Punjab

ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਈਨਲ

ਚੰਡੀਗੜ੍ਹ – ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਇਸ ਵੇਲੇ ਚੰਨੀ ਪੰਜਾਬ ਵਿਧਾਨ ਸਭਾ ‘ਚ ਚਮਕੌਰ ਸਾਹਿਬ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ।  ਇਕ ਸੂਤਰ ਵੱਲੋਂ ਏਐੱਨਆਈ ਨੂੰ ਦਿੱਤੀ ਜਾਣਕਾਰੀ ਅਨੁਸਾਰ, ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਇਲਾਵਾ ਕਾਂਗਰਸ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਦੁਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਾਂ ਹਨ। ਇਸ ਦੇ ਨਾਲ ਹੀ ਮੌਜੂਦਾ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਦੇਖਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਏਜੰਸੀ ਦੀ ਰਿਪੋਰਟ ਅਨੁਸਾਰ, ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ 2022 ਲਈ 70 ਤੋਂ ਵੱਧ ਉਮੀਦਵਾਰਾਂ ਦੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦੇ ਜ਼ਿਆਦਾਤਰ ਉਮੀਦਵਾਰ ਮੌਜੂਦਾ ਵਿਧਾਇਕ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਚੋਣਾਂ 2022 ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਸੀਈਸੀ ਦੀ ਮੀਟਿੰਗ ਦੇ ਇੱਕ ਹੋਰ ਦੌਰ ਤੋਂ ਬਾਅਦ ਸ਼ੁੱਕਰਵਾਰ ਨੂੰ ਐਲਾਨੀ ਜਾਵੇਗੀ। ਜਾਣਕਾਰੀ ਅਨੁਸਾਰ ਚੰਨੀ ਨੂੰ ਦੋ ਵੱਖ-ਵੱਖ ਖੇਤਰਾਂ ਤੋਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਪੰਜਾਬ ‘ਚ ਇਕ ਹੋਰ ਕਾਰਜਕਾਲ ਦੀ ਮੰਗ ਕਰ ਰਹੀ ਹੈ। ਮੌਜੂਦਾ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਮਾਰਚ ਵਿਚ ਖਤਮ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 14 ਫਰਵਰੀ ਨੂੰ ਇੱਕੋ ਪੜਾਅ ‘ਚ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Related posts

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

editor

ਪੰਜਾਬ ਦੇ ਹੱਕਾਂ ਲਈ ਸਿਰਫ਼ ਕਾਂਗਰਸ ਅਗਵਾਈ ਕਰ ਸਕਦੀ ਹੈ : ਰਾਜਾ ਵੜਿੰਗ

editor

ਤੇਜ਼ ਰਫ਼ਤਾਰ ਸਕੂਲੀ ਬੱਸ ਤੇ ਟਰੱਕ ਦੀ ਟੱਕਰ ’ਚ 14 ਬੱਚੇ ਜ਼ਖ਼ਮੀ

editor