India

ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

ਨਵੀਂ ਦਿੱਲੀ – ਦਿੱਲੀ ਦੀ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੀ ਵਿਧਾਨਕਾਰ ਕੌਂਸਲਰ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਮੰਗਲਵਾਰ ਨੂੰ 14 ਮਈ ਤੱਕ ਵਧਾ ਦਿੱਤੀ ਹੈ। ਤੇਲੰਗਾਨਾ ਦੀ ਕਵਿਤਾ ਨੂੰ ਉਨ੍ਹਾਂ ਦਾ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ਮਗਰੋਂ ਸੀ. ਬੀ. ਆਈ. ਅਤੇ ਈ. ਡੀ. ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਮਹੱਤਵਪੂਰਨ ਪੜਾਅ ਵਿਚ ਹੈ ਅਤੇ ਉਹ ਇਕ ਹਫ਼ਤੇ ਵਿਚ ਕਵਿਤਾ ਖਿਲਾਫ਼ ਦੋਸ਼ ਪੱਤਰ ਦਾਇਰ ਕਰ ਸਕਦੀ ਹੈ।
ਦੱਸ ਦੇਈਏ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਲੱਗਭਗ ਇਕ ਹਫ਼ਤੇ ਪਹਿਲਾਂ 15 ਮਾਰਚ ਨੂੰ ਹੈਦਰਾਬਾਦ ਤੋਂ ਈਡੀ ਨੇ ਕਵਿਤਾ ਨੂੰ ਗ੍ਰਿਫ਼ਤਾਰ ਕੀਤਾ। ਕੇਜਰੀਵਾਲ ਦੀ ਅੰਤਰਿਮ ਪਟੀਸ਼ਨ ’ਤੇ ਵੀ ਸੁਪਰੀਮ ਕੋਰਟ ਨੇ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ, ਸਗੋਂ ਸੁਣਵਾਈ ਪੂਰੀ ਕਰਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

Related posts

ਮਕਬੂਜ਼ਾ ਕਸ਼ਮੀਰ ਭਾਰਤ ਦਾ ਹਿੱਸਾ, ਵਾਪਸ ਲੈ ਕੇ ਰਹਾਂਗੇ: ਸ਼ਾਹ

editor

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor