International

ਈਰਾਨ ਦੇ ਹਮਲੇ ਦਾ ਢੁਕਵਾਂ ਜਵਾਬ ਦਿਆਂਗੇ: ਇਜ਼ਰਾਈਲ

ਯੇਰੂਸ਼ਲਮ – ਇਜ਼ਰਾਈਲ ਦੇ ਫ਼ੌਜ ਮੁਖੀ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਪਿਛਲੇ ਹਫ਼ਤੇ ਇਰਾਨ ਦੇ ਹਮਲੇ ਦਾ ਜਵਾਬ ਦੇਵੇਗਾ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਜ਼ਰਾਈਲ ਅਜਿਹਾ ਕਦੋਂ ਅਤੇ ਕਿਵੇਂ ਕਰੇਗਾ। ਇਜ਼ਰਾਈਲ ਨੇ ਦੋ ਹਫਤੇ ਪਹਿਲਾਂ ਸੀਰੀਆ ਦੀ ਰਾਜਧਾਨੀ ਦਮਿਸ਼ਕ ’ਚ ਇਰਾਨ ਕੌਂਸਲੇਟ ਦੀ ਇਮਾਰਤ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਸੀ, ਜਿਸ ਦੇ ਜਵਾਬ ’ਚ ਇਰਾਨ ਨੇ ਸ਼ਨਿਚਰਵਾਰ ਨੂੰ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਦੋਹਾਂ ਦੇਸ਼ਾਂ ਵਿਚਾਲੇ ਦਹਾਕਿਆਂ ਤੋਂ ਚੱਲੀ ਆ ਰਹੀ ਦੁਸ਼ਮਣੀ ਦੌਰਾਨ ਪਹਿਲੀ ਵਾਰ ਇਰਾਨ ਨੇ ਇਜ਼ਰਾਈਲ ’ਤੇ ਸਿੱਧਾ ਫੌਜੀ ਹਮਲਾ ਕੀਤਾ। ਇਰਾਨ ਨੇ ਇਜ਼ਰਾਈਲ ’ਤੇ ਹਮਲੇ ਦੌਰਾਨ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗੀਆਂ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸ ਨੇ ਆਪਣੀ ਹਵਾਈ ਰੱਖਿਆ ਪ੍ਰਣਾਲੀ ਅਤੇ ਲੜਾਕੂ ਜਹਾਜ਼ਾਂ ਅਤੇ ਅਮਰੀਕਾ ਦੀ ਅਗਵਾਈ ਵਾਲੇ ਗਠਜੋੜ ਦੇ ਭਾਈਵਾਲਾਂ ਦੀ ਮਦਦ ਨਾਲ 99 ਪ੍ਰਤੀਸ਼ਤ ਡਰੋਨ ਅਤੇ ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਹੈ।

Related posts

ਜਸਟਿਨ ਟਰੂਡੋ ਦੇ ਸਮਾਗਮ ਦੌਰਾਨ ਖ਼ਾਲਿਸਤਾਨੀ ਨਾਅਰੇ ‘ਲੱਗਣ ’ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

editor

ਕੀਨੀਆ ’ਚ ਹੜ੍ਹ ਕਾਰਨ 140 ਤੋਂ ਵੱਧ ਮੌਤਾਂ, 17 ਨਾਬਾਲਗਾਂ ਸਮੇਤ 42 ਲਾਸ਼ਾਂ ਬਰਾਮਦ

editor

ਅਮਰੀਕਾ ਦੀ ਜੇਲ੍ਹ ’ਚ ਕੈਦ ਧਰਮੇਸ਼ ਪਟੇਲ ਹੁਣ ਜੇਲ੍ਹ ਤੋਂ ਆ ਸਕਦੈ ਬਾਹਰ !

editor