India

ਅਸੀਂ ਅਯੁੱਧਿਆ ਨੂੰ ਕਦੇ ਵੋਟ ਨਾਲ ਨਹੀਂ ਜੋੜਿਆ: ਊਮਾ ਭਾਰਤੀ

ਸ਼ਿਵਪੁਰੀ (ਮੱਧ ਪ੍ਰਦੇਸ਼ – ਭਾਰਤੀ ਜਨਤਾ ਪਾਰਟੀ ਦੀ ਆਗੂ ਊਮਾ ਭਾਰਤੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉੱਤਰ ਪ੍ਰਦੇਸ਼ ’ਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਦੋਸ਼ ਨਹੀਂ ਦੇਣਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਬੀਤੇ ਦਿਨ ਕਿਹਾ ਕਿ ਬਾਬਰੀ ਮਸਜਿਦ ਨੂੰ ਢਾਹੇ ਜਾਣ ਤੋਂ ਬਾਅਦ ਵੀ ਪਾਰਟੀ ਨੇ ਸੂਬੇ ਵਿੱਚ ਖ਼ਰਾਬ ਪ੍ਰਦਰਸ਼ਨ ਕੀਤਾ ਸੀ। ਭਾਰਤੀ ਨੇ ਇੱਥੇ ਇਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ, ‘‘ਭਾਜਪਾ 6 ਦਸੰਬਰ 1992 ਨੂੰ ਬਾਬਰੀ ਢਾਂਚਾ ਢਾਹੇ ਜਾਣ ਤੋਂ ਬਾਅਦ ਵੀ ਹਾਰ ਗਈ ਸੀ। ਇਸ ਦੇ ਬਾਵਜੂਦ ਅਸੀਂ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਆਪਣੇ ਏਜੰਡੇ ਤੋਂ ਨਹੀਂ ਹਟਾਇਆ…ਅਸੀਂ ਅਯੁੱਧਿਆ ਨੂੰ ਕਦੇ ਵੋਟ ਨਾਲ ਨਹੀਂ ਜੋੜਿਆ। ਇਸੇ ਤਰ੍ਹਾਂ ਹੁਣ ਅਸੀਂ ਮਥੁਰਾ-ਕਾਸ਼ੀ (ਧਾਰਮਿਕ ਸਥਾਨਾਂ ਨੂੰ ਲੈ ਕੇ ਵਿਵਾਦ) ਨੂੰ ਵੋਟ ਨਾਲ ਨਹੀਂ ਜੋੜ ਰਹੇ ਹਾਂ।’’ ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਦੀ ਸੋਚ ਨੂੰ ਸਮਝਣ ਦੀ ਲੋੜ ਹੈ ਜੋ ਸਮਾਜਿਕ ਵਿਵਸਥਾ ਨੂੰ ਧਰਮ ਨਾਲ ਨਹੀਂ ਜੋੜਦਾ ਹੈ।

Related posts

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

editor

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

editor

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

editor