India

ਉੱਤਰੀ ਭਾਰਤ ਦੇ 7 ਸੂਬਿਆਂ ’ਚ ਗੜ੍ਹੇਮਾਰੀ ਦਾ ਅਲਰਟ

ਨਵੀਂ ਦਿੱਲੀ – ਗਰਮੀਆਂ ਦੇ ਮੌਸਮ ਦੌਰਾਨ ਦੇਸ਼ ਵਿੱਚ ਮੀਂਹ, ਤੂਫ਼ਾਨ ਅਤੇ ਗੜੇਮਾਰੀ ਜਾਰੀ ਰਹਿੰਦੀ ਹੈ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ, ਅਸਾਮ, ਮੇਘਾਲਿਆ, ਕਰਨਾਟਕ ਅਤੇ ਤਾਮਿਲਨਾਡੂ ਦੇ ਕਈ ਇਲਾਕਿਆਂ ’ਚ ਮੀਂਹ ਪਿਆ।
ਮੌਸਮ ਵਿਭਾਗ ਅਨੁਸਾਰ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਗੜੇ ਪੈ ਸਕਦੇ ਹਨ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ 4 ਜ਼ਿਲ੍ਹਿਆਂ ਵਿੱਚ ਗੜੇ ਪਏ। ਅੱਜ 13 ਜ਼ਿਲ੍ਹਿਆਂ ਵਿੱਚ ਗੜੇ ਪੈਣ ਦਾ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ’ਚ ਬਾਰਿਸ਼ ਹੋਵੇਗੀ। ਇੱਥੇ 30-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਵਿੱਚ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ’ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ।ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਵੀ ਤੇਜ਼ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਦਾ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਖੇਤਰੀ ਮੌਸਮ ਭਵਿੱਖਬਾਣੀ ਕੇਂਦਰ ਦੇ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਬਣਨ ਕਾਰਨ ਆਉਣ ਵਾਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 5-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਪੂਰੇ ਦੇਸ਼ ’ਚ ਮੌਸਮ ’ਚ ਬਦਲਾਅ ਦਾ ਕਾਰਨ ਈਰਾਨ ਅਤੇ ਪਾਕਿਸਤਾਨ ਦੇ ਰਸਤੇ ਉੱਤਰੀ ਭਾਰਤ ’ਚ ਪਹੁੰਚਣਾ ਵੈਸਟਰਨ ਡਿਸਟਰਬੈਂਸ ਹੈ। ਇਸ ਕਾਰਨ ਫਰਵਰੀ, ਮਾਰਚ ਅਤੇ ਹੁਣ ਅਪ੍ਰੈਲ ਵਿੱਚ ਵੀ ਮੌਸਮ ਲਗਾਤਾਰ ਬਦਲ ਰਿਹਾ ਹੈ।

Related posts

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

editor

ਸੀਏਏ ਕਾਨੂੰਨ ਕੋਈ ਨਹੀਂ ਹਟਾ ਸਕਦਾ, ਇਹ ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ : ਮੋਦੀ

editor

ਕੇਜਰੀਵਾਲ ਦੇ ਭਾਸ਼ਣ ’ਤੇ ਈਡੀ ਨੇ ਪ੍ਰਗਟਾਇਆ ਇਤਰਾਜ਼, ਕੋਰਟ ਬੋਲੀ-ਇਸ ’ਚ ਨਹੀਂ ਪਵਾਂਗੇ

editor