Australia

ਆਸਟ੍ਰੇਲੀਆ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵਿਡ-19 ਨਿਯਮਾਂ ‘ਦ ਢਿੱਲ

ਕੈਨਬਰਾ – ਆਸਟ੍ਰੇਲੀਆ ਆਉਣ ਵਾਲੇ ਯਾਤਰੀਆਂ ਨੂੰ ਹੁਣ ਦੇਸ਼ ਵਿਚ ਦਾਖ਼ਲ ਹੋਣ ਲਈ ਨੈਗੇਟਿਵ ਪੀ ਸੀ ਆਰ ਟੈਸਟ ਦਾ ਨਤੀਜਾ ਦੇਣ ਦੀ ਲੋੜ ਨਹੀਂ ਹੋਵੇਗੀ। ਇਸ ਦੀ ਬਜਾਏ ਯਾਤਰੀ ਰਵਾਨਗੀ ਦੇ 24 ਘੰਟਿਆਂ ਦੇ ਅੰਦਰ ਇਕ ਨੈਗਟਿਵ ਰੈਪਿਡ ਐਂਟੀਜਨ ਟੈਸਟ ਕਰਵਾ ਸਕਣਗੇ।

ਆਸਟ੍ਰੇਲੀਅਨ ਸਰਕਾਰ ਪੂਰੀ ਤਰ੍ਹਾਂ ਕੋਵਿਡ-19 ਟੀਕਾਕਰਨ ਵਾਲੇ ਯਾਤਰੀਆਂ ਦੇ ਲਈ ਦੇਸ਼ ਵਿਚ ਦਾਖ਼ਲ ਹੋਰ ਆਸਾਨ ਬਣਾ ਰਹੀ ਹੈ। ਸਰਕਾਰ ਵਲੋਂ ਇਕ ਹੋਰ ਬਦਲਾਅ ਕਰਦਿਆਂ ਹੁਣ ਪਾਜ਼ੇਟਿਵ ਟੈਸਟ ਤੋਂ 7 ਦਿਨਾਂ ਬਾਅਦ ਵਿਦੇਸ਼ਾਂ ਤੋਂ ਲੋਕਾਂ ਨੂੰ ਆਸਟ੍ਰੇਲੀਆ ਪਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ। ਨਵੇਂ ਨਿਯਮ 23 ਜਨਵਰੀ ਤੋਂ ਲਾਗੂ ਹੋ ਗਏ ਹਨ। ਸਿਹਤ ਮੰਤਰੀ ਗ੍ਰੇਗ ਹੰਟ ਨੇ ਇਸ ਸਬੰਧੀ ਕਿਹਾ ਹੈ ਕਿ, ‘ਮਿਆਰੀ ਪੀਸੀਆਰ ਟੈਸਟ ਬਣੇ ਰਹਿਣਗੇ ਪਰ 24 ਘੰਟਿਆਂ ਦੇ ਅੰਦਰ ਇਕ ਰੈਪਿਡ ਐਂਟੀਜੇਨ ਟੈਸਟ ਸਵੀਕਾਰਯੋਗ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਰੈਪਿਡ ਐਂਟੀਜੇਨ ਟੈਸਟ ਜਾਂਚ ਦੇ ਲਈ ਹੋਵੇਗਾ ਕਿ ਕੀ ਯਾਤਰੀ ਨੂੰ ਆਸਟ੍ਰੇਲੀਆ ਜਾਣ ਤੋਂ ਪਹਿਲਾਂ ਕੋਵਿਡ-19 ਹੈ ਜਾਂ ਨਹੀਂ।’

ਇਹ ਕਦਮ ਸਾਊਥ ਆਸਟ੍ਰੇਲੀਆ, ਕੁਈਨਜ਼ਲੈਂਡ ਅਤੇ ਤਸਮਾਨੀਆ ਸਮੇਤ ਕਈ ਰਾਜਾਂ ਵੱਲੋਂ ਅੰਤਰਰਾਜੀ ਯਾਤਰਾ ਤੋਂ ਆਉਣ ਵਾਲੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਲੋਕਾਂ ਨੂੰ ਕੋਵਿਡ-19 ਟੈਸਟਿੰਗ ਦੇ ਨਿਯਮਾਂ ‘ਚ ਢਿੱਲ ਦੇਣ ਦੇ ਫ਼ੈਸਲੇ ਤੋਂ ਬਾਅਦ ਲਿਆ ਗਿਆ ਹੈ। ਅੰਤਰਰਾਸ਼ਟਰੀ ਯਾਤਰੀ ਨਿਯਮਾਂ ਵਿਚ ਇਕ ਹੋਰ ਤਬਦੀਲੀ ਕਰਦਿਆਂ ਵਿਦੇਸ਼ਾਂ ਵਿਚ ਰਹਿੰਦੇ ਹੋਏ ਕੋਵਿਡ-19 ਪਾਜ਼ੇਟਿਵ ਲੋਕਾਂ ਨੂੰ ਮੌਜੂਦਾ 14 ਦਿਨਾਂ ਤੋਂ ਘਟਾ ਕੇ, ਸਕਾਰਾਤਮਕ ਟੈਸਟ ਤੋਂ 7 ਦਿਨਾਂ ਬਾਅਦ ਦੇਸ਼ ਵਾਪਸ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਵਿਦੇਸ਼ਾਂ ਤੋ ਪਰਤਣ ਵਾਲੇ ਯਾਤਰੀਆਂ ਲਈ ਨਵੀਂ ਘਰੇਲੂ ਇਕਾਂਤਵਾਸ ਦੀ ਸਹੂਲਤ ਨਾਲ ਆਸਟ੍ਰੇਲੀਆ ਵਾਪਸ ਆਉਣ ਦਾ ਇੰਤਜ਼ਾਰ ਦਾ ਸਮਾਂ ਅੱਧਾ ਘੱਟ ਹੋ ਜਾਵੇਗਾ। ਆਸਟ੍ਰੇਲੀਆ ਆਉਣ ਵਾਲੇ ਯਾਤਰੀਆਂ ਨੂੰ ਹਵਾਈ ਅੱਡਿਆਂ ਅਤੇ ਹਵਾਈ ਜਹਾਜ਼ਾਂ ਵਿਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

Related posts

ਮੈਂਬਰ ਪਾਰਲੀਮੈਂਟ ਸੈਮ ਰੇਅ ਵੱਲੋਂ ਵਿਸਾਖੀ ਮੌਕੇ ਸਿੱਖ ਭਾਈਚਾਰੇ ਲਈ ਰਾਤਰੀ ਭੋਜ ਦਾ ਆਯੋਜਨ

editor

ਸਿਡਨੀ ਦੇ ਸ਼ਾਪਿੰਗ ਮਾਲ ’ਚ ਚਾਕੂਬਾਜ਼ੀ ਕਾਰਨ 5 ਮੌਤਾਂ ਤੇ ਕਈ ਜ਼ਖ਼ਮੀ, ਪੁਲਿਸ ਨੇ ਹਮਲਾਵਰ ਨੂੰ ਮਾਰਿਆ

editor

ਨਿਊਜ਼ੀਲੈਂਡ ਸਰਕਾਰ ਨੇ ਵਰਕ ਵੀਜ਼ਿਆਂ ’ਤੇ ਲਗਾਈ ਰੋਕ ਵਿਹਲੇ ਕੀਵੀਆਂ ਨੂੰ ਕੰਮਕਾਰ ’ਚ ਹੋਵੇਗੀ ਪਹਿਲ

editor