Punjab

ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ’ਤੇ ਰਾਸ਼ਟਰ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਦਾ ਪਰਚਾ ਦਰਜ ਕਰਨ ਦੀ ਨਿਖੇਧੀ

ਚੰਡੀਗੜ੍ਹ,- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੰਗਾਨਗਰ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰਪਾਲ ਸਿੰਘ ਟਿੰਮਾ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਦਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਉਨ੍ਹਾਂ ਨੇ ਤਾਂ ਸਿਰਫ ਸਿੱਖ ਕੌਮ ਖਿਲਾਫ ਫਿਰਕੂ ਨਫਰਤ ਵਾਲੀਆਂ ਟਿੱਪਣੀਆਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਸੀ। ਜਥੇਦਾਰ ਟਿੰਮਾ ਖ਼ਿਲਾਫ਼ ਦਰਜ ਇਸ ਝੂਠੇ ਤੇ ਬੇਬੁਨਿਆਦੀ ਕੇਸ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹੜਾ ਵੀ ਕੋਈ ਸ਼ਾਂਤਮਈ ਤੇ ਦੇਸ਼ ਭਗਤ ਸਿੱਖ ਕੌਮ ਦੀਆਂ ਧਾਰਮਿਕ ਧਾਰਨਾਵਾਂ ਤੇ ਭਾਵਨਾਵਾਂ ਨੂੰ ਸੱਟ ਮਾਰਨ ਵੱਲ ਸੇਧਤ ਬਿਆਨਾਂ ਨੂੰ ਉਜਾਗਰ ਕਰੇ ਤੇ ਫਿਰਕੂ ਹਿੰਸਾ ਭੜਕਾਉਣ ਨੂੰ ਬੰਦ ਕਰਨ ਦੀ ਗੱਲ ਕਰੇ, ਉਸਦੇ ਖਿਲਾਫ ਕੇਸ ਦਰਜ ਕਰਨਾ ਹੀ ਨਹੀਂ ਬਣਦਾ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਕੇਸ ਵਾਪਸ ਲੈਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਥੇਦਾਰ ਟਿੰਮਾ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਉਹ ਫਿਰਕੂ ਨਫਰਤ ਤੇ ਹਿੰਸਾ ਦੀ ਕਿਸੇ ਵੀ ਕਾਰਵਾਈ ਦੇ ਖ਼ਿਲਾਫ਼ ਹਨ। ਇਸ ਲਈ ਹਰ ਵੇਲੇ ਬੇਹੱਦ ਭੜਕਾਊ ਬਿਆਨ ਦਿੰਦੇ ਰਹਿਣ ਤੇ ਸਾਡੇ ਦੇਸ਼ ਵਾਸੀਆਂ ਖਿਲਾਫ ਫਿਰਕੂ ਗਾਲ੍ਹਾਂ ਵਾਲੇ ਅਨਸਰਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਅਧਿਕਾਰੀਆਂ ਨੇ ਸਿੱਖ ਕੌਮ ਦੇ ਮੈਂਬਰ ਨੂੰ ਹੀ ਨਿਸ਼ਾਨਾ ਬਣਾਉਂਦਿਆਂ ਕੇਸ ਦਰਜ ਕਰ ਦਿੱਤਾ ਹੈ। ਬਾਦਲ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਟਿੰਮਾ ਦੇ ਬਿਆਨ ’ਚ ਇਕ ਵੀ ਸ਼ਬਦ ਅਜਿਹਾ ਨਹੀਂ ਜੋ ਕਿਸੇ ਵੀ ਤਰੀਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਖਿਲਾਫ ਹੋਵੇ ਤੇ ਉਨ੍ਹਾਂ ਨੇ ਫਿਰਕੂ ਹਿੰਸਾ ਭੜਕਾਉਣ ਦੇ ਯਤਨ ਕਰਨ ਵਾਲਿਆਂ ਤੇ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਉਚ ਅਹੁਦਿਆਂ ’ਤੇ ਬੈਠੀਆਂ ਅਹਿਮ ਸ਼ਖਸੀਅਤਾਂ ਵੱਲੋਂ ਦਿੱਤੇ ਬਿਆਨਾਂ ਦੇ ਕਾਰਣ ਇਹ ਮਾੜੇ ਅਨਸਰ ਦੇਸ਼ ਭਗਤ ਸਿੱਖ ਕੌਮ ਦੇ ਖਿਲਾਫ ਜ਼ਹਿਰ ਉਗਲਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਇਸ ਫਿਰਕੂ ਧਰੁਵੀਕਰਨ ਨੂੰ ਰੋਕਣਾ ਚਾਹੀਦਾ ਹੈ ਨਾ ਕਿ ਇਸਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।

Related posts

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਪਰਚਾ ਰੱਦ ਕਰਨ ਲਈ ਸੌਂਪਿਆ ਪੱਤਰ

editor

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ

editor

ਜਿਹਨਾਂ ਨੇ ਪਾਰਟੀ ਦੇ ਖਿਲਾਫ ਪ੍ਰੋਗਰਾਮ ਸ਼ੁਰੂ ਕੀਤਾ, ਉਹਨਾਂ ਆਗੂਆਂ ਲਈ ਪਾਰਟੀ ਦੇ ਮੁੱਖ ਦਫਤਰ ਵਿਚ ਕੋਈ ਥਾਂ ਨਹੀਂ: ਅਕਾਲੀ ਦਲ

editor