India

ਕੇਜਰੀਵਾਲ ਪਹੁੰਚੇ ਹਾਈ ਕੋਰਟ

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਮਾਮਲੇ (ਦਿੱਲੀ ਆਬਕਾਰੀ ਨੀਤੀ 2021-22) ਵਿੱਚ ਸੀਬੀਆਈ ਦੁਆਰਾ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਦੇ ਰਿਮਾਂਡ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੋਮਵਾਰ ਨੂੰ ਦਾਇਰ ਪਟੀਸ਼ਨ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ ਰੌਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਰਿਮਾਂਡ ਦੀ ਮਿਆਦ 29 ਜੂਨ ਨੂੰ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਨਿਯਮਤ ਜ਼ਮਾਨਤ ’ਤੇ ਰੋਕ ਲਾ ਦਿੱਤੀ ਸੀ। ਫਿਲਹਾਲ ਉਹ ਦੋਵੇਂ ਮਾਮਲਿਆਂ ‘ਚ ਨਿਆਂਇਕ ਹਿਰਾਸਤ ‘ਚ ਹੈ।

ਸੀਬੀਆਈ ਨੇ ਹੇਠਲੀ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਅਤੇ ਜਾਣਬੁੱਝ ਕੇ ਅਸਪਸ਼ਟ ਜਵਾਬ ਦਿੱਤੇ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ ਅਤੇ 20 ਜੂਨ ਨੂੰ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ। ਹਾਲਾਂਕਿ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ।

Related posts

ਮੋਦੀ ਨੇ ਕਾਂਗਰਸ ‘ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ

editor

ਵਿਰੋਧੀ ਧਿਰ ਇਸ ਗੱਲ ਤੋਂ ਨਾਰਾਜ਼ ਕਿ ਪਹਿਲੀ ਵਾਰ ਕੋਈ ਗੈਰ-ਕਾਂਗਰਸੀ ਨੇਤਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ: ਮੋਦੀ

editor

ਭਾਰਤ ਲਈ ਵੱਡਾ ਖ਼ਤਰਾ, ਰਾਫੇਲ ਤੋਂ ਡਰੇ ਪਾਕਿਸਤਾਨ ਨੇ ਫਾਈਟਰ ਜੈੱਟ ਨੂੰ ਕੀਤਾ ਪਰਮਾਣੂ ਮਿਜ਼ਾਇਲ ਨਾਲ ਲੈੱਸ

editor