Punjab

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਵੱਡਾ ਝਟਕਾ

ਅੰਮ੍ਰਿਤਸਰ – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੋਹਾ ਤੋਂ ਅੰਮ੍ਰਿਤਸਰ ਲਈ ਕਤਰ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ’ਤੇ ਚਿੰਤਾ ਪ੍ਰਗਟਾਈ ਹੈ। ਪ੍ਰੈੱਸ ਨੂੰ ਜਾਰੀ ਬਿਆਨ ਵਿਚ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ 18 ਦਸੰਬਰ ਤੋਂ 31 ਮਾਰਚ 2022 ਤਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰਨਾ, ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਹਵਾਈ ਸੰਪਰਕ ਲਈ ਵੱਡਾ ਝਟਕਾ ਹੈ।

ਗੁਮਟਾਲਾ ਨੇ ਕਿਹਾ ਕਿ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ 31 ਜਨਵਰੀ 2022 ਤਕ ਮੁਅੱਤਲ ਕੀਤੀਆ ਗਈਆਂ ਹਨ ਅਤੇ ਅੰਤਰਰਾਸ਼ਟਰੀ ਉਡਾਣਾਂ ਭਾਰਤ ਵੱਲੋਂ 33 ਤੋਂ ਵੀ ਵੱਧ ਮੁਲਕਾਂ ਨਾਲ ਕੀਤੇ ਗਏ ਅਸਥਾਈ ਹਵਾਈ ਸਮਝੌਤਿਆਂ (ਏਅਰ ਬੱਬਲ) ਨਾਲ ਸੰਚਾਲਨ ਹੋ ਰਹੀਆਂ ਹਨ। ਇਨ੍ਹਾਂ ਸਮਝੋਤਿਆਂ ਤਹਿਤ ਕਤਰ ਅਕਤੂਬਰ ਦੇ ਅੰਤ ਤਕ ਹਫ਼ਤੇ ਵਿਚ ਤਿੰਨ ਉਡਾਣਾਂ ਦਾ ਸੰਚਾਲਨ ਕਰ ਰਹੀ ਸੀ ਤੇ ਨਵੰਬਰ ਲਈ ਇਨ੍ਹਾਂ ਦੀ ਗਿਣਤੀ ਸਿਰਫ ਦੋ ਉਡਾਣਾਂ ਕਰ ਦਿੱਤੀ ਗਈ। ਹੁਣ ਅਚਾਨਕ ਹਜ਼ਾਰਾਂ ਯਾਤਰੀਆਂ ਨੂੰ 18 ਦਸੰਬਰ ਤੋਂ ਬਾਅਦ ਦੀਆਂ ਉਡਾਣਾਂ ਰੱਦ ਕੀਤੇ ਜਾਣ ਦੇ ਨੋਟਿਸ ਮਿਲੇ ਹਨ। ਉਨ੍ਹਾਂ ਨੂੰ ਏਅਰਲਾਈਨ ਵੱਲੋਂ ਦਿੱਲੀ ਰਾਹੀਂ ਉਡਾਣ ਭਰਨ ਜਾਂ ਆਪਣੀਆਂ ਟਿਕਟਾਂ ਦੇ ਪੈਸੇ ਵਾਪਸ ਲੈਣ ਦਾ ਵਿਕਲਪ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਯਾਤਰੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਏਅਰ-ਬਬਲ ਦੀਆਂ ਕੁਝ ਸੀਮਾਵਾਂ ਕਾਰਨ ਏਅਰਲਾਈਨ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਕੋਵਿਡ ਕਾਰਨ ਭਾਰਤ ਵੱਲੋਂ ਸ਼ੁਰੂ ਕੀਤੇ ਕਦੇ ਗਏ ਇਹ ਅਸਥਾਈ ਹਵਾਈ ਸਮਝੌਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਸੰਪਰਕ ਨੂੰ ਨੁਕਸਾਨ ਪਹੁੰਚਾ ਰਹੇ ਹਨ। ਇਨ੍ਹਾਂ ਵਿਚ ਵਿਦੇਸ਼ੀ ਏਅਰਲਾਈਨਾਂ ਨੂੰ ਉਨ੍ਹਾਂ ਦੇ ਮੁਲਕ ਦੇ ਹਵਾਈ ਅੱਡੇ ਰਾਹੀਂ ਯਾਤਰੀਆਂ ਨੂੰ ਹੋਰਨਾਂ ਮੁਲਕਾਂ ਨੂੰ ਲੈ ਕੇ ਜਾਣ ’ਤੇ ਪਾਬੰਦੀਆਂ ਹਨ। ਗੁਮਟਾਲਾ ਨੇ ਦੱਸਿਆ ‘ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋਂ ਦੋਹਾ ਰਾਹੀਂ ਦੁਨੀਆਂ ਭਰ ਦੇ 100 ਤੋਂ ਵੀ ਵੱਧ ਸ਼ਹਿਰਾਂ ਨਾਲ ਜੋਡ਼ ਰਹੀ ਹੈ ਜਿਸ ਵਿਚ ਯੂਰਪ, ਅਮਰੀਕਾ, ਕੈਨੇਡਾ, ਆਸਟਰੇਲੀਆ ਆਦਿ ਸ਼ਾਮਲ ਹਨ।

Related posts

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

editor

ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

editor