Punjab

‘ਇੰਸਪਾਇਰ ਮੀਟ’ ਸੂਬੇ ਦੇ ਸਾਰੇ ਸਕੂਲਾਂ ਵਿੱਚ ਹੋਵੇਗੀ 3 ਸਤੰਬਰ ਨੂੰ : ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ – ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ  3 ਸਤੰਬਰ ਨੂੰ ‘ਇੰਸਪਾਇਰ ਮੀਟ’ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜਗੁਜਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਇੰਸਪਾਇਰ ਮੀਟ’ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦੇਣ ਤੋਂ ਇਲਾਵਾ ਸਹਿ-ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਂ ਵੱਖ-ਵੱਖ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਵਾਂਗਾ। ਉਨ੍ਹਾਂ ਨੇ ਸੂਬੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਸਾਰੂ ਯਤਨਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਹਨਾਂ ਆਪਣੇ ਪਿਛਲੇ ਦਿਨਾਂ ਦੀ ਸਕੂਲ ਦੌਰਿਆਂ ਦੇ ਤਜ਼ਰਬਿਆਂ ਦੇ ਅਧਾਰ ’ਤੇ ਬੋਲਦਿਆਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਜਿਸ ਨੂੰ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਦੀ ਲੋੜ ਹੈ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ। ਇਸ ਉਦੇਸ਼ ਲਈ ਕਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related posts

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

editor

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

editor