India

ਤੀਜੀ ਲਹਿਰ ‘ਚ ਪਹਿਲੀ ਵਾਰ ਪਾਜ਼ੇਟਿਵ ਕੇਸਾਂ ਦੀ ਸੰਖਿਆ 2 ਲੱਖ ਤੋਂ ਪਾਰ

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਸੰਕਰਮਣ ਦੀ ਤੀਸਰੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਅੱਜ ਕੋਰੋਨਾ ਸੰਕਰਮਣ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 2.5 ਲੱਖ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 84,825 ਲੋਕ ਠੀਕ ਵੀ ਹੋਏ ਹਨ। ਦੱਸ ਦੇਈਏ ਕਿ ਕੋਰੋਨਾ ਦੀ ਤੀਜੀ ਲਹਿਰ ਵਿਚ ਪਹਿਲੀ ਵਾਰ ਕੋਰੋਨਾ ਦੇ ਦੋ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟੇ ਵਿਚ ਕੋਰੋਨਾ ਦੇ ਕੁੱਲ 2,47, 417 ਨਵੇਂ ਮਾਮਲੇ ਅਏ ਹਨ। ਇਸਦੇ ਨਾਲ ਹੀ ਦੇਸ਼ ਵਿਚ ਹੁਣ ਐਕਟਿਵ ਮਾਮਲਿਆਂ ਦੀ ਸੰਖਿਆ ਵੱਧਕੇ 11,17,531 ਹੋ ਗਈ ਹੈ। ਉਥੇ ਹੀ ਸਕਾਰਾਤਮਕ ਦਰ ਹੁਣ 13.11 ਹੋ ਗਈ ਹੈ।ਦੇਸ਼ ਵਿਚ ਅੱਜ ਕੱਲ ਨਾਲੋਂ 52,697 ਜ਼ਿਆਦਾ ਮਾਮਲੇ ਸਾਹਮਣੇ ਆਏ। ਕੱਲ ਕੋਰੋਨਾ ਵਾਇਰਸ ਦੇ 1,94,720 ਮਾਮਲੇ ਆਏ ਸਨ। 27 ਫੀਸਦੀ ਹੋਰ ਮਾਮਲੇ  ਦੇਸ਼ ਵਿਚ ਕੱਲ੍ਹ ਨਾਲੋਂ ਅੱਜ 52,697 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਕੱਲ੍ਹ ਕੋਰੋਨਾ ਵਾਇਰਸ ਦੇ 1,94,720 ਮਾਮਲੇ ਸਨ ਜਦੋਂ ਕਿ ਅੱਜ 2,47,417 ਮਾਮਲੇ ਹਨ। ਇਸ ਤਰ੍ਹਾਂ ਕਰੋਨਾ ਇਨਫੈਕਸ਼ਨ ਦੇ 27 ਫੀਸਦੀ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 5,488 ਹੋ ਗਈ ਹੈ।  ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਕੁੱਲ 2,47,417 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ ਹੁਣ 11,17,531 ਹੋ ਗਈ ਹੈ। ਇਸ ਦੇ ਨਾਲ ਹੀ, ਦੇਸ਼ ਵਿਚ ਰੋਜ਼ਾਨਾ ਪਾਜ਼ੇਟਿਵਿਟੀ ਦਰ ਹੁਣ ਵਧ ਕੇ 13.11% ਹੋ ਗਈ ਹੈ। ਸਿਹਤ ਮੰਤਰਾਲੇ ਨੇ ਆਪਣੀ ਰਿਪੋਰਟ ‘ਚ ਇਹ ਵੀ ਕਿਹਾ ਕਿ ਪਿਛਲੇ 24 ਘੰਟਿਆਂ ‘ਚ 380 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ। ਇਸ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 4,85,035 ਹੋ ਗਈ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਬੈਠਕ ‘ਚ ਸੂਬਿਆਂ ‘ਚ ਕੋਰੋਨਾ ਦੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਪ੍ਰਧਾਨ ਮੰਤਰੀ ਮੋਦੀ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਮਹਾਂਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ।

Related posts

ਅਮਰੀਕਾ ਤੋਂ 20 ਹਜ਼ਾਰ ਕਰੋੜ ਦੇ 30 ਪ੍ਰੀਡੇਟਰ ਡ੍ਰੋਨ ਖਰੀਦੇਗਾ ਭਾਰਤ

editor

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

editor

ਅਧਿਕਾਰ ਖੇਤਰ ਵਧਣ ਨਾਲ ਪੁਲਿਸ ਦੇ ਕੰਮਕਾਜ ‘ਚ ਨਹੀਂ ਹੋਵੇਗੀ ਕੋਈ ਦਖ਼ਲਅੰਦਾਜ਼ੀ

editor