India

ਕਾਂਗਰਸ ਦੇ ਨਵਾਂ ਪ੍ਰਧਾਨ ਲਈ, ਰਾਜਸਥਾਨ ਤੋਂ ਬਾਅਦ ਛੱਤੀਸਗੜ੍ਹ ’ਚ ਵੀ ਪ੍ਰਸਤਾਵ ਪਾਸ

ਨਵੀਂ ਦਿੱਲੀ – ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ 22 ਸਤੰਬਰ 2022 ਤੋਂ ਸ਼ੁਰੂ ਹੋਵੇਗੀ। ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਨੂੰ ਲੈ ਕੇ ਸਸਪੈਂਸ ਅਜੇ ਵੀ ਬਰਕਰਾਰ ਹੈ। ਰਾਹੁਲ ਗਾਂਧੀ ਨੇ ਇਹ ਕਹਿ ਕੇ ਸਸਪੈਂਸ ਹੋਰ ਵਧਾ ਦਿੱਤਾ ਕਿ ਉਨ੍ਹਾਂ ਨੇ ਪ੍ਰਧਾਨ ਬਣਨ ਜਾਂ ਨਾ ਬਣਨ ਦਾ ਫ਼ੈਸਲਾ ਕਰ ਲਿਆ ਹੈ ਪਰ ਇਸ ਦਾ ਜਵਾਬ ਉਹ ਚੋਣਾਂ ਦੌਰਾਨ ਹੀ ਦੇਣਗੇ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਦੀ ਤਰਫ਼ੋਂ ਹਾਲ ਹੀ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਦੀ ਚੋਣ ਲਈ ਵਿਆਪਕ ਸਹਿਮਤੀ ਬਣਾਈ ਜਾਣੀ ਚਾਹੀਦੀ ਹੈ।
ਇਸ ਸਭ ਦੇ ਵਿਚਕਾਰ ਇੱਕ ਵਾਰ ਫਿਰ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਸ਼ਨੀਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਰੱਖਿਆ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਸੀਐੱਮ ਭੁਪੇਸ਼ ਬਘੇਲ ਨੇ ਵੀ ਕਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਮਾਨ ਰਾਹੁਲ ਗਾਂਧੀ ਦੇ ਹੱਥ ਵਿੱਚ ਹੋਣੀ ਚਾਹੀਦੀ ਹੈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor