Sport

ਕੇ.ਐੱਲ. ਰਾਹੁਲ ਨੇ 11 ਸਾਲ ਦੇ ਬੱਚੇ ਦੀ ਸਰਜਰੀ ਲਈ ਦਿੱਤੇ 31 ਲੱਖ

ਨਵੀਂ ਦਿੱਲੀ – ਭਾਰਤੀ ਟੀਮ ਦੇ ਖ਼ਿਡਾਰੀ ਬੱਲੇਬਾਜ਼ ਕੇ.ਐੱਲ. ਰਾਹੁਲ ਅਕਸਰ ਆਪਣੇ ਬੇਮਿਸਾਲ ਪ੍ਰਦਰਸ਼ਨ ਕਰਕੇ ਸੁਰਖੀਆਂ ਵਿੱਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੇ ਇੱਕ ਨੇਕ ਕੰਮ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਜਿਸ ਤੋਂ ਬਾਅਦ ਹਰ ਪਾਸੇ ਉਨ੍ਹਾਂ ਦਾ ਤਾਰੀਫ ਹੋ ਰਹੀ ਹੈ |

ਦਰਅਸਲ ਕੇ.ਐੱਲ. ਰਾਹੁਲ ਨੇ ਇੱਕ 11 ਸਾਲ ਦੇ ਬੱਚੇ ਵਾਰਥ ਦੀ ਸਰਜਰੀ ਲਈ 31 ਲੱਖ ਰੁਪਏ ਦਾਨ ਕੀਤੇ ਹਨ। ਵਾਰਥ ਨਲਵਾਡੇ ਇੱਕ ਦੁਰਲਭ ਬੀਮਾਰੀ ਨਾਲ ਜੂਝ ਰਿਹਾ ਹੈ। ਉਸ ਦੇ ਬੋਨ ਮੇਰੋ ਟਰਾਂਸਪਲਾਂਟੇਸ਼ਨ ਲਈ 35 ਲੱਖ ਰੁਪਏ ਦੀ ਲੋੜ ਸੀ। ਉਸ ਦੇ ਲਈ ਵਾਰਥ ਦੇ ਮਾਪਿਆਂ ਨੇ ਪਿਛਲੇ ਦਸੰਬਰ ਵਿੱਚ ਇੱਕ ਐੱਨ.ਜੀ.ਓ. ਰਾਹੀਂ 35 ਲੱਖ ਰੁਪਏ ਇਕੱਠਾ ਕਰਨਾ ਸ਼ੁਰੂ ਕੀਤਾ ਸੀ। ਇਸ ਦੀ ਸੂਚਨਾ ਰਾਹੁਲ ਨੂੰ ਮਿਲੀ ਤਾਂ ਉਸ ਨੇ 31 ਲੱਖ ਰੁਪਏ ਦਾਨ ਵਿੱਚ ਦਿੱਤੇ। ਕੇ.ਐੱਲ. ਰਾਹੁਲ ਦੇ ਇਸ ਕਦਮ ਦੀ ਸੋਸ਼ਲ ਮੀਡੀਆ ‘ਤੇ ਖੂਬ ਤਾਰੀਫ ਹੋ ਰਹੀ ਹੈ।

ਰਾਹੁਲ ਨੇ ਇਸ ਬਾਰੇ ਕਿਹਾ ਕਿ ਜਦੋਂ ਮੈਨੂੰ ਵਾਰਥ ਦੀ ਹਾਲਤ ਬਾਰੇ ਪਤਾ ਲੱਗਾ ਤਾਂ ਮੇਰੀ ਟੀਮ ਨੇ ਗਿਵਇੰਡੀਆ ਨਾਲ ਸੰਪਰਕ ਕੀਤਾ, ਤਾਂਕਿ ਅਸੀਂ ਉਸ ਦੀ ਹਰ ਤਰ੍ਹਾਂ ਦੀ ਮਦਦ ਕਰ ਸਕੀਏ। ਮੈਨੂੰ ਖੁਸ਼ੀ ਹੈ ਕਿ ਸਰਜਰੀ ਸਫਲ ਰਹੀ ਤੇ ਉਹ ਰਿਕਵਰ ਕਰ ਰਿਹਾ ਹੈ। ਮੈਨੂੰ ਉਮੀਦ ਹੈ ਕਿ ਵਾਰਥ ਛੇਤੀ ਤੋਂ ਛੇਤੀ ਆਪਣੇ ਪੈਰਾਂ ‘ਤੇ ਖੜ੍ਹਾ ਹੋ ਜਾਏਗਾ ਤੇ ਆਪਣੇ ਸੁਪਨਿਆਂ ਨੂੰ ਹਾਸਲ ਕਰਨ ਲਈ ਅੱਗੇ ਵਧੇਗਾ। ਆਸ ਹੈ ਕਿ ਮੇਰਾ ਯੋਗਦਾਨ ਵੱਧ ਤੋਂ ਵੱਧ ਲੋਕਾਂ ਨੂੰ ਅੱਗੇ ਆਉਣ ਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰੇਗਾ।

Related posts

ਇੰਗਲੈਂਡ ਦੇ ਸਾਬਕਾ ਸਪਿਨਰ ਮੌਂਟੀ ਪਨੇਸਰ ਬਰਤਾਨੀਆ ’ਚ ਚੋਣਾਂ ਲੜਨਗੇ

editor

ਪੈਰਿਸ ਓਲੰਪਿਕ ’ਚ ਸਿੰਧੂ ਸਮੇਤ 7 ਭਾਰਤੀ ਬੈਡਮਿੰਟਨ ਖ਼ਿਡਾਰੀ ਹਿੱਸਾ ਲੈਣਗੇ

editor

ਵਿਸ਼ਵ ਕੱਪ ਟੀ-20 ਲਈ ਭਾਰਤੀ ਟੀਮ ਦਾ ਐਲਾਨ

editor