Punjab

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ

ਚੰਡੀਗੜ – ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਰਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲਾ ਜੇਲ ਰੂਪਨਗਰ ਉਨਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।  ਦੇ ਹਨ। ਉਨਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

ਉਨਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ।

ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Related posts

ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ: ਕੁਲਦੀਪ ਧਾਲੀਵਾਲ

editor

ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੇ ਸਨਮਾਨ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਜਾਵੇਗੀ: ਮੀਤ ਹੇਅਰ

editor

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

editor