India

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ

ਵੀ ਦਿੱਲੀ – ਪ੍ਰਵਾਸੀ ਮਾਮਲਿਆਂ, ਪੇਂਡੂ ਵਿਕਾਸ ਤੇ ਪੰਾਇਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇਥੇ ਸਾਊਥ ਬਲਾਕ ਵਿਖੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਮੁਰਲੀਧਰਨ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਅਹਿਮ ਮੱਦੇ ਉਠਾਏ ਗਏ। ਮੀਟਿੰਗ ਦੌਰਾਨ ਸ੍ਰੀ ਧਾਲੀਵਾਲ ਵੱਲੋਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਇੰਗਲੈਂਡ ਲਈ ਸਿੱਧੀ ਉਡਾਣਾ ਸੁਰੂ ਕਰਨ ਅਤੇ ੰਡੀਗੜ ਅਤੇ ਅੰਮਿ੍ਰਤਸਰ ਹਵਾਈ ਅੱਡੇ ਨੂੰ ਵੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਵਾਲਾ ਅੰਤਰਰਾਸਟਰੀ ਹਵਾਈ ਅੱਡਾ ਬਣਾਏ ਜਾਣ ਦੀ ਮੰਗ ਕੀਤੀ ਗਈ। ਉਨਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੇ ਇਮੀਗ੍ਰੇਸਨ ਕਾਊਂਟਰਾਂ ‘ਤੇ ਫੋਕਸ ਕਰਦੇ ਹੋਏ ਸੀ.ਸੀ.ਟੀ.ਵੀਕੈਮਰੇ ਲਗਾਏ ਜਾਣੇ ਾਹੀਦੇ ਹਨ ਤਾਂ ਜੋ ਪ੍ਰਵਾਸੀ ਭਾਰਤੀਆਂ ਨੂੰ ਇਨਾਂ ਕਾਊਂਟਰਾਂ ਤੇ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਲੋਕਾਂ ਨੂੰ ਟਰੈਵਲ ਵੀਜਾ ਲੈਣ ਅਤੇ ਕਾਗਜਾਂ ਦੀ ਤਸਦੀਕ ਕਰਵਾਉਣ ਵਿੱ ਦਿੱਕਤ ਆ ਰਹੀ ਹੈ। ਇਸਦੇ ਸਨਮੁੱਖ ਜਰੂਰੀ ਹਲਾਤਾਂ ਵਿੱ ਪੰਜਾਬੀ ਭਾਈਾਰੇ ਲਈ 24/7 ਹੈਲਪਲਾਈਨ ਹੋਣੀ ਾਹੀਦੀ ਹੈ। ਇਸਦੇ ਨਾਲ ਹੀ ਓਵਰਸੀਜ ਸਿਟੀਜਨਸ ਆਫ ਇੰਡੀਆ (ਓ.ਸੀ.ਆਈ) ਦੇ ਵੀਜ਼ਿਆਂ ਦੀ ਕਾਰਵਾਈ ਤੇਜੀ ਨਾਲ ਕਰਨ ਦੀ ਸਿਫਾਰਸ ਕੀਤੀ ਜਾਂਦੀ ਹੈ।
