India

ਕੋਰੋਨਾ ਸੰਕਟ ’ਤੇ ਸੰਯੁਕਤ ਰਾਸ਼ਟਰ ਨੇ ਕੀਤਾ ਚੌਕਸ

ਨਵੀਂ ਦਿੱਲੀ – ਸੰਯੁਕਤ ਰਾਸ਼ਟਰ ਦੀ ਰਿਪੋਰਟ ਅਨੁਸਾਰ ਭਾਰਤ ’ਚ ਅਪ੍ਰੈਲ ਤੇ ਜੂਨ 2021 ਦੇ ਵਿਚਕਾਰ ਕੋਰੋਨਾ ਦੇ ਡੈਲਟਾ ਵੇਰੀਐਂਟ ਦੀ ਮਾਰੂ ਲਹਿਰ ’ਚ 2.40 ਲੱਖ ਲੋਕਾਂ ਦੀ ਮੌਤ ਹੋ ਗਈ ਸੀ। ਆਉਣ ਵਾਲੇ ਸਮੇਂ ’ਚ ਫਿਰ ਅਜਿਹੇ ਹਾਲਾਤ ਪੈਦਾ ਹੋ ਸਕਦੇ ਹਨ। ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਕਾਰਨ ਮਰਨ ਵਾਲਿਆਂ ਦੀ ਗਿਣਤੀ ’ਚ ਵਾਧਾ ਹੋਣ ਤੇ ਆਰਥਿਕ ਨੁਕਸਾਨ ’ਚ ਵਾਧਾ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਦੇ ਆਰਥਿਕ ਤੇ ਸਮਾਜਿਕ ਮਾਮਲਿਆਂ ਦੇ ਵਿਭਾਗ ਦੇ ਮੁੱਖ ਸਕੱਤਰ ਲੀਊ ਜੇਨਮਿਨ ਨੇ ਕਿਹਾ ਕਿ ਕੋਰੋਨਾ ਨੇ ਵਿਸ਼ਵ ਦੀ ਅਰਥਵਿਵਸਥਾ ਨੂੰ ਵੀ ਝੰਜੋੜਿਆ ਹੈ। ਕੋਰੋਨਾ ਦੇ ਮਾਮਲਿਆਂ ਦੀ ਰਫ਼ਤਾਰ ਆਉਣ ਵਾਲੇ ਦਿਨਾਂ ’ਚ ਸਿਖ਼ਰ ’ਤੇ ਹੋਵੇਗੀ। ਹਰ ਰੋਜ਼ 6-8 ਲੱਖ ਕੇਸ ਸਾਹਮਣੇ ਆ ਸਕਦੇ ਹਨ। ਹਾਲਾਂਕਿ ਇਨਫੈਕਸ਼ਨ ਦੀ ਰਫ਼ਤਾਰ ਜਿੰਨੀ ਤੇਜ਼ੀ ਨਾਲ ਵਧ ਰਹੀ ਹੈ ਉਨੀ ਹੀ ਤੇਜ਼ੀ ਨਾਲ ਘੱਟ ਵੀ ਹੋ ਰਹੀ ਹੈ। ਇਸ ’ਚ 15 ਫਰਵਰੀ ਤੋਂ ਬਾਅਦ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਭਾਰਤ ’ਚ ਤੇਜ਼ੀ ਨਾਲ ਕੋਰੋਨਾ ਦਾ ਟੀਕਾਕਰਣ ਵੀ ਕੀਤਾ ਜਾ ਰਿਹਾ ਹੈ। ਭਾਰਤ ’ਚ ਲਗਪਗ 64 ਕਰੋੜ ਲੋਕ ਟੀਕਾਕਰਨ ਕਰਵਾ ਚੁੱਕੇ ਹਨ। ਉੱਥੇ ਹੀ ਭਾਰਤ ’ਚ ਓਮੀਕ੍ਰੋਨ ਦੇ ਕੁੱਲ 5,488 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਕਾਰਨ ਦੇਸ਼ ਦੇ ਕਈ ਸੂਬਿਆਂ ’ਚ ਸਖ਼ਤੀ ਵੀ ਕੀਤੀ ਗਈ ਹੈ। ਦਸੰਬਰ 2021 ਦੀ ਸ਼ੁਰੂਆਤ ’ਚ ਮਿਲੀ ਜਾਣਕਾਰੀ ਅਨੁਸਾਰ ਬੰਗਲਾਦੇਸ਼, ਨੇਪਾਲ ਤੇ ਪਾਕਿਸਤਾਨ ’ਚ 26 ਫੀਸਦ ਤੋਂ ਵੀ ਘੱਟ ਕੋਰੋਨਾ ਟੀਕਾਕਰਨ ਹੋਇਆ ਹੈ। ਇਸ ਦੀ ਤੁਲਨਾ ’ਚ ਭੂਟਾਨ, ਮਾਲਦੀਵ ਤੇ ਸ਼੍ਰੀਲੰਕਾ ’ਚ 64 ਫੀਸਦੀ ਆਬਾਦੀ ਦਾ ਟੀਕਾਕਰਨ ਹੋ ਚੁੱਕਾ ਹੈ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor