Australia

ਆਸਟ੍ਰੇਲੀਆ ‘ਚ ਅੱਜ ਕੋਵਿਡ-19 ਨਾਲ ਰਿਕਾਰਡ ਤੋੜ ਮੌਤਾਂ !

ਮੈਲਬੌਰਨ – ਆਸਟ੍ਰੇਲੀਆ ਦੇ ਵਿੱਚ ਅੱਜ ਕੋਵਿਡ-19 ਦੇ 72,860 ਨਵੇਂ ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 77 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ। ਅੱਜ ਇੰਨੀ ਵੱਡੀ ਗਿਣਤੀ ਦੇ ਵਿੱਚ ਹੋਈਆਂ ਮੌਤਾਂ ਨੇ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈਕੇ ਅੱਜ ਤੱਕ ਰੋਜ਼ਾਨਾ ਮੌਤਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈਕੇ ਅੱਜ ਤੱਕ ਕੋਵਿਡ-19 ਨੇ 2,776 ਲੋਕਾਂ ਦੀ ਜਾਨ ਲੈ ਲਈ ਹੈ।

ਨਿਊ ਸਾਊਥ ਵੇਲਜ਼ ਦੇ ਵਿੱਚ ਅੱਜ 29,830 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 36 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 2,850 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 209 ਇੰਟੈਂਸਿਵ ਕੇਅਰ ਵਿੱਚ ਅਤੇ 63 ਵੈਂਟੀਲੇਟਰ ’ਤੇ ਹਨ।

ਵਿਕਟੋਰੀਆ ਦੇ ਵਿੱਚ ਅੱਜ 20,180 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 22 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 1,152 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 127 ਇੰਟੈਂਸਿਵ ਕੇਅਰ ਵਿੱਚ ਹਨ ਅਤੇ 43 ਵੈਂਟੀਲੇਟਰ ’ਤੇ ਹਨ।

ਕੁਈਨਜ਼ਲੈਂਡ ਦੇ ਵਿੱਚ ਅੱਜ 15,962 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 16 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 819 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 50 ਇੰਟੈਂਸਿਵ ਕੇਅਰ ਵਿੱਚ ਅਤੇ 15 ਵੈਂਟੀਲੇਟਰ ’ਤੇ ਹਨ।

ਸਾਊਥ ਆਸਟ੍ਰੇਲੀਆ ਦੇ ਵਿੱਚ ਅੱਜ 3,079 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਵਾਇਰਸ ਦੇ ਨਾਲ ਅੱਜ 2 ਹੋਰ ਮੌਤਾਂ ਹੋ ਗਈਆਂ ਹਨ। ਇਸ ਵੇਲੇ ਵਾਇਰਸ ਦੇ ਨਾਲ 285 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 24 ਇੰਟੈਂਸਿਵ ਕੇਅਰ ਵਿੱਚ ਅਤੇ 5 ਵੈਂਟੀਲੇਟਰ ’ਤੇ ਹੈ।

ਏ ਸੀ ਟੀ ਦੇ ਵਿੱਚ ਅੱਜ 1,860 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ ਜਦਕਿ ਅੱਜ 1 ਹੋਰ ਮੌਤ ਹੋ ਗਈ ਹੈ। ਇਸ ਵੇਲੇ ਵਾਇਰਸ ਦੇ ਨਾਲ 63 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 6 ਇੰਟੈਂਸਿਵ ਕੇਅਰ ਵਿੱਚ ਅਤੇ 2 ਵੈਂਟੀਲੇਟਰ ’ਤੇ ਹੈ।

ਤਸਮਾਨੀਆ ਦੇ ਵਿੱਚ ਅੱਜ 1,310 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ। ਇਸ ਵੇਲੇ ਵਾਇਰਸ ਦੇ ਨਾਲ 25 ਲੋਕ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 2 ਇੰਟੈਂਸਿਵ ਕੇਅਰ ਵਿੱਚ ਅਤੇ 1 ਵੈਂਟੀਲੇਟਰ ’ਤੇ ਹੈ।

ਨੌਰਦਰਨ ਟੈਰੇਟਰੀ ਦੇ ਵਿੱਚ ਅੱਜ 625 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ। ਇਸ ਵੇਲੇ ਵਾਇਰਸ ਦੇ ਨਾਲ 43 ਲੋਕ ਹਸਪਤਾਲ ਵਿੱਚ ਭਰਤੀ ਹਨ ਅਤੇ 1 ਇੰਟੈਂਸਿਵ ਕੇਅਰ ਵਿੱਚ ਹੈ।

ਵੈਸਟਰਨ ਆਸਟ੍ਰੇਲੀਆ ਦੇ ਵਿੱਚ ਅੱਜ 14 ਨਵੇਂ ਸਥਾਨਕ ਕੋਵਿਡ-19 ਕੇਸ ਆਏ ਹਨ। ਇਸ ਵੇਲੇ ਵਾਇਰਸ ਦੇ ਨਾਲ 1 ਵਿਅਕਤੀ ਹਸਪਤਾਲ ਵਿੱਚ ਭਰਤੀ ਹੈ।

Related posts

ਆਸਟ੍ਰੇਲੀਆਈ ਨੇ ਚਾਕੂ ਹਮਲੇ ’ਚ ਮਾਰੇ ਗਏ ਪਾਕਿ ਸੁਰੱਖ਼ਿਆ ਗਾਰਡ ਨੂੰ ਦੱਸਿਆ ਰਾਸ਼ਟਰੀ ਹੀਰੋ

editor

ਐਨਜ਼ੈਕ ਡੇਅ ਮੌਕੇ ਆਸਟਰੇਲੀਆਈ ਨਾਗਰਿਕਾਂ ਵੱਲੋਂ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ

editor

ਮੈਂਬਰ ਪਾਰਲੀਮੈਂਟ ਸੈਮ ਰੇਅ ਵੱਲੋਂ ਵਿਸਾਖੀ ਮੌਕੇ ਸਿੱਖ ਭਾਈਚਾਰੇ ਲਈ ਰਾਤਰੀ ਭੋਜ ਦਾ ਆਯੋਜਨ

editor