ਉਨਾਂ ਕਿਹਾ ਕਿ ਪ੍ਰਵਾਸੀ ਭਾਰਤੀ ਭਾਈਾਰੇ ਨਾਲ ਸਬੰਧਤ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਭਾਰਤ ਸਰਕਾਰ ਦੇ ਪੱਧਰ ‘ਤੇ ਸਿੰਗਲ ਵਿੰਡੋ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਲੋੜ ਹੈ।ਵਿਦੇਸ਼ ਮੰਤਰਾਲੇ ਵਿੱ ਇੱਕ ਹੈਲਪਡੈਸਕ ਸਥਾਪਤ ਕੀਤਾ ਜਾ ਸਕਦਾ ਹੈ, ਜੋ ਪ੍ਰਵਾਸੀ ਭਾਰਤੀਆਂ ਨੂੰ ਮਦਦ ਲੈਣ ਦੇ ਯੋਗ ਬਣਾਉਣ ਲਈ 24 ਘੰਟੇ ਉਪਲਬਧ ਹੋਵੇ। ਇਸ ਹੈਲਪਡੈਸਕ ਨੰਬਰ ਦਾ ਵਿਦੇਸ਼ ਮੰਤਰਾਲੇ  ਦੇ ਸਾਰੇ ਦੂਤਾਵਾਸਾਂ ਦੁਆਰਾ ਵਿਆਪਕ ਤੌਰ ‘ਤੇ ਪ੍ਰਾਰ ਕੀਤਾ ਜਾਣਾ ਾਹੀਦਾ ਹੈ। ਇਸ ਤੋਂ ਇਲਾਵਾ ਭਾਰਤ ਪਰਤਣ ਵਾਲੇ ਪਰਵਾਸੀ ਭਾਰਤੀਆਂ ਲਈ ਭਾਰਤੀ ਪੁਲਿਸ ਤੋਂ ਕੋਈ ਪੁਲਿਸ ਤਸਦੀਕ ਨਹੀਂ ਹੋਣੀ ਾਹੀਦੀ। ਇਸ ਦੀ ਬਜਾਇ, ਇਹ ਤਸਦੀਕ ਮੂਲ ਦੇਸ ਤੋਂ ਕੀਤੀ ਜਾਣੀ ਾਹੀਦੀ ਹੈ। ਇਸੇ ਤਰਾਂ ਜੋ ਭਾਰਤੀ ਵਸਨੀਕ ਰਾਜਨੀਤਿਕ ਸਰਣ ਅਧੀਨ ਹੋਣ ਉਨਾਂ ਨੂੰ ਆਪਣੇ ਦੇਸ ਵਾਪਸ ਆਉਣ ਲਈ ਕਾਨੂੰਨ ਵਿੱ ਇੱਕ ਵਿਸੇਸ ਵਿਵਸਥਾ ਹੋਣੀ ਾਹੀਦੀ ਹੈ।
ਉਨਾਂ ਇਸ ਗੱਲ ਉੱਪਰ ਜੋਰ ਦਿੱਤਾ ਕਿ ਐਨ.ਆਰ.ਆਈਜ ਨਾਲ ਸਬੰਧਤ ਜਾਇਦਾਦਾਂ ‘ਤੇ ਲਗਾਤਾਰ ਕਬਜਾ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਲਿਮੀਟੇਸ਼ਨ ਐਕਟ ਵਿੱ ਪ੍ਰਤੀਕੂਲ ਕਬਜੇ ਦੀ 12 ਸਾਲ ਦੀ ਧਾਰਾ ਤੋਂ ਬਣ ਲਈ ਵਿਸੇਸ ਰਾਹਤ ਲਈ ਅਪੀਲ ਕੀਤੀ ਗਈ।
