International

ਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇ

ਓਟਵਾ – ਕੈਨੇਡੀਅਨ ਪੁਲਸ ਨੇ ਸ਼ਨੀਵਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਗਿ੍ਰਫ਼ਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਨੇ ਇਕ ਬਿਆਨ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਗਿ੍ਰਫ਼ਤਾਰ ਕਰਨ ਦੀ ਗੱਲ ਕਹੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ (28) ਕਮਲਪ੍ਰੀਤ ਸਿੰਘ (22) ਅਤੇ ਕਰਨ ਬਰਾੜ (22) ਦੱਸੀ ਗਈ ਹੈ। ਤਿੰਨਾਂ ਨੂੰ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ।
ਸਰੀ, R3MP ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ 3 ਮਈ ਦੀ ਸਵੇਰ ਨੂੰ, ਬਿ੍ਰਟਿਸ਼ ਕੋਲੰਬੀਆ ਅਤੇ ਅਲਬਰਟਾ R3MP ਅਤੇ ਐਡਮਿੰਟਨ ਪੁਲਸ ਦੀ ਸਹਾਇਤਾ ਨਾਲ, 989“ ਵੈਨਕੂਵਰ ਦੇ ਇਕ ਉਪਨਗਰ ਸਰੀ ਵਿਚ ਜੂਨ 2023 ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਤਿੰਨਾਂ ’ਤੇ ਹੁਣ ਕਤਲ ਦੇ ਸਬੰਧ ’ਚ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਤਿੰਨਾਂ ਮੁਲਜ਼ਮਾਂ ਦੀਆਂ ਤਸਵੀਰਾਂ ਦੇ ਨਾਲ, ਕੈਨੇਡੀਅਨ ਪੁਲਸ ਨੇ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜਿਸ ਨੂੰ ਸ਼ੱਕੀ ਵਿਅਕਤੀਆਂ ਨੇ ਕਤਲ ਤੋਂ ਪਹਿਲਾਂ, ਸਰੀ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਵਰਤਿਆ ਸੀ।
ਉੱਥੇ ਹੀ ਕੈਨੇਡੀਅਨ ਮੀਡੀਆ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਦਾ ਸਬੰਧ ਭਾਰਤ ਦੀ ਜੇਲ੍ਹ ’ਚ ਕੈਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਹ ਤਿੰਨੋ ਅਸਥਾਈ ਵੀਜ਼ਾ ’ਤੇ ਕੈਨੇਡਾ ਗਏ ਸਨ। ਇਨ੍ਹਾਂ ਵਿਚੋਂ ਕੁਝ ਸਟਡੀ ਵੀਜ਼ਾ ’ਤੇ ਕੈਨੇਡਾ ਗਏ ਹੋਏ ਸਨ। ਹਾਲਾਂਕਿ ਇਨ੍ਹਾਂ ਵਿਚੋਂ ਕਿਸੇ ਨੇ ਵੀ ਕੈਨੇਡਾ ਵਿਚ ਪੜ੍ਹਾਈ ਨਹੀਂ ਕੀਤੀ।
ਨਿੱਝਰ ਦੀ ਹੱਤਿਆ ਭਾਰਤ ਨੇ ਕਰਵਾਈ : ਜਗਮੀਤ ਸਿੰਘ ਦਾ ਦੋਸ਼
ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਪੋਸਟ ਵਿਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ’ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਜੇ ਕੋਈ ਭਾਰਤੀ ਏਜੰਟ ਜਾਂ ਭਾਰਤ ਸਰਕਾਰ ਦਾ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਕੈਨੇਡਾ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਵਿੱਚ ਜਮਹੂਰੀਅਤ ਅਤੇ ਪ੍ਰਗਟਾਵੇ ਦੀ ਆਜ਼ਾਦੀ ਲਈ ਇਨਸਾਫ਼ ਮਿਲਣਾ ਜ਼ਰੂਰੀ ਹੈ।’

Related posts

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor

ਸਹਾਇਤਾ ਸਮੱਗਰੀ ਲੈ ਕੇ ਟਰੱਕ ਪਹੁੰਚੇ ਗਾਜ਼ਾ ਪੱਟੀ : ਯੂ.ਐਸ ਆਰਮੀ

editor

ਸਾਲ 2024 ’ਚ ਭਾਰਤ ਕਰੇਗਾ ਲਗਪਗ 7 ਫ਼ੀਸਦੀ ਨਾਲ ਆਰਥਿਕ ਵਿਕਾਸ: ਯੂਐਨ ਮਾਹਿਰ

editor