India

ਓਮੀਕ੍ਰੋਨ ਦੇ ਖ਼ਤਰੇ ਨੂੰ ਦੇਖ ਸੂਬਾ ਸਰਕਾਰਾਂ ਨੇ ਕੀਤੀ ਸਖ਼ਤੀ

ਨਵੀਂ ਦਿੱਲੀ – ਦੇਸ਼ ’ਚ ਓਮੀਕ੍ਰੋਨ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਨੇ ਵੀ ਸਖ਼ਤੀ ਤੇ ਸਤਰਕਤਾ ਵਧਾ ਦਿੱਤੀ ਹੈ। ਇਕ ਪਾਸੇ ਕੇਂਦਰ ਨੇ ਓਮੀਕ੍ਰੋਨ ਦੇ ਵੱਧ ਮਾਮਲਿਆਂ ਵਾਲੇ 10 ਸੂਬਿਆਂ (ਕੇਰਲ, ਮਹਾਰਾਸ਼ਟਰ, ਤਮਿਲਨਾਡੂ, ਬੰਗਾਲ, ਮਿਜ਼ੋਰਮ, ਕਰਨਾਟਕ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਪੰਜਾਬ) ’ਚ ਕੇਂਦਰੀ ਟੀਮਾਂ ਤਾਇਨਾਤ ਕੀਤੀਆਂ ਹਨ ਤਾਂ ਉਥੇ ਹੀ ਦੂਸਰੇ ਪਾਸੇ ਕਈ ਸੂਬਾ ਸਰਕਾਰਾਂ ਨੇ ਵੀ ਆਪਣੇ ਪੱਧਰ ’ਤੇ ਪ੍ਰਬੰਧ ਕੀਤੇ ਹਨ। ਇਨ੍ਹਾਂ ਪਾਬੰਦੀਆਂ ’ਚ ਧਾਰਾ-144 ਦੇ ਨਾਲ ਨਾਈਟ ਕਰਫਿਊ ਅਤੇ ‘ਵੈਕਸੀਨ ਨਹੀਂ ਤਾਂ ਐਂਟਰੀ ਨਹੀਂ’ ਜਿਹੇ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਗਏ ਹਨ। ਕਿਸੀ ਦੂਸਰੇ ਸੂਬੇ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਜਾਣੂ ਹੋਣਾ ਚਾਹੀਦਾ ਹੈ।ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਕਰਨਾਟਕ ਸਰਕਾਰ ਨੇ ਰਾਤ ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ ਜੋ ਮੰਗਲਵਾਰ ਤੋਂ ਲਾਗੂ ਹੋਵੇਗਾ। ਸੂਬੇ ਦੇ ਸਿਹਤ ਮੰਤਰੀ ਕੇ. ਸੁਧਾਕਰ ਨੇ ਦੱਸਿਆ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਧਾਰਾ 144 ਲਾਗੂ ਰਹੇਗੀ। ਇੰਨਾ ਹੀ ਨਹੀਂ ਸੂਬੇ ‘ਚ ਬਾਹਰੀ ਅਤੇ ਵੱਡੇ ਇਕੱਠ, ਡੀਜੇ ਪਾਰਟੀਆਂ ‘ਤੇ ਪੂਰਨ ਪਾਬੰਦੀ ਰਹੇਗੀ।

Related posts

ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ’ਚ ਕਾਂਗਰਸ ਦੇ 5 ਵਰਕਰ ਗ੍ਰਿਫ਼ਤਾਰ

editor

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

editor

ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ’ਤੇ ਵਿਚਾਰ ਕਰੇਗਾ: ਸੁਪਰੀਮ ਕੋਰਟ

editor