ਉਨਾਂ ਕਿਹਾ ਕਿ ਜੇਕਰ ਇੱਕ ਸਾਲ ਦੀ ਮਿਆਦ ਲਈ ਪੈਸੇ ਦਾ ਲੈਣ-ਦੇਣ ਨਹੀਂ ਕੀਤਾ ਜਾਂਦਾ ਹੈ ਤਾਂ ਬੈਂਕ ਖਾਤੇ ਬੰਦ ਹੋ ਜਾਂਦੇ ਹਨ, ਇਸ ਲਈ ਪ੍ਰਵਾਸੀ ਭਾਰਤੀਆਂ ਨੂੰ ਖਾਤਿਆਂ ਨੂੰ ਮੁੜ ਸੁਰਜੀਤ ਕਰਨ ਦੀ ਇਜਾਜਤ ਅਤੇ ਇਸ ਇੱਕ ਸਾਲ ਸਬੰਧੀ ਸ਼ਰਤ ਤੋਂ ਛੋਟ ਦਿੱਤੀ ਜਾਵੇ। ਬੀਮਾਂ ਪਾਲਸੀ ਦੀ ਪ੍ਰਪੱਕਤਾ ਦਾ ਲਾਭ ਲੈਣ ਲਈ ਇਕ ਇਹ ਸ਼ਰਤ ਹੈ ਕਿ ਐਨ.ਆਰ.ਆਈ  ਵੱਲੋਂ ਭਾਰਤ ਵਿੱ ਬੈਕ ਖਾਤਾ ਖੁਲਵਾਇਆ ਜਾਵੇ। ਇਸ ਸਰਤ ਨੂੰ ਖਤਮ ਕੀਤੇ ਜਾਣ ਦੀ ਜਰੂਰਤ ਹੈ।
ਇਸਦੇ ਨਾਲ ਹੀ ਪਰਵਾਸੀ ਭਾਰਤੀਆਂ ਨੂੰ ਆਪਣੇ ਅਸਲਾ ਲਾਇਸੈਂਸਾਂ ਨੂੰ ਆਨਲਾਈਨ ਨਵਿਆਉਣ ਦੇ ਯੋਗ ਬਣਾਉਣ ਲਈ ਆਰਮਜ ਐਕਟ ਵਿੱ ਇੱਕ ਵਿਸੇਸ ਪ੍ਰਾਵਧਾਨ ਕੀਤਾ ਜਾਵੇ। ਉਨਾਂ ਇਹ ਵੀ ਕਿਹਾ ਕਿ ਪ੍ਰਵਾਸੀ ਭਾਰਤੀ ਭਾਈਾਰਾ 1990 ਦੇ ਦਹਾਕੇ ਤੋਂ ਦੋਹਰੀ ਨਾਗਰਿਕਤਾ ਦੀ ਮੰਗ ਕਰ ਰਿਹਾ ਹੈ ਪਰ ਇਹ ਅਜੇ ਵੀ ਪ੍ਰਵਾਨਗੀ ਲਈ ਲੰਬਿਤ ਹੈ ਜਿਸ ਨੂੰ ਪ੍ਰਵਾਨ ਕੀਤਾ ਜਾਵੇ। ਉਨਾਂ ਕਿਹਾ ਕਿ ਓ.ਸੀ.ਆਈ ਕਾਰਡ ਧਾਰਕ ਭਾਰਤ ਵਿੱ ਜਮੀਨ ਨਹੀਂ ਖਰੀਦ ਸਕਦੇ। ਉਨਾਂ ਕੇਂਦਰੀ ਰਾਜ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵਿਸੇਸ ਉਪਬੰਧ ਲਾਗੂ ਕੀਤੇ ਜਾਣ। ਕੇਂਦਰੀ ਮੰਤਰੀ ਮੰਡਲ ਦੁਆਰਾ ਪ੍ਰਸਤਾਵਿਤ ਪਰਵਾਸੀ ਭਾਰਤੀਆਂ ਨੂੰ ਵੋਟਿੰਗ ਦੇ ਅਧਿਕਾਰ ਹੋਣੇ ਾਹੀਦੇ ਹਨ। ਆਨਲਾਈਨ ਵੋਟਿੰਗ ਦੀ ਸਹੂਲਤ ਪ੍ਰਵਾਸੀ ਭਾਰਤੀਆਂ ਨੂੰ ਪ੍ਰਦਾਨ ਕੀਤੀ ਜਾਣੀ ਾਹੀਦੀ ਹੈ। ਉਨਾਂ ਕਿਹਾ ਕਿ ਅਪਾਤਕਾਲੀਨ ਸਥਿਤੀ ਵਿੱ ਭਾਰਤੀਆਂ ਨੂੰ ਵਿਦੇਸ਼ਾਂ ਵਿੱੋਂ ਬਾਹਰ ਕੱਢਣ ਵਿੱ ਮਦਦ ਲਈ ਵਿਦੇਸਾਂ ਵਿੱ ਰਹਿ ਰਹੇ ਭਾਰਤੀਆਂ ਦੇ ਸਹੀ ਅਤੇ ਸਪਸ਼ਟ ਡਾਟਾ ਦੀ ਲੋੜ ਹੁੰਦੀ ਹੈ ਅਤੇ ਇਸ ਸਮੇਂ ਕੋਈ ਡਾਟਾ ਆਸਾਨੀ ਨਾਲ ਉਪਲੱਬਧ ਨਹੀਂ ਹੈ। ਉਨਾਂ ਅਪੀਲ ਕੀਤੀ ਕਿ ਵਿਦੇਸਾਂ ਵਿੱ ਭਾਰਤੀ ਮਿਸਨਾਂ ਨੂੰ ਭਾਰਤ ਦੇ ਨਾਗਰਿਕਾਂ ਦਾ ਸਹਿਰ ਅਨੁਸਾਰ ਡੇਟਾਬੇਸ ਰੱਖਣ ਲਈ ਕਿਹਾ ਜਾਵੇ।
  ਹੋਰ ਅਹਿਮ ਮੁੱਦਿਆਂ ਬਾਰੇ ਗੱਲ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਵਿਆਹ ਸ਼ਾਦੀਆਂ ਨਾਲ ਸਬੰਧਤ ਮਾਮਲਿਆਂ ਵਿੱ ਧੋਖਾਧੜੀ ਦੀਆਂ ਘਟਨਾਵਾਂ ਨਿਯਮਿਤ ਤੌਰ ‘ਤੇ ਰਿਪੋਰਟ ਕੀਤੀਆਂ ਜਾਂਦੀਆਂ ਹਨ। ਇਸ ਤੇ ਰੋਕ ਲਗਾਉਣ ਲਈ ਜਰੂਰੀ ਹੈ ਕਿ ਕਾਨੂੰਨ ਵਿੱ ਅਪਰਾਧੀਆਂ ਨੂੰ ਵਾਪਸ ਲਿਆਉਣ ਦਾ ਵਿਸ਼ੇਸ਼ ਉਪਬੰਧ ਕਰਵਾਇਆ ਜਾਵੇ। ਇਸੇ ਤਰਾਂ ਇੱਕ ਵਿਦੇਸੀ ਦੇਸ ਦੇ ਅਧਿਕਾਰ ਖੇਤਰ ਵਿੱ ਭਾਰਤੀ ਕੌਂਸਲੇਟਾਂ ਦੇ ਵੱਖ-ਵੱਖ ਸੇਵਾ ਦੇਣ ਦੇ ਨਿਯਮ ਹਨ। ਉਦਾਹਰਨ ਲਈ, ਵੈਨਕੂਵਰ ਕੌਂਸਲੇਟ ਜਨਰਲ ਦਫਤਰ ਨੂੰ ਅਸਲ ਪਾਸਪੋਰਟ ਜਮਾ ਕਰਵਾਉਣ ਦੀ ਲੋੜ ਹੁੰਦੀ ਹੈ ਜਦੋਂ ਕਿ ਟੋਰਾਂਟੋ ਦਫਤਰ ਅਜਿਹੀ ਮੰਗ ਨਹੀਂ ਕਰਦਾ। ਉਨਾਂ ਇਹ ਅਪੀਲ ਕੀਤੀ ਕਿ ਪਰਵਾਸੀ ਭਾਰਤੀਆਂ ਅਤੇ ਓਸੀਆਈਜ ਨੂੰ ਅਜਿਹੀ ਪਰੇਸਾਨੀਆਂ ਤੋਂ ਬਾਉਣ ਲਈ ਕਿਸੇ ਦੇਸ ਦੇ ਅੰਦਰ ਭਾਰਤੀ ਕੌਂਸਲੇਟਾਂ ਦੇ ਨਿਯਮਾਂ ਦੀ ਇਕਸਾਰਤਾ ਹੋਣੀ ਾਹੀਦੀ ਹੈ।
