Punjab

ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਵੱਡੀ ਮਾਤਰਾ ‘ਚ ਅਸਲੇ ਸਮੇਤ 7 ਬੰਦੇ ਗ੍ਰਿਫ਼ਤਾਰ

 ਸ੍ਰੀ ਆਨੰਦਪੁਰ ਸਾਹਿਬ –  ਇੱਥੋਂ ਦੇ ਇਤਿਹਾਸਕ ਕਿਲਾ ਅਨੰਦਗਡ਼੍ਹ ਸਾਹਿਬ ਤੋਂ ਪੁਲੀਸ ਨੇ 7 ਬੰਦਿਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ‘ਚ ਅਸਲਾ ਬਰਾਮਦ ਕੀਤਾ ਹੈ ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਿਲਾ ਆਨੰਦਗੜ੍ਹ ਸਾਹਿਬ ਦੀ ਸਰਾਂ ਦੇ ਵਿਚੋਂ  6 ਵੱਡੇ  ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ ਇਨ੍ਹਾਂ ਵਿਚੋਂ ਦੋ ਨਾਲੀ ਬੰਦੂਕ  12 ਬੋਰ 30 ਬੋਰ 315 ਬੋਰ ਆਦਿ ਦੇ ਹਥਿਆਰ ਸ਼ਾਮਲ ਹਨ ਜਦੋਂ ਇਸ ਸੰਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਸੱਤ ਬੰਦਿਆਂ ਨੂੰ ਗ੍ਰਿਫ਼ਤਾਰ ਕਰਕੇ ਇਹ  ਹਥਿਆਰ ਬਰਾਮਦ ਕੀਤੇ ਗਏ ਹਨ  ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਵਿੱਚੋਂ ਲਾਇਸੈਂਸਧਾਰੀ ਹਥਿਆਰ ਹਨ ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ
ਉਨ੍ਹਾਂ ਇਸ ਸਬੰਧੀ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ  ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਕਾਰ ਸੇਵਾ ਬਾਬਾ ਸੰਤ ਬਾਬਾ ਸੁੱਚਾ ਸਿੰਘ ਦੀ ਸਰਪ੍ਰਸਤੀ ਹੇਠ ਚੱਲਦਾ ਹੈ ਇਸ ਸੰਬੰਧੀ ਜਦੋਂ ਸੰਤ ਬਾਬਾ ਸੁੱਚਾ ਸਿੰਘ ਜੀ  ਦੇ ਫ਼ੋਨ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਸੇਵਾਦਾਰ ਨੇ ਫੋਨ ਚੁੱਕਿਆ ਜਦੋਂ ਉਨ੍ਹਾਂ ਨੂੰ ਘਟਨਾ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ  ਸੰਤ ਬਾਬਾ ਸੁੱਚਾ ਸਿੰਘ ਜੀ ਅਜੇ ਪ‍ਾਠ ਕਰ ਰਹੇ ਹਨ ਇਸ ਲਈ ਅਜੇ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕਦੀ।
 ਉਧਰ ਜਦੋਂ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਲ੍ਹਾ ਆਨੰਦਗੜ੍ਹ ਸਾਹਿਬਗੁਰਦੁਆਰੇ ਦਾ ਪ੍ਰਬੰਧ ਤਾਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਹੈ ਪਰ  ਕਿਲ੍ਹਾ ਆਨੰਦਗੜ੍ਹ ਸਾਹਿਬ ਸਰਾਂ ਦਾ ਸਮੁੱਚਾ ਪ੍ਰਬੰਧ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਵਾਲਿਆਂ ਕੋਲ ਹੈ ਇਹ ਘਟਨਾ ਇਲਾਕੇ ‘ਚ ਅੱਗ ਵਾਂਗ ਫੈਲ ਗਈ। ਜਿਸ ਨਾਲ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿ ਇਸ ਸਬੰਧੀ ਜਦੋਂ ਥਾਣਾ ਮੁੱਖੀ ਸ੍ਰੀ ਅਨੰਦਪੁਰ ਸਾਹਿਬ ਸਿਮਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਕਿਹਾ ਕਿ ਪੂਰੀ ਜਾਣਕਾਰੀ ਜਾਂਚ ਪਡ਼ਤਾਲ ਤੋਂ ਬਾਅਦ ਹੀ ਪਤਾ ਲੱਗੇਗੀ।

Related posts

ਜ਼ਮੀਨ ਵਾਹੁਣ ’ਤੇ ਹੋਈ ਲੜਾਈ ਦੌਰਾਨ ਗੋਲ਼ੀ ਚੱਲਣ ਕਾਰਨ ਪਿਓ-ਪੁੱਤ ਸਮੇਤ ਤਿੰਨ ਦੀ ਮੌਤ

editor

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਦੀ ਵਰਕਿੰਗ

editor

ਸੂਬੇ ’ਚ  344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

editor