India

ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਤੇ ਈਡੀ ਨੇ ਬੋਲਿਆ ਝੂਠ: ਆਤਿਸ਼ੀ

ਨਵੀਂ ਦਿੱਲੀ – ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ, ਇਸ ’ਤੇ ਏਮਜ਼ ਦੇ ਮਾਹਰਾਂ ਤੋਂ ਸਲਾਹ ਲੈਣ ਬਾਰੇ ਅਦਾਲਤ ਨੂੰ ਝੂਠ ਬੋਲਿਆ। ਕੇਜਰੀਵਾਲ ਨੂੰ ਸ਼ੂਗਰ ਦੀ ਬੀਮਾਰੀ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਕ ਨਵੀਂ ਪਟੀਸ਼ਨ ਦਾਖ਼ਲ ਕਰ ਕੇ ਹਰ ਦਿਨ 15 ਮਿੰਟ ਆਪਣੇ ਡਾਕਟਰ ਤੋਂ ਸਲਾਹ ਲੈਣ ਅਤੇ ਜੇਲ੍ਹ ਵਿਚ ਇਨਸੁਲਿਨ ਦੇਣ ਦੀ ਮੰਗ ਰੱਖੀ ਸੀ।
ਆਤਿਸ਼ੀ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਈਡੀ ਨੇ ਅਦਾਲਤ ਵਿਚ ਝੂਠ ਬੋਲਿਆ ਅਤੇ ਕਿਹਾ ਕਿ ਏਮਜ਼ ਦੇ ਮਾਹਰਾਂ ਤੋਂ ਸਲਾਹ-ਮਸ਼ਵਰਾ ਲਿਆ ਗਿਆ ਹੈ। ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕੇਜਰੀਵਾਲ ਲਈ ਡਾਈਟ ਚਾਰਟ ਵੀ ਤਿਆਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਡਾਈਟ ਚਾਰਟ ਕਿਸੇ ਸ਼ੂਗਰ ਮਾਹਰ ਵਲੋਂ ਨਹੀਂ ਸਕੋਂ ਡਾਈਟ ਮਾਹਰ ਵਲੋਂ ਤਿਆਰ ਕੀਤਾ ਗਿਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਡਾਈਟ ਮਾਹਰ ਐਮ.ਬੀ.ਬੀ.ਐਸ. ਡਾਕਟਰ ਨਹੀਂ ਹੁੰਦੇ। ਉਸ ਡਾਈਟ ਚਾਰਟ ਦੇ ਆਧਾਰ ’ਤੇ ਜੇਲ੍ਹ ਪ੍ਰਸ਼ਾਸਨ ਅਦਾਲਤ ਨੂੰ ਕਹਿੰਦੇ ਰਹੇ ਹਨ ਕਿ ਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਨਹੀਂ ਹੈ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਤਿਹਾੜ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਏਮਜ਼ ਦੇ ਸੀਨੀਅਰ ਮਾਹਰ ਤੋਂ ਕੇਜਰੀਵਾਲ ਨੂੰ ਸਲਾਹ ਮੁਹੱਈਆ ਕਰਵਾਈ ਅਤੇ ਕਾਲ ਦੌਰਾਨ ਇਨਸੁਲਿਨ ਦਾ ਮੁੱਦਾ ਨਾ ਤਾਂ ਕੇਜਰੀਵਾਲ ਨੇ ਚੁੱਕਿਆ ਅਤੇ ਨਾ ਹੀ ਡਾਕਟਰਾਂ ਨੇ ਇਸ ਦਾ ਸੁਝਾਅ ਦਿੱਤਾ। ਜੇਲ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ 40 ਮਿੰਟ ਦੀ ਸਲਾਹ ਮਗਰੋਂ ਕੇਜਰੀਵਾਲ ਨੂੰ ਭਰੋਸਾ ਦਿੱਤਾ ਗਿਆ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਦਵਾਈਆਂ ਜਾਰੀ ਰੱਖਣ ਨੂੰ ਕਿਹਾ ਗਿਆ ਹੈ, ਜਿਨ੍ਹਾਂ ਦੀ ਨਿਯਮਿਤ ਰੂਪ ਨਾਲ ਸਮੀਖਿਆ ਕੀਤੀ ਜਾਵੇਗੀ।

Related posts

ਕਾਂਗਰਸ ਨੇ ਜੇਪੀ ਨੱਡਾ ਅਤੇ ਅਮਿਤ ਮਾਲਵੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

editor

ਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣ ਲੜ ਰਹੇ ਹਨ ਸਪਾ ਅਤੇ ਕਾਂਗਰਸ : ਮੋਦੀ

editor

ਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹ

editor