ਇਮੀਗ੍ਰੇਸ਼ਨ ਨਾਲ ਸਬੰਧਤ ਪਾਸਪੋਰਟ ਅਤੇ ਵੀਜਾ ਮੁੱਦਿਆਂ ਨੂੰ ਕਈ ਅਦਾਰਿਆਂ ਦੀ ਬਜਾਏ ਭਾਰਤ ਸਰਕਾਰ ਕੋਲ ਸਿੰਗਲ ਵਿੰਡੋ ‘ਤੇ ਸਮਾਂਬੱਧ ਤਰੀਕੇ ਨਾਲ ਹੱਲ ਹੋਣਾ ਾਹੀਦਾ ਹੈ। ਇਸੇ ਤਰਾਂ ਧੋਖੇਬਾਜ ਟਰੈਵਲ ਏਜੰਟਾਂ ਦੇ ਮਨਸੂਬਿਆਂ ਨੂੰ ਰੋਕਣ ਲਈ ਇੱਕ ਵਿਸੇਸ ਸੈੱਲ ਸਥਾਪਤ ਕੀਤਾ ਜਾ ਸਕਦਾ ਹੈ ਜੋ ਲੋਕਾਂ ਦੀ ਵਿਦੇਸਾਂ ਵਿੱ ਤਸਕਰੀ ਕਰਦੇ ਹਨ, ਅਤੇ ਫਿਰ ਉਹਨਾਂ ਨੂੰ ਅੱਧ ਵਿਕਾਰ ਛੱਡ ਦਿੰਦੇ ਹਨ। ਨਾਗਰਿਕਾਂ ਦੇ ਇਸ ਸੋਸਣ ਲਈ ਇਹਨਾਂ ਏਜੰਟਾਂ/ਏਜੰਸੀਆਂ ਲਈ ਸਖਤ ਸਜਾਵਾਂ ਦੀ ਲੋੜ ਹੈ। ਉਨਾਂ ਕਿਹਾ ਕਿ ਕਈ ਵਾਰ ਮੰਦਭਾਗੀ ਘਟਨਾਵਾਂ ਵਿੱ ਪਰਵਾਸੀ ਭਾਰਤੀਆਂ ਦੇ ਮਿ੍ਰਤਕ ਸ਼ਰੀਰ ਨੂੰ ਦੇਸ ਵਾਪਸ ਲਿਆਉਣਾ ਪੈਂਦਾ ਹੈ। ਅਜਿਹੇ ਮਿ੍ਰਤਕ ਸ਼ਰੀਰ ਨੂੰ ਭਾਰਤ ਸਰਕਾਰ ਵੱਲੋਂ ਆਪਣੇ ਖਰੇ ਤੇ  24 ਘੰਟਿਆਂ ਦੇ ਅੰਦਰ ਵਾਪਸ ਲਿਆਉਣ ਦੀ ਵਿਵਸਥਾ ਕਰਨੀ ਾਹੀਦੀ ਹੈ ਅਤੇ ਇਸ ਸਬੰਧੀ ਰਸਮੀ ਕਾਰਵਾਈਆਂ ਨੂੰ ਬਾਅਦ ਵਿੱ ਵੀ ਨਜਿੱਠੀਆਂ ਜਾ ਸਕਦਾ ਹੈ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਸ੍ਰੀ ਮੁਰਲੀਧਰਨ ਵੱਲੋਂ ਇਨਾਂ ਸਾਰੇ ਮੁੱਦਿਆਂ ਦੇ ਹੱਲ ਲਈ ਉਸਾਰੂ ਹੁੰਘਾਰਾ ਦਿੱਤਾ ਗਿਆ ਅਤੇ ਹੋਰਨਾਂ ਮੰਤਰਾਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਵਿਾਰਨ ਲਈ ਵੀ ਭਰੋਸਾ ਦਿੱਤਾ ਗਿਆ।

Related posts

ਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ ‘ਚ ਡਿੱਗ ਸਕਦੀ ਹੈ ਮੋਦੀ ਸਰਕਾਰ

editor

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

editor

ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

editor