India

ਕੇਂਦਰ ਦੀ ਤਰਜੀਹ ਮਨੀਪੁਰ ’ਚ ਸਾਰੇ ਭਾਈਚਾਰਿਆਂ ’ਚ ਸ਼ਾਂਤੀ ਲਿਆਉਣਾ : ਸ਼ਾਹ

ਇੰਫ਼ਾਲ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਰਜੀਹ ਨਸਲੀ ਸੰਘਰਸ਼ ਗ੍ਰਸਤ ਮਨੀਪੁਰ ’ਚ ਸ਼ਾਂਤੀ ਬਹਾਲ ਕਰਨਾ ਹੈ। ਸ਼ਾਹ ਨੇ ਇੰਫਾਲ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਲੋਕ ਸਭਾ ਚੋਣਾਂ ਮਨੀਪੁਰ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਤਾਕਤਾਂ ਅਤੇ ਇਸ ਨੂੰ ਇਕਜੁੱਟ ਰੱਖਣ ਵਾਲਿਆਂ ਵਿਚਕਾਰ ਹਨ।ਭਾਜਪਾ ਦੇ ਸੀਨੀਅਰ ਨੇਤਾ ਸ਼ਾਹ ਨੇ ਦਾਅਵਾ ਕੀਤਾ ਕਿ ਉੱਤਰ-ਪੂਰਬੀ ਸੂਬੇ ਦੀ ਵੱਸੋਂ ਨੂੰ ਬਦਲਣ ਲਈ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਸ਼ਾਹ ਨੇ ਕਿਹਾ, ‘‘ਮਨੀਪੁਰ ’ਚ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਣਾ ਅਤੇ ਸੂਬੇ ਨੂੰ ਵੰਡੇ ਬਿਨਾਂ ਸ਼ਾਂਤੀ ਸਥਾਪਤ ਕਰਨਾ ਨਰਿੰਦਰ ਮੋਦੀ ਸਰਕਾਰ ਦੀ ਤਰਜੀਹ ਹੈ।’’

Related posts

ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਖੇਡਿਆ ਗਤਕਾ

editor

ਸਮਿ੍ਰਤੀ ਇਰਾਨੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ

editor

ਚੋਣ ਪ੍ਰਚਾਰ ’ਚ ਪੱਖੀ ਨਹੀਂ ਝੱਲ ਸਕੀ ਅਖਿਲੇਸ਼ ਦੀ ਧੀ ਆਦਿਤੀ

editor