Punjab

ਅਕਾਲੀਆਂ ਵੱਲੋਂ ਪੰਜਾਬੀਆਂ ਨਾਲ ਕਮਾਏ ਧੋ੍ਹ ਦਾ ਹਿਸਾਬ ਲਿਆ ਜਾਵੇਗਾ : ਚੰਨੀ

ਧਰਮਕੋਟ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸੋ੍ਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧੋ੍ਹ ਕਮਾਏ ਗਏ ਹਨ ਉਨਾਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ, ਬੇਅਦਬੀ ਦੀਆਂ ਘਟਨਾਵਾਂ ਸਮੇਤ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਵਰਗੇ ਮੁੱਦਿਆਂ ਦਾ ਸੂਬੇ ਦੇ ਲੋਕ ਅਕਾਲੀਆਂ ਕੋਲੋਂ ਜਵਾਬ ਮੰਗਦੇ ਹਨ। ਜਿਸ ਦੀ ਸ਼ੁਰੂਆਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਨਾਲ ਹੋ ਗਈ ਹੈ। ਉਹ ਅੱਜ ਸਥਾਨਕ ਦਾਣਾ ਮੰਡੀ ਵਿਖੇ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਅਗਵਾਈ ਹੇਠ ਵੱਲੋਂ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੀਆਂ ਸੰਨਦਾਂ ਵੰਡਣ ਲਈ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਸੋ੍ਮਣੀ ਅਕਾਲੀ ਦਲ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਰਲ਼ੇ ਹੋਏ ਸਨ। ਬੀਬੀ ਹਰਸਿਮਰਤ ਕੌਰ ਬਾਦਲ ਉਸ ਵਜ਼ਾਰਤ ਦਾ ਹਿੱਸਾ ਸੀ ਜਿਸ ਵਜ਼ਾਰਤ ਨੇ ਇਹ ਕਾਨੂੰਨ ਲਾਗੂ ਕੀਤੇ ਸਨ। ਹਰਸਿਮਰਤ ਨੂੰ ਕੇਂਦਰੀ ਵਜ਼ਾਰਤ ਛੱਡਣ ਲਈ ਲੋਕਾਂ ਖਾਸ ਕਰਕੇ ਪੰਜਾਬੀ ਕਿਸਾਨਾਂ ਦੇ ਰੋਹ ਨੇ ਮਜ਼ਬੂਰ ਕੀਤਾ। ਉਨਾਂ ਕਿਹਾ ਕਿ ਇਨਾਂ ਤਿੰਨ ਖੇਤੀ ਕਾਨੂੰਨਾਂ ਰਾਹੀਂ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਵਿੱਚ ਅਕਾਲੀ ਦਲ ਅਤੇ ਭਾਜਪਾ ਬਰਾਬਰ ਦੇ ਸਾਂਝੀਦਾਰ ਸਨ। ਉਨਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਵਿੱਚ ਹਰੇਕ ਵਰਗ ਦਾ ਯੋਗਦਾਨ ਹੈ। ਇਹ ਦੇਸ਼ ਦੀ ਲੜਾਈ ਸੀ ਜੋ ਕਿ ਪੰਜਾਬ ਦੇ ਬਹਾਦਰ ਕਿਸਾਨਾਂ ਨੇ ਮੂਹਰੇ ਹੋ ਕੇ ਲੜੀ ਹੈ ਅਤੇ ਇਸ ਵਿੱਚ ਮਿਸਾਲੀ ਜਿੱਤ ਹਾਸਿਲ ਕੀਤੀ ਹੈ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਿਆਣਪ ਨਾਲ ਵੋਟ ਦੀ ਵਰਤੋਂ ਕਰਨ ਤਾਂ ਜੋ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਆਰਥਿਕ ਤੌਰ ‘ਤੇ ਮੁੜ ਪੈਰਾਂ ਸਿਰ ਖੜਾ ਕਰਨ ਲਈ ਵਿੱਢੇ ਉਪਰਾਲਿਆਂ ਨੂੰ ਹੋਰ ਬਲ ਮਿਲੇ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਇਸ ਮੌਕੇ ਹਲਕੇ ਦੀਆਂ ਮੰਗਾਂ ਦਾ ਵੇਰਵਾ ਮੁੱਖ ਮੰਤਰੀ ਅੱਗੇ ਰੱਖਿਆ ਅਤੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ 5-5 ਮਰਲੇ ਦੇ ਪਲਾਟ ਪ੍ਰਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਨੇ ਸੰਨਦਾਂ ਦੀ ਵੀ ਵੰਡ ਕੀਤੀ। ਇਸ ਮੌਕੇ ਉਨਾਂ ਨਾਲ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਡਾ. ਹਰਜੋਤ ਕਮਲ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਇਕਬਾਲ ਸਿੰਘ ਸਮਰਾ ਯੂਐੱਸਏ, ਰਾਜੂ ਸਮਰਾ, ਮਨੀ ਸਮਰਾ, ਜ਼ਿਲਾ ਪ੍ਰਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ, ਇੰਦਰਪ੍ਰਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ, ਅਮਰਜੀਤ ਸਿੰਘ ਬਿੱਟੂ ਬੀਜਾਪੁਰ ਬਲਾਕ ਪ੍ਰਧਾਨ, ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ, ਗੁਰਬੀਰ ਸਿੰਘ ਗੋਗਾ ਸਾਬਕਾ ਚੇਅਰਮੈਨ, ਪ੍ਰਤਿਪਾਲ ਸਿੰਘ ਚੇਅਰਮੈਨ, ਜਸਵਿੰਦਰ ਬਲਖੰਡੀ, ਸਰਪੰਚ ਜਸਮੱਤ ਸਿੰਘ ਮੱਤਾ, ਸਰਪੰਚ ਗੁਰਮੇਲ ਸਿੰਘ, ਸਰਪੰਚ ਅਰਸ਼ਦੀਪ ਸਿੰਘ, ਸਰਪੰਚ ਸਰਬਪ੍ਰਰੀਤ ਸਿੰਘ, ਸਰਪੰਚ ਜਸਵੀਰ ਸਿੰਘ, ਸੰਦੀਪ ਸੰਧੂ, ਦਿਲਬਰ ਜਾਨੀ, ਸਾਜਨ ਛਾਬੜਾ, ਗੁਰਪਿੰਦਰ ਸਿੰਘ ਚਾਹਲ, ਨਿਰਮਲ ਸਿੰਘ ਸਿੱਧੂ, ਸੁਖਦੇਵ ਸਿੰਘ ਸ਼ੇਰਾ, ਧੀਰਜ ਕੁਮਾਰ ਗਰੋਵਰ, ਅਤੇ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਹਾਜ਼ਰ ਸਨ।

Related posts

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

editor

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਕੀਤਾ ਗਿਆ ਕਾਰਜਸ਼ੀਲ

editor

ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ਾਈ ਕਰਕੇ ਵਿੱਤੀ ਵੈਂਟੀਲੇਟਰ ‘ਤੇ ਸੁੱਟਿਆ- ਮਜੀਠੀਆ

editor