India

ਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀ

ਨਵੀਂ ਦਿੱਲੀ – ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਚੌਹਾਨ, ਸਾਬਕਾ ਵਿਧਾਇਕ ਨੀਰਜ ਬਸੋਆ, ਨਸੀਬ ਸਿੰਘ ਤੇ ਕੁਝ ਹੋਰ ਨੇਤਾਵਾਂ ਨੇ ਵੀ ਭਾਜਪਾ ਦੀ ਮੈਂਬਰੀ ਲਈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਕਾਂਗਰਸ ਦੇ ਸਾਰੇ ਸਾਬਕਾ ਆਗੂਆਂ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਦੀ ਆਲੋਚਨਾ ਕੀਤੀ। ਲਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਮੋਦੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਅਜਿਹੇ ਸਮੇਂ ਪਾਰਟੀ ’ਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਦੋਂ ਉਹ ਆਪਣੇ ਆਪ ਨੂੰ ਗੁਆਚਿਆ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ’ਚ ਮੋਦੀ ਭਾਰੀ ਬਹੁਮਤ ਨਾਲ ਸੱਤਾ ਸੰਭਾਲਣਗੇ।
ਲਵਲੀ ਨੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਵਿਰੁੱਧ ਦਿੱਲੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਮੰਨਿਆ ਜਾਂਦਾ ਹੈ ਕਿ ਉਹ ਅਤੇ ਕੁਝ ਹੋਰ ਨੇਤਾ ਇਸ ਗੱਲ ਤੋਂ ਨਾਰਾਜ਼ ਸਨ ਕਿ ਪਾਰਟੀ ਨੇ ਲੋਕ ਸਭਾ ਦੀਆਂ ਚੋਣਾਂ ’ਚ ਕਨ੍ਹਈਆ ਕੁਮਾਰ ਅਤੇ ਉਦਿਤ ਰਾਜ ਨੂੰ ਉਮੀਦਵਾਰ ਵਜੋਂ ਕਿਉਂ ਖੜ੍ਹਾ ਕੀਤਾ ਹੈ। ਭਾਜਪਾ ਵਿਚ ਲਵਲੀ ਦੀ ਇਹ ਦੂਜੀ ਪਾਰੀ ਹੋਵੇਗੀ। ਉਹ 2018 ’ਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ। ਪੁਰੀ ਨੇ ਇਨ੍ਹਾਂ ਆਗੂਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਇਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰੇਗੀ।

Related posts

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor