India

ਓਮੀਕ੍ਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ WHO ਨੇ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਵਿਚਕਾਰ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ। ਉਸ ਨੇ ਦੇਸ਼ਾਂ ਨੂੰ ਆਪਣੀ ਸਿਹਤ ਸੰਭਾਲ ਸਮਰੱਥਾ ਨੂੰ ਵਧਾਉਣ ਦੀ ਅਪੀਲ ਕੀਤੀ ਹੈ, ਨਾਲ ਹੀ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਸੰਕਰਮਣ ਤੋਂ ਬਚਣ ਲਈ ਕੋਰੋਨਾ ਟੀਕਾਕਰਨ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਦੇ ਅੰਤ ਵਿਚ ਦੱਖਣੀ ਅਫਰੀਕਾ ਵਿਚ ਇਸ ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ।

ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ‘ਵੈਰੀਐਂਟ ਆਫ ਕੰਸਰਨ’ ਦੀ ਸ਼੍ਰੇਣੀ ‘ਚ ਰੱਖਿਆ ਹੈ। ਹਾਲਾਂਕਿ ਵਿਗਿਆਨੀ ਅਜੇ ਵੀ ਇਹ ਸਥਾਪਿਤ ਕਰਨ ਲਈ ਡੇਟਾ ਇਕੱਤਰ ਕਰ ਰਹੇ ਹਨ ਕਿ ਓਮੀਕ੍ਰੋਨ ਕਿੰਨੀ ਛੂਤਕਾਰੀ ਹੈ ਤੇ ਇਸ ਨਾਲ ਹੋਣ ਵਾਲੀ ਬਿਮਾਰੀ ਦੀ ਗੰਭੀਰਤਾ। ਆਸਟ੍ਰੇਲੀਆ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ, ਮਲੇਸ਼ੀਆ ਤੇ ਭਾਰਤ ਵਿਚ ਇਸ ਵੇਰੀਐਂਟ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਹ ਘੱਟੋ-ਘੱਟ 30 ਦੇਸ਼ਾਂ ਵਿਚ ਦਸਤਕ ਦੇ ਚੁੱਕਾ ਹੈ।

ਕਈ ਸਰਕਾਰਾਂ ਨੇ ਇਸ ਨੂੰ ਦੇਖਦੇ ਹੋਏ ਯਾਤਰਾ ਨਿਯਮਾਂ ਨੂੰ ਸਖਤ ਕਰ ਦਿੱਤਾ ਹੈ। ਕਈ ਦੇਸ਼ਾਂ ਨੇ ਦੱਖਣੀ ਅਫਰੀਕਾ ਦੇ ਸੱਤ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੱਛਮੀ ਪ੍ਰਸ਼ਾਂਤ ਲਈ ਡਬਲਯੂਐਚਓ ਦੇ ਖੇਤਰੀ ਨਿਰਦੇਸ਼ਕ, ਤਾਕੇਸ਼ੀ ਕਸਾਈ ਨੇ ਇਕ ਵਰਚੁਅਲ ਮੀਡੀਆ ਬ੍ਰੀਫਿੰਗ ਵਿਚ ਕਿਹਾ, “ਹਰੇਕ ਦੇਸ਼ ਤੇ ਹਰੇਕ ਭਾਈਚਾਰੇ ਨੂੰ ਕੇਸਾਂ ਵਿਚ ਵਾਧੇ ਲਈ ਤਿਆਰ ਰਹਿਣਾ ਚਾਹੀਦਾ ਹੈ। ਕਸਾਈ ਨੇ ਕਿਹਾ, ‘ਲੋਕਾਂ ਨੂੰ ਸਿਰਫ਼ ਸਰਹੱਦੀ ਉਪਾਵਾਂ ‘ਤੇ ਭਰੋਸਾ ਨਹੀਂ ਕਰਨਾ ਚਾਹੀਦਾ ਹੈ, ਇਹ ਸੰਭਾਵੀ ਤੌਰ ‘ਤੇ ਉੱਚ ਪ੍ਰਸਾਰਣ ਸਮਰੱਥਾ ਵਾਲੀਆਂ ਇਨ੍ਹਾਂ ਕਿਸਮਾਂ ਲਈ ਤਿਆਰ ਰਹਿਣਾ ਵੀ ਸਭ ਤੋਂ ਮਹੱਤਵਪੂਰਨ ਹੈ। ਹੁਣ ਤਕ ਉਪਲਬਧ ਜਾਣਕਾਰੀ ਦਰਸਾਉਂਦੀ ਹੈ ਕਿ ਸਾਨੂੰ ਆਪਣੀ ਪਹੁੰਚ ਬਦਲਣ ਦੀ ਲੋੜ ਨਹੀਂ ਹੈ। ਕਸਾਈ ਨੇ ਕਿਹਾ ਕਿ ਦੇਸ਼ਾਂ ਨੂੰ ਡੈਲਟਾ ਵੇਰੀਐਂਟ ਨਾਲ ਨਜਿੱਠਣ ਦੌਰਾਨ ਸਿੱਖੇ ਸਬਕ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਕਮਜ਼ੋਰ ਸਮੂਹਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮਾਸਕ ਪਾਉਣ ਤੇ ਸਰੀਰਕ ਦੂਰੀ ਬਣਾਈ ਰੱਖਣ ਵਰਗੇ ਰੋਕਥਾਮ ਉਪਾਵਾਂ ਨੂੰ ਲਾਗੂ ਕਰਨ ਦੀ ਵੀ ਅਪੀਲ ਕੀਤੀ। ਅੰਤਰਰਾਸ਼ਟਰੀ ਯਾਤਰੀਆਂ ‘ਤੇ ਪਾਬੰਦੀ ਦੇ ਬਾਵਜੂਦ, ਆਸਟ੍ਰੇਲੀਆ ਦੇ ਨਾਲ-ਨਾਲ ਅਮਰੀਕਾ ਦੇ ਪੰਜ ਸੂਬਿਆਂ ਵਿਚ ਓਮੀਕ੍ਰੋੋਨ ਦੇ ਮਾਮਲੇ ਸਾਹਮਣੇ ਆਏ ਹਨ।

Related posts

ਈ.ਡੀ. ਨੇ ਸੁਪਰੀਮ ਕੋਰਟ ਨੂੰ ਦੱਸਿਆਕੇਜਰੀਵਾਲ ਆਬਕਾਰੀ ਨੀਤੀ ਘਪਲੇ ਦਾ ਮੁੱਖ ਸਾਜਿਸ਼ਕਰਤਾ

editor

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ

editor

ਮੋਦੀ-ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਦਾ ਨੋਟਿਸ

editor