Punjab

ਅੰਮ੍ਰਿਤਸਰ ਅਦਾਲਤ ਨੇ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ

ਅੰਮ੍ਰਿਤਸਰ – ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ, ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।  ਜਿਸ ਨੂੰ ਮਰਹੂਮ ਗੈਂਗਸਟਰ ਰਾਣਾ ਕੰਧੋਵਾਲੀਆ ਦੀ ਹੱਤਿਆ ਦੇ ਮਾਮਲੇ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਉਸ ਨੂੰ ਇੱਥੇ ਸਪਿੰਦਰ ਸਿੰਘ ਜੇ.ਐਮ.ਆਈ.ਸੀ. ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਸ ਹੱਤਿਆਕਾਂਡ ‘ਚ ਹੋਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ।ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਰਿਮਾਂਡ ਲਿਆ ਗਿਆ ਹੈ। ਇੱਥੇ ਉਸ ਦੇ ਨਾਂਅ ‘ਤੇ ਕਈ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਗਈਆਂ ਹਨ।ਰਾਣਾ ਕੰਧੋਵਾਲੀਆ ਕੇਸ ‘ਚ ਲਾਰੈਂਸ ਤੋਂ ਪੁੱਛਗਿੱਛ ਹੋਵੇਗੀ। ਦੇਰ ਰਾਤ ਲਾਰੈਂਸ ਨੂੰ ਮਾਨਸਾ ਤੋਂ ਅੰਮ੍ਰਿਤਸਰ ਲਿਆਂਦਾ ਸੀ। ਅੰਮ੍ਰਿਤਸਰ ਪੁਲਿਸ ਨੂੰ 24 ਘੰਟੇ ਦਾ ਟਰਾਂਜ਼ਿਟ ਰਿਮਾਂਡ ਸੀ। ਰਾਣਾ ਕੰਧੋਵਾਲੀਆ ਦੀ ਅਗਸਤ 2021 ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੰਧੋਵਾਲੀਆ ਕਤਲ ਕੇਸ ‘ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮਾਝਾ ਖੇਤਰ ਵਿੱਚ ਬਿਸ਼ਨੋਈ ਗੈਂਗ ਦਾ ਸਹਿਯੋਗੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਵਿੱਚ ਮੁੱਖ ਮੁਲਜ਼ਮ ਹੈ।
ਜ਼ਿਕਰਯੋਗ ਹੈ ਕਿ ਅਗਸਤ 2021 ਵਿੱਚ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਨੂੰ ਉਦੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿਖੇ ਇੱਕ ਔਰਤ ਦਾ ਪਤਾ ਲੈਣ ਆਇਆ ਸੀ। ਪੁਲਿਸ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਣਾ ਕੰਧੋਵਾਲੀਆ ਅਤੇ ਜੱਗੂ ਭਗਵਾਨਪੁਰੀਆ ਦੀ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈl
‘ਜੱਗੂ ਭਗਵਾਨਪੁਰੀਆ ਨੇ ਲਈ ਕਤਲ ਦੀ ਜ਼ਿੰਮੇਵਾਰੀ’
ਉਧਰ ਭਗਵਾਨਪੁਰੀਆ ਜੱਗੂ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਸੀ ਕਿ ‘ਜਿਹੜਾ ਰਾਤ ਅੰਮ੍ਰਿਤਸਰ ਵਿਚ ਰਾਣਾ ਕੰਧੋਵਾਲੀਆ ਦਾ ਕਤਲ ਹੋਇਆ ਸੀ। ਉਸ ਦੀ ਜ਼ਿੰਮੇਵਾਰੀ ਮੈਂ ਜੱਗੂ ਭਗਵਾਨਪੁਰੀਆ ਤੇ ਮੇਰਾ ਭਰਾ ਗੋਲਡੀ ਬਰਾੜ ਲੈਂਦੇ ਹਾਂ। ਇਹ ਕਤਲ ਮੇਰੇ ਵੀਰ ਮਨਦੀਪ ਤੂਫਾਨ ਬਟਾਲਾ ਵਾਲੇ ਨੇ ਕੀਤਾ ਹੈ। ਸਭ ਨੂੰ ਪਤਾ ਹੈ ਕਿ ਰਾਣਾ ਵਿਕੀ ਗੌਂਡਰ ਤੇ ਦਵਿੰਦਰ ਬੰਬੀਹਾ ਗਰੁੱਪ ਦਾ ਸਾਥ ਦਿੰਦਾ ਸੀ। ਇਸ ਨੇ ਤਰਨਤਾਰਨ ਵਾਲੇ ਕਾਂਡ ਵਿਚ ਦਵਿੰਦਰ ਬੰਬੀਹਾ ਦੇ ਕਹਿਣ ’ਤੇ ਸਾਡੇ ਭਰਾ ਲੰਮਾ ਪੱਟੀ ਦੀ ਕਿਡਨੈਪਿੰਗ ਵਿਚ ਮਦਦ ਕੀਤੀ ਸੀ। ਇਸ ਤੋਂ ਇਲਾਵਾ ਇਸ ਪੋਸਟ ਵਿਚ ਵਿਰੋਧੀ ਗੈਂਗ ਦੇ ਹੋਰਾਂ ਨੂੰ ਵੀ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।’

Related posts

ਪੰਜਾਬ ’ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਦੇ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

editor

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor