Punjab

ਕਰਾਰੀ ਹਾਰ ਤੋਂ ਬਾਅਦ ਪੰਜਾਬ ‘ਚ ਕਾਂਗਰਸੀ ਆਗੂ ਮੁੜ ਹੋਣ ਲੱਗੇ ਸਰਗਰਮ, ਨਿਸ਼ਾਨੇ ‘ਤੇ ਆਮ ਆਦਮੀ ਪਾਰਟੀ

ਚੰਡੀਗੜ੍ਹ – ਪੰਜਾਬ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ ਫਿਰ ਤੋਂ ਹਮਲਾਵਰ ਹੋਣ ਲੱਗੀ ਹੈ। ਕਾਂਗਰਸ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਰੇਤ ਮਾਫੀਆ ‘ਤੇ ਕਾਰਵਾਈ ਕਰਨ ਤੋਂ ਬਾਅਦ ਹੁਸ਼ਿਆਰਪੁਰ ਦੇ ਸਾਬਕਾ ਐੱਸਐੱਸਪੀ ਧਰੁਮਨ ਐੱਚ ਨਿੰਬਲੇ ਦੇ ਸੰਗਰੂਰ ਤਬਾਦਲੇ ‘ਤੇ ਸਵਾਲ ਚੁੱਕੇ ਹਨ।ਬਾਜਵਾ ਤੋਂ ਬਾਅਦ ਹੁਣ ਸੁਖਪਾਲ ਸਿੰਘ ਖਹਿਰਾ ਨੇ ਅੰਮ੍ਰਿਤਸਰ ਦੀ ਇਕ ਲੜਕੀ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਲੜਕੀ ਆਪਣੇ ਪਿਤਾ ‘ਤੇ ਡਰੱਗ ਮਾਮਲੇ ‘ਚ ‘ਆਪ’ ਨੇਤਾ ‘ਤੇ ਹਮਲਾ ਕਰਨ ਦੀ ਗੱਲ ਕਰ ਰਹੀ ਹੈ। ਖਹਿਰਾ ਨੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਇੱਕ ਮੁਟਿਆਰ ਮੁੱਖ ਮੰਤਰੀ ਕੋਲ ਇਨਸਾਫ਼ ਦੀ ਗੁਹਾਰ ਲਾ ਰਹੀ ਹੈ। ਉਹ ‘ਆਪ’ ਨੇਤਾ ‘ਤੇ ਦੋਸ਼ ਲਗਾ ਰਹੀ ਹੈ। ਹਾਲਾਂਕਿ ਇਸ ਸਬੰਧ ‘ਚ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਇਕ ਔਰਤ ਖੁਦ ਨੂੰ ਬੱਚੀ ਦੀ ਮਾਂ ਦੱਸ ਰਹੀ ਹੈ ਅਤੇ ਕਹਿ ਰਹੀ ਹੈ ਕਿ ਇਹ ਪਰਿਵਾਰਕ ਝਗੜਾ ਹੈ। ਖਾਸ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਲਗਾਤਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਹਮਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ‘ਆਪ’ ਵਿਧਾਇਕ ਨੇ ਇੱਕ ਕਾਂਗਰਸੀ ਵਰਕਰ ‘ਤੇ ਤਲਵਾਰ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਵੀਡੀਓ ‘ਚ ਇਕ ਵਿਅਕਤੀ ਮੋਟਰਸਾਈਕਲ ਸਵਾਰ ‘ਤੇ ਤਲਵਾਰ ਨਾਲ ਹਮਲਾ ਕਰਦਾ ਨਜ਼ਰ ਆ ਰਿਹਾ ਹੈ, ਉਥੇ ਹੀ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਜ਼ੀਰਾ ਦੇ ਇਕ ਕਾਂਗਰਸੀ ਵਰਕਰ ‘ਤੇ ਹੋਏ ਹਮਲੇ ਲਈ ‘ਆਪ’ ‘ਤੇ ਦੋਸ਼ ਲਗਾਇਆ ਹੈ।ਉਧਰ, ਪ੍ਰਗਟ ਸਿੰਘ ਨੇ ਜੈਤੋ ਵਿੱਚ ਟਰੱਕ ਯੂਨੀਅਨ ਦੇ ਝਗੜੇ ਵਿੱਚ ਉਥੋਂ ਦੇ ਵਿਧਾਇਕ ’ਤੇ ਗੁੰਡਾਗਰਦੀ ਕਰਨ ਦੇ ਦੋਸ਼ ਵੀ ਲਾਏ ਸਨ। ਕਾਂਗਰਸ ‘ਆਪ’ ਸਰਕਾਰ ‘ਤੇ ਹਰ ਪਾਸਿਓਂ ਹਮਲਾ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ। ਕਾਂਗਰਸ ਲਗਾਤਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ।

Related posts

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor