India

ਤੇਜ਼ ਰਫ਼ਤਾਰ ਐਸ.ਯੂ.ਵੀ. ਕਚੌਰੀ ਦੀ ਦੁਕਾਨ ’ਚ ਜਾ ਵੜੀ, 6 ਲੋਕਾਂ ਨੂੰ ਕੁਚਲਿਆ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਹੈ। ਇੱਥੇ ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਵਿਚ ਤੇਜ਼ ਰਫ਼ਤਾਰ ਐਸ.ਯੂ.ਵੀ. ਇਕ ਮਸ਼ਹੂਰ ਕਚੌਰੀ ਦੀ ਦੁਕਾਨ ’ਚ ਜਾ ਵੜੀ, ਜਿਸ ਕਾਰਨ ਦੁਕਾਨ ਦੇ ਕਾਮੇ ਸਮੇਤ 6 ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੁਪਹਿਰ ਰਾਜਪੁਰ ਰੋਡ ’ਤੇ ਫਤਿਹਚੰਦ ਕਚੌਰੀ ਦੀ ਦੁਕਾਨ ’ਤੇ ਵਾਪਰੀ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਐਮ.ਕੇ. ਮੀਨਾ ਨੇ ਦੱਸਿਆ ਕਿ ਕਾਰ ਡਰਾਈਵਰ ਦੀ ਪਛਾਣ ਕਾਰੋਬਾਰੀ ਪਰਾਗ ਮੈਣੀ ਵਾਸੀ ਸੈਕਟਰ 79, ਨੋਇਡਾ ਵਜੋਂ ਹੋਈ ਹੈ।ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਅਤੇ ਗੱਡੀ ਵੀ ਜ਼ਬਤ ਕਰ ਲਈ ਗਈ।ਘਟਨਾ ਦੀ ਸੀ. ਸੀ. ਟੀ. ਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਇਕ ਚਿੱਟੇ ਰੰਗ ਦੀ ’ਮਰਸੀਡੀਜ਼-ਬੈਂਜ਼’ ਕਾਰ ਦੁਕਾਨ ਦੇ ਬਾਹਰ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰਦੀ ਦਿਖਾਈ ਦੇ ਰਹੀ ਹੈ। ਇਸ ਦੇ ਕੁਝ ਸਕਿੰਟਾਂ ਬਾਅਦ ਕਾਰ ਕੰਧ ਨਾਲ ਟਕਰਾ ਗਈ। ਇਕ ਹੋਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੈਨੀ ਆਪਣੀ ਪਤਨੀ ਨਾਲ ਦੁਕਾਨ ’ਤੇ ਕਚੌਰੀ ਖਾਣ ਆਇਆ ਸੀ। ਅਧਿਕਾਰੀ ਨੇ ਕਿਹਾ ਕਿ ਦੁਕਾਨ ਦੇ ਬਾਹਰ ਆਪਣੀ ਕਾਰ ਪਾਰਕ ਕਰਦੇ ਸਮੇਂ ਗਲਤੀ ਨਾਲ ’ਬ੍ਰੇਕ’ ਦੀ ਬਜਾਏ ’ਐਕਸੀਲੇਟਰ’ ਦਬਾ ਦਿੱਤਾ, ਜਿਸ ਕਾਰਨ ਉਹ ਵਾਹਨ ਦਾ ਕੰਟਰੋਲ ਗੁਆ ਬੈਠਾ।ਡੀ.ਸੀ.ਪੀ. ਮੀਣਾ ਨੇ ਕਿਹਾ ਕਿ ਮੁਢਲੀ ਡਾਕਟਰੀ ਜਾਂਚ ਮੁਤਾਬਕ ਡਰਾਈਵਰ ਸ਼ਰਾਬੀ ਨਹੀਂ ਸੀ। ਹਾਲਾਂਕਿ ਉਸ ਦੇ ਖੂਨ ਦੇ ਨਮੂਨੇ ਨੂੰ ਹੋਰ ਵਿਸ਼ਲੇਸ਼ਣ ਲਈ ਸੁਰੱਖਿਅਤ ਰੱਖਿਆ ਗਿਆ ਹੈ। ਜਾਂਚ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਲਾਈਨ ਸਥਿਤ ਤੀਰਥ ਰਾਮ ਸ਼ਾਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ’ਚੋਂ ਦੋ ਦੀ ਹੱਡੀ ਟੁੱਟ ਗਈਆਂ ਹਨ। ਪੁਲਿਸ ਨੇ ਆਈ.ਪੀ.ਸੀ ਦੀ ਧਾਰਾ 279 (ਲਾਪਰਵਾਹੀ ਨਾਲ ਡਰਾਈਵਿੰਗ) ਅਤੇ 337 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖ਼ਤਰੇ ਵਿਚ ਪਾ ਕੇ ਨੁਕਸਾਨ ਪਹੁੰਚਾਉਣ) ਦੇ ਤਹਿਤ ਸਿਵਲ ਲਾਈਨ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor