Sport

ਕੋਰੀਆ ’ਚ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 ’ਚ ਪ੍ਰਨੀਤ ਕੌਰ ਨੇ ਗੱਡੇ ਝੰਡੇ , ਭਾਰਤੀ ਟੀਮ ਨੇ ਫ਼ਾਈਨਲ ’ਚ ਬਣਾਈ ਥਾਂ

ਸਿਓਲ – ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵੁਮੈਨ ਟੀਮ ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਇਸ ਤਿੰਨ ਮੈਂਬਰੀ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਮੋਹਰੀ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਇਹ ਪ੍ਰਾਪਤੀ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਹਾਸਲ ਕੀਤੀ ਹੈ।ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਤਾਜ਼ਾ ਪ੍ਰਾਪਤੀ ਨਾਲ਼ ਪਰਨੀਤ ਕੌਰ ਨੇ ਸਿਰਫ਼ ਪੰਜਾਬੀ ਯੂਨੀਵਰਸਿਟੀ ਜਾਂ ਪੰਜਾਬ ਦਾ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ।ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ।

Related posts

ਵਿਸ਼ਵ ਕੱਪ ਟੀ-20: ਅਫ਼ਗਾਨਿਸਤਾਨ ਨੇ ਆਸਟ੍ਰੇਲੀਆ ਨੂੰ ਹਰਾਇਆ

editor

ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਲਗਾਤਾਰ 5ਵੀਂ ਜਿੱਤ

editor

ਇੰਗਲੈਂਡ ਨੇ ਸੁਪਰ-8 ਦੇ ਦੂਜੇ ਮੈਚ ’ਚ ਵੈਸਟਇੰਡੀਜ਼ ਨੂੰ ਹਰਾਇਆ

editor