂਬੇ ਦੇ ਮਾਲੀਏ ਵਿੱਚ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਨੂੰ ਵੀ ਅਪਨਾਉਣ। ਇਸ ਵਿਆਪਕ ਸਮੀਖਿਆ ਮੀਟਿੰਗ ਵਿੱਚ ਆਬਕਾਰੀ ਮਾਲੀਆ ਵਧਾਉਣ ਲਈ ਉਪਰਾਲੇ ਕਰਨ ਦੇ ਨਾਲ-ਨਾਲ ਆਬਕਾਰੀ ਮਾਲੀਏ ਦੀ ਚੋਰੀ ਅਤੇ ਸ਼ਰਾਬ ਤਸਕਰੀ ਨੂੰ ਰੋਕਣ ਲਈ ਸਖ਼ਤ ਉਪਰਾਲੇ ਕਰਨ ਸਮੇਤ ਕਈ ਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਤੇ ਵਧੀਕ ਕਮਿਸ਼ਨਰ ਕਰ ਗੌਰੀ ਪਰਾਸ਼ਰ ਜੋਸ਼ੀ ਹਾਜ਼ਰ ਸਨ।

Related posts

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਪਰਚਾ ਰੱਦ ਕਰਨ ਲਈ ਸੌਂਪਿਆ ਪੱਤਰ

editor

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ

editor

ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ: ਅਕਾਲੀ ਦਲ

editor