India

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਨੂਪੁਰ ਸ਼ਰਮਾ ਦੀ ਮੁਅੱਤਲੀ ਦਾ ਜ਼ਿਕਰ ਕਰਦਿਆਂ ਕਿਹਾ – ਖਾੜੀ ਦੇਸ਼ਾਂ ਨਾਲ ਭਾਰਤ ਦੇ ਰਹਿਣਗੇ ਚੰਗੇ ਸਬੰਧ

ਕੋਚੀ – ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਦਿੱਤੇ ਬਿਆਨ ਨੇ ਜ਼ੋਰ ਫੜ ਲਿਆ ਹੈ। ਅਰਬ ਦੇਸ਼ ਇਸ ਮਾਮਲੇ ਨੂੰ ਲੈ ਕੇ ਆਪਣਾ ਵਿਰੋਧ ਜ਼ਾਹਰ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇਸ ਵਿਵਾਦ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਪੀਯੂਸ਼ ਗੋਇਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ‘ਤੇ ਕੀਤੀ ਗਈ ਵਿਵਾਦਤ ਟਿੱਪਣੀ ਦਾ ਕੇਂਦਰ ਦੀ ਸੱਤਾਧਾਰੀ ਐੱਨਡੀਏ ‘ਤੇ ਕੋਈ ਅਸਰ ਨਹੀਂ ਪਿਆ ਕਿਉਂਕਿ ਉਹ ਸਰਕਾਰੀ ਅਧਿਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸਾਡੇ ਸਬੰਧ ਖਾੜੀ ਦੇਸ਼ਾਂ ਨਾਲ ਜਾਰੀ ਰਹਿਣਗੇ, ਜਿਨ੍ਹਾਂ ਨੇ ਇਸ ਮੁੱਦੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਨੂਪੁਰ ਸ਼ਰਮਾ ਦੀ ਮੁਅੱਤਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸਬੰਧ ਖਾੜੀ ਦੇਸ਼ਾਂ ਨਾਲ ਜਾਰੀ ਰਹਿਣਗੇ, ਜਿਨ੍ਹਾਂ ਨੇ ਇਸ ਮੁੱਦੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਜਦੋਂ ਇਸ ਵਿਵਾਦ ਬਾਰੇ ਵਣਜ ਅਤੇ ਉਦਯੋਗ ਮੰਤਰੀ ਗੋਇਲ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਬਿਆਨ ਕਿਸੇ ਸਰਕਾਰੀ ਅਧਿਕਾਰੀ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਲਈ ਇਸ ਦਾ ਸਰਕਾਰ ‘ਤੇ ਕੋਈ ਅਸਰ ਨਹੀਂ ਪਿਆ ਅਤੇ ਪਾਰਟੀ ਨੇ ਲੋੜੀਂਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਇਸ ਮੁੱਦੇ ‘ਤੇ ਸਪੱਸ਼ਟੀਕਰਨ ਦਿੱਤਾ ਹੈ।

ਪੀਯੂਸ਼ ਗੋਇਲ ਨੇ ਅੱਗੇ ਕਿਹਾ ਕਿ ਵਿਦੇਸ਼ ਵਿਭਾਗ ਨੇ ਉਸ ਟਿੱਪਣੀ ‘ਤੇ ਸਪੱਸ਼ਟੀਕਰਨ ਦਿੱਤਾ ਹੈ ਅਤੇ ਭਾਜਪਾ ਨੇ ਇਸ ਸਬੰਧ ਵਿਚ ਲੋੜੀਂਦੀ ਕਾਰਵਾਈ ਕੀਤੀ ਹੈ। ਇਨ੍ਹਾਂ ਸਾਰੇ ਦੇਸ਼ਾਂ ਨਾਲ ਸਾਡੇ ਬਹੁਤ ਚੰਗੇ ਸਬੰਧ ਹਨ ਅਤੇ ਸਾਡੇ ਸਬੰਧ ਬਹੁਤ ਚੰਗੇ ਬਣੇ ਰਹਿਣਗੇ। ਇਸ ਦੇ ਨਾਲ ਹੀ ਭਾਰਤੀ ਉਤਪਾਦਾਂ ਦੇ ਬਾਈਕਾਟ ਦੀ ਮੁਹਿੰਮ ਬਾਰੇ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਕੋਈ ਗੱਲ ਨਹੀਂ ਸੁਣੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਖਾੜੀ ਦੇਸ਼ਾਂ ਨੇ ਸਿਰਫ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਅਜਿਹਾ ਬਿਆਨ ਨਾ ਦਿੱਤਾ ਜਾਵੇ ਅਤੇ ਟਿੱਪਣੀ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇ। ਖਾੜੀ ਦੇਸ਼ਾਂ ‘ਚ ਰਹਿ ਰਹੇ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਭਾਜਪਾ ਨੇ ਐਤਵਾਰ ਨੂੰ ਨੂਪੁਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਦਿੱਲੀ ਇਕਾਈ ਦੇ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਵੀ ਕੱਢ ਦਿੱਤਾ ਸੀ। ਦੋਵਾਂ ਨੇਤਾਵਾਂ ਨੇ ਪੈਗੰਬਰ ਮੁਹੰਮਦ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਕੁਝ ਮੁਸਲਿਮ ਦੇਸ਼ਾਂ ਨੇ ਭਾਰਤੀ ਡਿਪਲੋਮੈਟ ਨੂੰ ਤਲਬ ਕਰਕੇ ਵਿਰੋਧ ਜਤਾਇਆ। ਹਾਲਾਂਕਿ, ਮੁਸਲਿਮ ਸੰਗਠਨਾਂ ਦੇ ਵਿਰੋਧ ਅਤੇ ਕੁਵੈਤ, ਕਤਰ ਅਤੇ ਈਰਾਨ ਵਰਗੇ ਦੇਸ਼ਾਂ ਦੀ ਤਿੱਖੀ ਪ੍ਰਤੀਕਿਰਿਆ ਦੇ ਵਿਚਕਾਰ ਭਾਜਪਾ ਨੇ ਇੱਕ ਬਿਆਨ ਜਾਰੀ ਕੀਤਾ ਹੈ। ਭਾਜਪਾ ਨੇ ਕਿਹਾ ਸੀ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਾਰਮਿਕ ਸ਼ਖਸੀਅਤ ਦੇ ਅਪਮਾਨ ਦੀ ਸਖ਼ਤ ਨਿੰਦਾ ਕਰਦੀ ਹੈ।

Related posts

ਸ੍ਰੀ ਦਸਮ ਗ੍ਰੰਥ ਸਾਹਿਬ ਦੀ ਦੂਸਰੀ ਸ਼ਬਦਾਰਥ ਪੋਥੀ ਦਾ ਸੰਗਤ ਅਰਪਣ

editor

ਅਮਾਨਤੁੱਲਾ ਖ਼ਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ, ਈ.ਡੀ. ਸਾਹਮਣੇ ਪੇਸ਼ ਹੋਣ ਲਈ ਕਿਹਾ

editor

ਕੇਂਦਰ ਦੀ ਤਰਜੀਹ ਮਨੀਪੁਰ ’ਚ ਸਾਰੇ ਭਾਈਚਾਰਿਆਂ ’ਚ ਸ਼ਾਂਤੀ ਲਿਆਉਣਾ : ਸ਼ਾਹ

editor