Punjab

ਆਇਰਲੈਂਡ ਦੇ ਰਾਜਦੂਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ – ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ’ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ’ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸੰਧਵਾਂ ਨੇ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।
ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਕੇਵਿਨ ਕੈਲੀ ਨਾਲ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਤੇ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

Related posts

ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

editor

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

editor

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor