India

ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਕੇਜਰੀਵਾਲ

ਨਵੀਂ ਦਿੱਲੀ, ਆਮ ਆਦਮੀ ਪਾਰਟੀ ਨੇ ਪਹਿਲੀ ਰਾਸ਼ਟਰੀ ਲੋਕ ਪ੍ਰਤੀਨਿਧੀ ਕਾਨਫਰੰਸ ਦਾ ਆਯੋਜਨ ਕੀਤਾ। ਇਸ ਕਾਨਫਰੰਸ ਵਿੱਚ ਮੁੱਖ ਤੌਰ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਸੀਐੱਮ ਕੇਜਰੀਵਾਲ ਨੇ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡੇ ਨੇਤਾ ਕੱਟੜ ਇਮਾਨਦਾਰ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਸਤੇਂਦਰ ਜੈਨ ਨੂੰ ਗਿ੍ਰਫਤਾਰ ਕੀਤਾ ਅਤੇ ਫਿਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਗਰ ਪੈ ਗਈ। ਮਨੀਸ਼ ਦੇ ਘਰੋਂ ਕੁਝ ਨਹੀਂ ਮਿਲਿਆ, ਇਸ ਤੋਂ ਬਾਅਦ ਸੀਬੀਆਈ ਅਤੇ ਈਡੀ ਦੇ ਲੋਕ ਪਿੰਡ ਗਏ ਤਾਂ ਉੱਥੇ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਬੈਂਕ ਦੇ ਲਾਕਰ ’ਚੋਂ ਇਕ ਬੱਚੇ ਦੀ ਖਿਡਾਉਣਾ ਮਿਲਿਆ। ਹੁਣ ਉਹ ਯੋਜਨਾ ਬਣਾ ਰਹੇ ਹਨ ਕਿ 5-7 ਲੋਕਾਂ ’ਤੇ ਛਾਪੇਮਾਰੀ ਕੀਤੀ ਜਾਵੇ ਤੇ ਬਾਅਦ ਵਿੱਚ ਕਹਿਣਗੇ ਕਿ ਮਨੀਸ਼ ਸਿਸੋਦੀਆ ਦੇ ਸਾਥੀ ਦੇ ਘਰੋਂ ਸਭ ਕੁਝ ਮਿਲਿਆ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor