Punjab

ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਪੰਜ ਸਾਲ ਲੁੱਟਿਆ : ਸੁਖਬੀਰ ਬਾਦਲ

ਲੰਬੀ – 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਤੋੜ ਦਾ ਸਿਲਸਿਲਾ ਲਗਾਤਰ ਜਾਰੀ ਹੈ। ਇਸਦੇ ਚਲਦੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਿਆ ਜਦੋ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਨੱਥੂ ਰਾਮ ਦੇ ਰਿਸ਼ਤੇਦਾਰ ਹਲਕਾ ਲੰਬੀ ਦੇ ਪਿੰਡ ਭੀਟੀ ਵਾਲਾ ਤੋਂ ਸਾਬਕਾ ਸਰਪੰਚ ਸਮੇਤ 50 ਦੇ ਕਰੀਬ ਪਰਿਵਾਰ ਕਾਗਰਸ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਿਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾ ’ਚ ਕੁਝ ਨਹੀਂ ਕੀਤਾ ਜਿਸ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਇਨ੍ਹਾਂ ਨੇ ਅਕਾਲੀ ਦਲ ਵਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ। ਅਕਾਲੀ ਦਲ ਦੀ ਸਰਕਾਰ ਬਣਨ ਤੇ ਗਰੀਬ ਲੋਕਾਂ ਦੇ ਬੰਦ ਪਏ ਆਟਾ ਦਾਲ ਰਾਸ਼ਨ ਕਾਰਡ ਬਣਾਏ ਜਾਣਗੇ ਅਤੇ ਗਰੀਬਾਂ ਦੇ ਰਹਿੰਦੇ ਮਕਾਨ ਬਣਾਏ ਜਾਣਗੇ। ਉਨ੍ਹਾਂ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਆਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵਿਚ ਲਗਾਤਰ ਬਗਾਵਤ ਹੈ, ਕਾਂਗਰਸ ਖਤਮ ਹੋਣ ਕਿਨਾਰੇ ਹੈ। ਇਸ ਨੇ ਪੰਜ ਸਾਲ ਲੁੱਟਿਆ ਜਿਸ ਤੋਂ ਲੋਕ ਨਫਰਤ ਕਰਨ ਲੱਗੇ ਹਨ। ਇਸ ਲਈ ਲੋਕ ਕਾਂਗਰਸ ਛੱਡ ਕੇ ਅਕਾਲੀ ਦਲ ਵੀ ਸ਼ਾਮਲ ਹੋ ਰਹੇ ਹਨ। ਦੂਸਰੇ ਪਾਸੇ ਹਲਕਾਂ ਲੰਬੀ ਦੇ ਪਿੰਡ ਭੀਟੀ ਵਾਲਾ ਦੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਜਗਤਾਰ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਤੋਂ ਅੱਜ ਕਾਂਗਰਸ ਪਾਰਟੀ ਦੇ ਵਦਾਇਕ ਨੱਥੂ ਰਾਮ ਦੀ ਚਾਚੀ ਸਾਬਕਾ ਸਰਪੰਚ 50 ਦੇ ਕਰੀਬ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ ਇਨ੍ਹਾਂ ਦੇ ਅਕਾਲੀ ਦਲ ਵਿਚ ਆਉਣ ਨਾਲ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਤੇਜਿੰਦਰ ਸਿੰਘ ਮਿਡੂਖੇੜਾ, ਜਗਤਾਰ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ, ਬਲਕਰਨ ਸਿੰਘ ਓਐਸਡੀ, ਗੁਰਦਾਸ ਸਿੰਘ ਨੰਬਰਦਾਰ, ਸਤਪਾਲ ਸਿੰਘ, ਸੁਖਬੀਰ ਸਿੰਘ, ਮਨਵਿੰਦਰ ਸਿੰਘ, ਹਰਮੇਸ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ ਪੱਪੀ ਅਵਤਾਰ ਸਿੰਘ ਵਣਵਾਲਾ ਹਰਜਿੰਦਰ ਸਿੰਘ, ਹਜ਼ਾਰੀ ਲਾਲ, ਵਰਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ।

Related posts

ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

editor

ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

editor