Punjab

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੋਠੀ ‘ਤੇ ਪੁਲਿਸ ਦਾ ਛਾਪਾ, ਇਕ ਘੰਟਾ ਚੱਲੀ ਤਲਾਸ਼ੀ ਮੁਹਿੰਮ

ਅੰਮ੍ਰਿਤਸਰ – ਡਰੱਗਜ਼ ਕੇਸ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਮਵਾਰ ਨੂੰ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮੋਹਾਲੀ ਪੁਲਿਸ ਨੇ ਮੰਗਲਵਾਰ ਸਵੇਰੇ ਅੰਮ੍ਰਿਤਸਰ ‘ਚ ਉਨ੍ਹਾਂ ਦੀ ਕੋਠੀ ‘ਤੇ ਛਾਪਾ ਮਾਰਿਆ। ਇੰਸਪੈਕਟਰ ਕੈਲਾਸ਼ ਨੇ ਪੁਲਿਸ ਪਾਰਟੀ ਸਮੇਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ। ਮੋਹਾਲੀ ਪੁਲਿਸ ਕਰੀਬ 50 ਮਿੰਟ ਕੋਠੀ ਦੇ ਅੰਦਰ ਰਹੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ਪਤਾ ਲੱਗਾ ਹੈ ਕਿ ਬਿਕਰਮ ਮਜੀਠੀਆ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ‘ਚ ਪਿਛਲੇ ਸਾਲ ਉਸ ਸਮੇਂ ਹਲਚਲ ਮਚ ਗਈ ਸੀ ਜਦੋਂ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ। ਕਾਂਗਰਸ ਜਿਥੇ ਦੋਸ਼ ਲਾਉਂਦੀ ਰਹੀ ਕਿ ਬਿਕਰਮ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਰੂਪੋਸ਼ ਹੋ ਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਸਿਆਸੀ ਰੰਜਿਸ਼ ਕੱਢ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ‘ਚ 11 ਜਨਵਰੀ ਨੂੰ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਜੀਠੀਆ 12 ਜਨਵਰੀ ਨੂੰ ਪੁੱਛਗਿੱਛ ਲਈ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜੋ 24 ਜਨਵਰੀ ਨੂੰ ਰੱਦ ਕਰ ਦਿੱਤੀ ਗਈ ਸੀ।

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

editor

ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ਵਿੱਚ ਇਨੈਲੋ ਦੀ ਹਮਾਇਤ ਕਰੇਗਾ

editor

ਫ਼ਰੀਦਕੋਟ ਤੇ ਖਡੂਰ ਸਾਹਿਬ ’ਚ ‘ਆਪ’ ਨੂੰ ਮਿਲੀ ਮਜ਼ਬੂਤੀ ਅਕਾਲੀ, ਕਾਂਗਰਸੀ ਤੇ ਭਾਜਪਾਈ ਆਗੂ ਭਗਵੰਤ ਮਾਨ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਲ

editor