India

ਕੇਰਲ ‘ਚ ਪ੍ਰੀ ਮੌਨਸੂਨ ਦੇ ਚੱਲਦਿਆਂ ਭਾਰੀ ਮੀਂਹ, ਅਸਾਮ ‘ਚ ਜ਼ਮੀਨ ਖਿਸਕਣ ਨਾਲ ਕਈ ਘਰ ਤਬਾਹ

ਕੇਰਲ – ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਦੱਖਣ-ਪੱਛਮੀ ਮੌਨਸੂਨ ਕਾਰਨ ਕੇਰਲ ‘ਚ ਪ੍ਰੀ-ਮੌਨਸੂਨ ਸਰਗਰਮੀ ਸ਼ੁਰੂ ਹੋ ਗਈ ਹੈ ਅਤੇ ਇਸ ਕਾਰਨ ਕੇਰਲ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਜਿੱਥੇ ਦੇਸ਼ ਦੇ ਕਈ ਸੂਬੇ ਲੂ ਅਤੇ ਕੜਾਕੇ ਦੀ ਗਰਮੀ ਦੀ ਲਪੇਟ ‘ਚ ਹਨ, ਉਥੇ ਹੀ ਦੂਜੇ ਪਾਸੇ ਆਸਾਮ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕਈ ਇਲਾਕਿਆਂ ‘ਚ ਜ਼ਮੀਨ ਖਿਸਕਣ ਕਾਰਨ ਮਕਾਨ ਤਬਾਹ ਹੋ ਗਏ ਹਨ। ਆਸਾਮ ਦੇ 6 ਜ਼ਿਲ੍ਹਿਆਂ ਵਿੱਚ ਕਰੀਬ 25,000 ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।

ਮੌਸਮ ਵਿਭਾਗ ਨੇ ਪ੍ਰੀ-ਮੌਨਸੂਨ ਗਤੀਵਿਧੀਆਂ ਕਾਰਨ ਕੇਰਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਕੇਰਲ ਦੇ ਤਿਰੂਵਨੰਤਪੁਰਮ, ਤ੍ਰਿਸੂਰ, ਮਲਪੁਰਮ, ਕੋਝੀਕੋਡ ਅਤੇ ਵਾਇਨਾਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲ ਦੇ ਤੱਟਵਰਤੀ ਅਤੇ ਪਹਾੜੀ ਖੇਤਰਾਂ ਵਿੱਚ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਛੇਰਿਆਂ ਨੂੰ ਵੀ ਸਮੁੰਦਰ ਵਿੱਚ ਜਾਣ ਤੋਂ ਪਹਿਲਾਂ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਅਸਾਮ ਅਤੇ ਗੁਆਂਢੀ ਸੂਬਿਆਂ ਮੇਘਾਲਿਆ ਅਤੇ ਅਰੁਣਾਂਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਨਦੀਆਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ ਅਤੇ ਕੋਪਿਲੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਸ਼ਨੀਵਾਰ ਨੂੰ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੀਮਾ ਹਸਾਓ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਨਾਲ ਕਈ ਘਰ ਤਬਾਹ ਹੋ ਗਏ।

ਅਸਾਮ ਵਿੱਚ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਦਿੱਤੀ ਹੈ ਕਿ ਦੀਮਾ ਹਸਾਓ ਦੇ ਕੁੱਲ 12 ਪਿੰਡ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਹੋਏ ਹਨ। ਇੱਥੇ 3 ਲੋਕਾਂ ਦੀ ਮੌਤ ਹੋ ਗਈ ਅਤੇ 80 ਤੋਂ ਵੱਧ ਘਰ ਤਬਾਹ ਹੋ ਗਏ। ਡਿਜ਼ਾਸਟਰ ਮੈਨੇਜਮੈਂਟ ਅਥਾਰਟੀ 6 ਜ਼ਿਲ੍ਹਿਆਂ, ਕਚਾਰ, ਧੇਮਾਜੀ, ਹੋਜਈ, ਕਾਰਬੀ ਐਂਗਲੌਂਗ ਵੈਸਟ, ਨਾਗਾਓਂ ਅਤੇ ਕਾਮਰੂਪ ਖੇਤਰਾਂ ਵਿੱਚ ਪਿਛਲੇ 94 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੜ੍ਹ ਆਇਆ ਹੈ। ਅਸਾਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹਾਂ ਕਾਰਨ 1732.72 ਹੈਕਟੇਅਰ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।

Related posts

ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ ਕਰਨਾਟਕ ’ਚ ਮਲਿਕਯਾ ਗੁਟੇਦਾਰ

editor

ਮੋਦੀ ਨੇ 23 ਸਾਲਾਂ ’ਚ ਬਿਨਾਂ ਛੁੱਟੀ ਲਏ ਕੀਤੀ ਦੇਸ਼ ਦੀ ਸੇਵਾ : ਅਮਿਤ ਸ਼ਾਹ

editor

ਨਕਸਲੀਆਂ ਵੱਲੋਂ ਹੱਥ ਵੱਢ ਦੇਣ ’ਤੇ ਵੀ ਨਹੀਂ ਛੱਡਿਆ ਹੌਂਸਲਾ, ਵੋਟਰਾਂ ਲਈ ਰੋਲ ਮਾਡਲ ਬਣੇ ਜਸਮੁਦੀਨ ਅੰਸਾਰੀ

editor