Australia Breaking News Latest News

ਕੀ ਤੁਹਾਨੂੰ ਕੋਵਿਡ-19 ਸਬੰਧੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੈ?

ਵਿਕਟੋਰੀਆ ਦੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕਰੋ:

• ਜੇਕਰ ਤੁਸੀਂ ਚਿੰਤਤ ਹੋ, ਕੋਰੋਨਾਵਾਇਰਸ ਹੌਟਲਾਈਨ ਨੂੰ ਫੋਨ ਕਰੋ 1800 675 398 (24 ਘੰਟੇ)।

• ਜੇ ਤੁਹਾਨੂੰ ਦੋਭਾਸ਼ੀਏ ਦੀ ਲੋੜ ਹੈ, TIS ਨੈਸ਼ਨਲ ਨੂੰ 131 450 ਉਪਰ ਫੋਨ ਕਰੋ।

• ਐਮਰਜੈਂਸੀ ਵਾਸਤੇ ਟਰਿਪਲ ਜ਼ੀਰੋ (000) ਡਾਇਲ ਕਰੋ।

• ਜੇ ਤੁਸੀਂ ਆਪਣੇ ਟੈਸਟ ਨਤੀਜਿਆਂ ਦੀ ਉਡੀਕ ਕਰਦੇ ਸਮੇਂ ਆਮਦਨ ਗਵਾਉਣ ਬਾਰੇ ਚਿੰਤਤ ਹੋ, ਤਾਂ ਤੁਸੀਂ ਕਰੋਨਾਵਾਇਰਸ (ਕੋਵਿਡ-19) ਟੈਸਟ ਕਰਕੇ ਵੱਖਰੇ ਰਹਿਣ ਦੀ 450 ਡਾਲਰ ਦੀ ਸਹਾਇਤਾ ਵਾਸਤੇ ਯੋਗ ਹੋ ਸਕਦੇ ਹੋ। ਇਹ ਤੁਹਾਨੂੰ ਘਰ ਵਿੱਚ ਰਹਿਣ ਵਿੱਚ ਸਹਾਇਤਾ ਕਰੇਗੀ।

• ਜੇ ਤੁਹਾਡਾ ਟੈਸਟ ਪੌਜ਼ੇਟਿਵ ਆਉਂਦਾ ਹੈ ਜਾਂ ਪੁਸ਼ਟੀ ਕੀਤੇ ਮਾਮਲੇ ਦੇ ਨਜ਼ਦੀਕੀ ਸੰਪਰਕ ਹੋ, ਤਾਂ ਤੁਸੀਂ 1,500 ਡਾਲਰ ਦੇ ਭੁਗਤਾਨ ਵਾਸਤੇ ਯੋਗ ਹੋ ਸਕਦੇ ਹੋ। ਵਧੇਰੇ ਜਾਣਕਾਰੀ ਵਾਸਤੇ ਕਰੋਨਾਵਾਇਰਸ ਹੌਟਲਾਈਨ ਨੂੰ 1800 675 398 ਉੱਤੇ ਫੋਨ ਕਰੋ। ਜੇ ਤੁਹਾਨੂੰ ਕਿਸੇ ਦੁਭਾਸ਼ੀਏ ਦੀ ਲੋੜ ਹੈ, ਤਾਂ ਸਿਫਰ (0) ਦਬਾਓ।

• ਜੇ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਚਿੰਤਤ ਜਾਂ ਪਰੇਸ਼ਾਨ ਮਹਿਸੂਸ ਕਰ ਰਹੇ ਹੋ, ਤਾਂ ਤੁਸੀਂ Lifeline ਨੂੰ 13 11 14 ਉੱਤੇ ਜਾਂ Beyond Blue ਨੂੰ 1800 512 348 ਉੱਤੇ ਫੋਨ ਕਰ ਸਕਦੇ ਹੋ। ਜੇ ਤੁਹਾਨੂੰ ਕਿਸੇ ਦੁਭਾਸ਼ੀਏ ਦੀ ਲੋੜ ਹੈ, ਤਾਂ ਪਹਿਲਾਂ 131 450 ਉੱਤੇ ਫੋਨ ਕਰੋ।

• ਜੇ ਤੁਸੀਂ ਇਕੱਲਾਪਣ ਮਹਿਸੂਸ ਕਰ ਰਹੇ ਹੋ, ਤਾਂ ਤੁਸੀਂ ਕਰੋਨਾਵਾਇਰਸ ਹੌਟਲਾਈਨ ਨੂੰ 1800 675 398 ਉੱਤੇ ਫੋਨ ਕਰ ਸਕਦੇ ਹੋ ਅਤੇ ਤਿੰਨ (3) ਦਬਾਓ। ਜੇ ਤੁਹਾਨੂੰ ਕਿਸੇ ਦੁਭਾਸ਼ੀਏ ਦੀ ਲੋੜ ਹੈ, ਤਾਂ ਸਿਫਰ (0) ਦਬਾਓ। ਤੁਸੀਂ ਆਸਟਰੇਲੀਅਨ ਰੈਡ ਕਰਾਸ ਦੇ ਕਿਸੇ ਵਲੰਟੀਅਰ ਨਾਲ ਜੁੜ ਜਾਓਗੇ ਜੋ ਤੁਹਾਨੂੰ ਸਥਾਨਕ ਸਹਾਇਤਾ ਸੇਵਾਵਾਂ ਨਾਲ ਜੋੜ ਸਕਦਾ ਹੈ।

Related posts

ਆਸਟ੍ਰੇਲੀਆ ਸਰਕਾਰ ਵੱਲੋਂ ਔਰਤਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ’ਚ ਮਦਦ ਲਈ ਨਵੇਂ ਫੰਡ ਦਾ ਐਲਾਨ

editor

ਆਸਟ੍ਰੇਲੀਆਈ ਨੇ ਚਾਕੂ ਹਮਲੇ ’ਚ ਮਾਰੇ ਗਏ ਪਾਕਿ ਸੁਰੱਖ਼ਿਆ ਗਾਰਡ ਨੂੰ ਦੱਸਿਆ ਰਾਸ਼ਟਰੀ ਹੀਰੋ

editor

ਐਨਜ਼ੈਕ ਡੇਅ ਮੌਕੇ ਆਸਟਰੇਲੀਆਈ ਨਾਗਰਿਕਾਂ ਵੱਲੋਂ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ

editor