Bollywood

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ

ਮੁੰਬਈ – ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗਿ੍ਰਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 34 ਸਾਲਾ ਹਰਪਾਲ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਹਰਿਆਣਾ ਦੇ ਫਤਿਹਾਬਾਦ ਦਾ ਵਸਨੀਕ ਹੈ। ਮੁੰਬਈ ਅਪਰਾਧ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਦੋਸ਼ੀ ਨੂੰ ਉਸ ਦੇ ਗ੍ਰਹਿ ਨਗਰ ਤੋਂ ਗਿ੍ਰਫ਼ਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹਰਪਾਲ ਨੂੰ ਮੰਗਲਵਾਰ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਮੁੰਬਈ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿਚ ਕੁੱਲ 6 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਸ਼ਹਿਰ ਵਿਚ ਬਾਂਦਰਾ ਇਲਾਕੇ ਦੇ ਗੈਲੇਕਸੀ ਅਪਾਰਟਮੈਂਟ ਵਿਚ ਸਥਿਤ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਦੋ ਮੋਟਰਸਾਈਕਲ ਸਵਾਰ ਲੋਕਾਂ ਨੇ ਗੋਲੀਆਂ ਚਲਾਈਆਂ ਸਨ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ ਸਨ। ਅਧਿਕਾਰੀ ਨੇ ਦੱਸਿਆ ਕਿ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਅਤੇ ਦੋਸ਼ੀ ਮੁਹੰਮਦ ਰਫੀਕ ਚੌਧਰੀ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਹਰਪਾਲ ਦੀ ਸ਼ਮੂਲੀਅਤ ਨੂੰ ਉਜਾਗਰ ਕੀਤਾ ਸੀ।

Related posts

ਅਦਾਕਾਰ ਨਵਾਜ਼ੂਦੀਨ ਦਾ ਭਰਾ ਧੋਖਾਧੜੀ ਦੇ ਦੋਸ਼ ’ਚ ਜੇਲ੍ਹ ਭੇਜਿਆ

editor

ਧਰਮਿੰਦਰ ਨੂੰ ਮੀਡੀਆ ’ਤੇ ਆਇਆ ਗੁੱਸਾ

editor

ਮਨੀਸ਼ਾ ਕੋਇਰਾਲਾ ਵੱਲੋਂ ਰਿਸ਼ੀ ਸੁਨਕ ਨਾਲ ਮੁਲਾਕਾਤ

editor