Punjab

ਕੀ ਹੁਣ ਵੀ ਕੇਜਰੀਵਾਲ ਤੇ ਰਾਘਵ ਚੱਢਾ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜਿੰਮੇਵਾਰ ਠਹਿਰਾਉਣਗੇ – ਪਰਗਟ ਸਿੰਘ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਇੱਕ ਵਾਰ ਫੇਰ ਦਿੱਲੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਇੱਕ ਟਵੀਟ ਕੀਤਾ ਹੈ। ਇਸ ਵਾਰ ਪਰਗਟ ਸਿੰਘ ਨੇ ਹਵਾ ਦੀ ਗੁਣਵੱਤਾ ਨੂੰ ਲੈ ਕੇ ਕੇਜਰੀਵਾਲ ਨੂੰ ਘੇਰਿਆ ਹੈ।

ਦਰਅਸਲ ਹਵਾ ਦੀ ਗੁਣਵੱਤਾ ਨੂੰ ਲੈ ਕੇ ਇੱਕ ਰਿਪੋਰਟ ਜਾਰੀ ਹੋਈ ਹੈ ਜਿਸ ‘ਚ ਦਿੱਲੀ ਨੂੰ ਦੁਨੀਆ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪਰਗਟ ਸਿੰਘ ਨੇ ਤੰਜ ਕਸਦਿਆਂ ਇੱਕ ਟਵੀਟ ਕੀਤਾ ਜਿਸ ‘ਚ ਲਿਖਿਆ ਕਿ ਦਿੱਲੀ ਨੂੰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ‘ਚ ਲਗਾਤਾਰ ਚੌਥੇ ਸਾਲ ਦੁਨੀਆ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਹੋਣ ਦਾ ਮੌਕਾ ਮਿਲਿਆ ਹੈ।

ਪਰਗਟ ਸਿੰਘ ਨੇ ਲਿਖਿਆ ਕਿ ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੇਜਰੀਵਾਲ ਤੇ ਰਾਘਵ ਚੱਢਾ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜਿੰਮੇਵਾਰ ਠਹਿਰਾਉਣਗੇ?

ਇਹ ਰਿਪੋਰਟ, ਜੋ ਸਾਲ 2021 ਵਿੱਚ ਵਿਸ਼ਵ ਪੱਧਰ ‘ਤੇ ਹਵਾ ਦੀ ਗੁਣਵੱਤਾ ਦੀ ਸਥਿਤੀ ਦਾ ਵਰਣਨ ਕਰਦੀ ਹੈ, 117 ਦੇਸ਼ਾਂ ਦੇ 6,475 ਸ਼ਹਿਰਾਂ ਦੇ ਜਲਵਾਯੂ ਵਿੱਚ ਪੀਐਮ-2.5 ਸੂਖਮ ਕਣਾਂ ਦੀ ਮੌਜੂਦਗੀ ਨਾਲ ਸਬੰਧਤ ਅੰਕੜਿਆਂ ‘ਤੇ ਅਧਾਰਤ ਹੈ

ਦੇਸ਼ ਵਿੱਚ ਪੀਐਮ 2.5 ਦਾ ਸਾਲਾਨਾ ਔਸਤ ਪੱਧਰ 2021 ਵਿੱਚ 58.1 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਤੱਕ ਪਹੁੰਚ ਗਿਆ ਹੈ। ਰਿਪੋਰਟ ਦੇ ਅਨੁਸਾਰ, 2021 ਵਿੱਚ, ਭਾਰਤ ਦਾ ਕੋਈ ਵੀ ਸ਼ਹਿਰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੁਆਰਾ ਨਿਰਧਾਰਿਤ ਹਵਾ ਗੁਣਵੱਤਾ ਮਿਆਰ (ਪੰਜ ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਦੀ ਪੀਐਮ-2.5 ਗਾੜ੍ਹਾਪਣ) ਨੂੰ ਪੂਰਾ ਨਹੀਂ ਕਰ ਸਕਿਆ।

ਬੰਗਲਾਦੇਸ਼ ਸਭ ਤੋਂ ਪ੍ਰਦੂਸ਼ਿਤ ਦੇਸ਼, ਭਾਰਤ 5ਵੇਂ ਨੰਬਰ ‘ਤੇ ਹੈ

ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ਾਂ ਦੀ ਸੂਚੀ ਵਿੱਚ ਬੰਗਲਾਦੇਸ਼ ਸਿਖਰ ‘ਤੇ ਹੈ, ਜਦਕਿ ਚਾਡ ਦੂਜੇ ਨੰਬਰ ‘ਤੇ ਹੈ। ਭਾਰਤ ਦੁਨੀਆ ਦਾ ਪੰਜਵਾਂ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ ਹੈ। 2021 ਵਿੱਚ ਭਾਰਤ ਦੀ ਹਾਲਤ ਵਿਗੜ ਗਈ ਹੈ। ਇਸ ਰੈਂਕਿੰਗ ‘ਚ ਚੀਨ 22ਵੇਂ ਨੰਬਰ ‘ਤੇ ਹੈ। ਇਕ ਸਾਲ ਪਹਿਲਾਂ ਚੀਨ 14ਵੇਂ ਨੰਬਰ ‘ਤੇ ਸੀ।

Related posts

ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

editor

ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ- ਔਜਲਾ

editor

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

editor