Punjab

ਇਕਬਾਲ ਸਿੰਘ ਲਾਲਪੁਰਾ ਮੁੜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਸ੍ਰੀ ਆਨੰਦਪੁਰ ਸਾਹਿਬ – ਸਿੱਖਾਂ ਦੀ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ () ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ‘ਚ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਉਨ੍ਹਾਂ ਨੇ ਅਸਤੀਫ਼ਾ ਦੇ ਕੇ ਭਾਜਪਾ ਵੱਲੋਂ ਰੋਪੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਚੋਣਾਂ ‘ਚ ਉਹ 10,000 ਵੋਟਾਂ ਲੈ ਕੇ ਚੌਥੇ ਨੰਬਰ ‘ਤੇ ਰਹੇ। ਉਹ ਇਕ ਅਜਿਹੇ ਸਿੱਖ ਵਿਦਵਾਨ ਹਨ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਨੂੰ ਸਮਰਪਿਤ ਕਈ ਕਿਤਾਬਾਂ ਲਿਖੀਆਂ ਹਨ। ਉਹ 2012 ‘ਚ ਬਤੌਰ ਪੰਜਾਬ ਪੁਲਿਸ ਤੋਂ ਬਤੌਰ ਡੀਆਈਜੀ ਰਿਟਾਇਰ ਹੋਏ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਭਾਜਪਾ ਜੁਆਇਨ ਕਰ ਲਈ ਸੀ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor