India

ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਸੀ.ਬੀ.ਆਈ. ਨੂੰ ਨੋਟਿਸ ਜਾਰੀ, 7 ਦਿਨਾਂ ‘ਚ ਮੰਗਿਆ ਜਵਾਬ

ਨਵੀਂ ਦਿੱਲੀ- ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਗਿ੍ਰਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਵੱਲੋਂ ਗਿ੍ਰਫਤਾਰੀ ਅਤੇ ਰਿਮਾਂਡ ਨੂੰ ਲੈ ਕੇ ਦਿੱਤੀ ਚੁਣੌਤੀ ‘ਤੇ ਸੀ.ਬੀ.ਆਈ. ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਦੀ ਪਟੀਸ਼ਨ ‘ਤੇ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਦੀ ਬੈਂਚ ਨੇ ਸੁਣਵਾਈ ਕੀਤੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਗਿ੍ਰਫਤਾਰੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ 69R 2022 ‘ਚ ਹੀ ਦਰਜ ਕੀਤੀ ਗਈ ਸੀ। ਉਨ੍ਹਾਂ ਨੂੰ ਅਪ੍ਰੈਲ, 2023 ਵਿਚ ਸੰਮਨ ਭੇਜਿਆ ਗਿਆ ਸੀ ਅਤੇ 9 ਘੰਟੇ ਤਕ ਪੁੱਛ-ਗਿੱਛ ਕੀਤੀ ਗਈ। ਉਦੋਂ ਤੋਂ ਕੁਝ ਨਹੀਂ ਕੀਤਾ ਗਿਆ ਸੀ ਅਤੇ ਹੁਣ ਕੇਜਰੀਵਾਲ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰੀ ਪੱਤਰ ਵਿੱਚ ਕੁਝ ਕਾਰਨ ਦੱਸੇ ਜਾਣ ਦੀ ਲੋੜ ਹੁੰਦੀ ਹੈ। ਅਦਾਲਤ ਨੇ ਸਿੰਘਵੀ ਨੂੰ ਪੁੱਛਿਆ ਕਿ ਤੁਸੀਂ ਗਿ੍ਰਫਤਾਰੀ ਰੱਦ ਕਰਨ ਅਤੇ ਹਿਰਾਸਤ ਤੋਂ ਰਿਹਾਅ ਕਰਨ ਦੀ ਮੰਗ ਕਰ ਰਹੇ ਹੋ? ਜਦੋਂ ਸਿੰਘਵੀ ਨੇ ਹਾਂ ਵਿੱਚ ਜਵਾਬ ਦਿੱਤਾ ਤਾਂ ਅਦਾਲਤ ਨੇ ਪੁੱਛਿਆ, ਕੀ ਤੁਸੀਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ? ਸਿੰਘਵੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੇ ਅਜੇ ਤਕ ਅਜਿਹਾ ਨਹੀਂ ਕੀਤਾ, ਪਰ ਅਜਿਹਾ ਕਰਨ ਜਾ ਰਹੇ ਹਨ। ਅਦਾਲਤ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜੱਜ ਨੇ ਸ਼ਨੀਵਾਰ ਨੂੰ ਮਾਮਲੇ ਦੀ ਸੂਚੀ ਦੇਣ ਲਈ ਕਿਹਾ। ਦੱਸ ਦੇਈਏ ਕਿ ਸੀ.ਬੀ.ਆਈ. ਵੱਲੋਂ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗਿ੍ਰਫ਼ਤਾਰ ਕੀਤਾ ਸੀ। ਉਹ ਈ.ਡੀ. ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਗਿ੍ਰਫਤਾਰੀ ਤੋਂ ਬਾਅਦ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀ.ਬੀ.ਆਈ. ਰਿਮਾਂਡ ‘ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਮੁੜ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਅਪੀਲ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਕੇਜਰੀਵਾਲ ਨੇ ਵਿਸ਼ੇਸ਼ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀ.ਬੀ.ਆਈ. ਰਿਮਾਂਡ ‘ਤੇ ਭੇਜਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੀ.ਬੀ.ਆਈ. ਨੇ ਗਿ੍ਰਫ਼ਤਾਰੀ ਲਈ ਝੂਠੇ ਆਧਾਰ ਬਣਾਏ। ਗਿ੍ਰਫਤਾਰੀ ਲਈ ਕੋਈ ਤਰਕ ਨਹੀਂ ਦਿੱਤਾ ਗਿਆ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸ ਦੀ ਗਿ੍ਰਫਤਾਰੀ ਕਥਿਤ ਤੌਰ ‘ਤੇ 4 ਜੂਨ ਤੋਂ ਪਹਿਲਾਂ ਸੀ.ਬੀ.ਆਈ. ਦੇ ਕਬਜ਼ੇ ‘ਚ ਮੌਜੂਦ ਸਮੱਗਰੀ ਦੇ ਆਧਾਰ ‘ਤੇ ਕੀਤੀ ਗਈ ਸੀ। ਪਹਿਲਾਂ ਤੋਂ ਉਪਲਬਧ ਸਮੱਗਰੀ ਦੇ ਆਧਾਰ ‘ਤੇ ਗਿ੍ਰਫਤਾਰੀ ਗੈਰ-ਕਾਨੂੰਨੀ ਹੈ, ਜਿਸ ਵਿੱਚ ਮੁੜ-ਮੁਲਾਂਕਣ ਸ਼ਾਮਲ ਹੈ, ਜਿਸ ਦੀ ਕਾਨੂੰਨ ਦੁਆਰਾ ਇਜਾਜ਼ਤ ਨਹੀਂ ਹੈ।

Related posts

ਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ ‘ਚ ਡਿੱਗ ਸਕਦੀ ਹੈ ਮੋਦੀ ਸਰਕਾਰ

editor

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

editor

ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

editor