Punjab

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

ਜਲੰਧਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਜਲੰਧਰ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਧਰਨੇ ਵਿੱਚ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਦਰਜਨਾਂ ਵਿਧਾਇਕਾਂ, ਮੰਤਰੀਆਂ, ਸੰਸਦ ਮੈਂਬਰਾਂ, ਪਾਰਟੀ ਅਧਿਕਾਰੀਆਂ, ਚੇਅਰਮੈਨਾਂ ਅਤੇ ਹਜ਼ਾਰਾਂ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਮਕਸਦ ਹੈ ਕਿ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਤਬਾਹ ਕਰ ਦੇਵੇ। ਭਾਜਪਾ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਡਰਦੀ ਹੈ। ਇਸ ਲਈ ਸੀਬੀਆਈ ਅਤੇ ਈਡੀ ਨੇ ਅਰਵਿੰਦ ਕੇਜਰੀਵਾਲ ’ਤੇ ਝੂਠੇ ਕੇਸ ਦਰਜ ਕਰਕੇ ਜਾਣਬੁੱਝ ਕੇ ਜੇਲ੍ਹ ਵਿੱਚ ਡੱਕ ਦਿੱਤਾ।
ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ ਨਹੀਂ ਤਾਂ ਇਹ ਅੰਦੋਲਨ ਹੋਰ ਤਿੱਖਾ ਹੋ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਨੇ ਇੱਕ ਪਾਸੇ ਬਿਨਾਂ ਸਬੂਤਾਂ ਦੇ ਅਤੇ ਮਨੀ ਟਰੇਲ ਦੇ ਮੌਜੂਦਾ ਮੁੱਖ ਮੰਤਰੀ ਨੂੰ ਜੇਲ ’ਚ ਰੱਖਿਆ ਹੈ, ਜਦਕਿ ਦੂਜੇ ਪਾਸੇ ਕਰਨਾਟਕ ਦੇ ਭਾਜਪਾ ਦੇ ਸਾਬਕਾ ਮੁੱਖ ਮੰਤਰੀ ਵੀ.ਐੱਸ. ਯੇਦੀਯੁਰੱਪਾ ’ਤੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਕਿਉਂ ਕਿ ਉਹ ਉਨਾਂ ਦੀ ਪਾਰਟੀ ਤੋਂ ਸਨ।
ਦਰਅਸਲ, ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੱਮ ਤੋਂ ਭਾਜਪਾ ਡਰੀ ਹੋਈ ਹੈ। ਇਸੇ ਲਈ ਭਾਜਪਾ ‘ਆਪ’ ਆਗੂਆਂ ਨੂੰ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਦੇ ਸਾਰੇ ਭਿ੍ਰਸ਼ਟ ਨੇਤਾਵਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਮੁੱਖ ਮੰਤਰੀ, ਮੰਤਰੀ ਅਤੇ ਉਪ ਮੁੱਖ ਮੰਤਰੀ ਵਰਗੇ ਅਹਿਮ ਅਹੁਦਿਆਂ ਨਾਲ ਨਿਵਾਜਿਆ ਹੈ। ਅਸਮ ਦੇ ਮੁੱਖ ਮੰਤਰੀ ਹੇਮੰਤ ਵਿਸ਼ਵ ਸ਼ਰਮਾ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਮੰਤਰੀ ਛਗਨ ਭੁਜਬਲ ਇਸ ਦੀਆਂ ਉਦਾਹਰਣਾਂ ਹਨ।
ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਸੇ ਲਈ ਸੀ.ਬੀ.ਆਈ. ਨੇ ਜਾਣਬੁੱਝ ਕੇ ਗਿ੍ਰਫਤਾਰ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਵੀ ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ ਪਰ ਉਸਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਦੇਸ਼ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਾਂਚ ਏਜੰਸੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਕਾਪੀ ਲਏ ਬਿਨਾਂ ਹੀ ਹਾਈ ਕੋਰਟ ਵਿੱਚ ਪਹੁੰਚ ਗਈ।
ਮੀਤ ਹੇਅਰ ਨੇ ਕਿਹਾ ਕਿ ਦਿੱਲੀ ਵਿੱਚ ਛੇ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਭਾਜਪਾ ਅੱਜ ਤੱਕ ਅਰਵਿੰਦ ਕੇਜਰੀਵਾਲ ਨੂੰ ਹਰਾ ਨਹੀਂ ਸਕੀ। ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਦੋ ਵਾਰ ਮੁੱਖ ਮੰਤਰੀ ਵਜੋਂ ਇਤਿਹਾਸਕ ਬਹੁਮਤ ਦਿੱਤਾ ਹੈ। ਇਸ ਲਈ ਹੁਣ ਭਾਜਪਾ ਈਡੀ ਅਤੇ ਸੀਬੀਆਈ ਰਾਹੀਂ ਦਿੱਲੀ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 50 ਸਾਲ ਪਹਿਲਾਂ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ ਪਰ ਪਿਛਲੇ 10 ਸਾਲਾਂ ਤੋਂ ਭਾਜਪਾ ਨੇ ਸਰਕਾਰ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ।

Related posts

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗੀ ਮੁਆਫੀ

editor

ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ

editor

ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

editor